ਦਿਲਜੀਤ ਦੋਸਾਂਝ ਨੇ ਐਲਬਮ ਘੋਸਟ ਦੇ ਗੀਤ Case ਚ ਆਪਣੇ ਲੁੱਕ ਨਾਲ ਕਾਇਲ ਕੀਤੇ ਫੈਨਜ਼

07/10/2023 | Public Times Bureau | Panjab

"ਦੋਸਾਂਝਾਵਾਲੇ ਦਾ ਇਹ ਅੰਦਾਜ਼ ਪ੍ਰਸ਼ੰਸਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਫਿਲਹਾਲ ਪੰਜਾਬੀ ਗਾਇਕ ਆਪਣੀ ਐਲਬਮ ਦੇ ਰਿਲੀਜ਼ ਹੋਣ ਤੋਂ ਬਾਅਦ ਲਗਾਤਾਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਨਜ਼ਰ ਆ ਰਹੇ ਹਨ। ਇਸਦੇ ਨਾਲ ਹੀ ਦਿਲਜੀਤ ਦੀ ਐਲਬਮ ਘੋਸਟ ਤੋਂ ਗੀਤ ਕੇਸ ਦਾ ਵੀਡੀਓ ਵੀ ਆਊਟ ਹੋ ਗਿਆ ਹੈ। ਇਸ ਵਿੱਚ ਦੋਸਾਂਝਾਵਾਲਾ ਆਪਣੇ ਵੱਖਰੇ ਅੰਦਾਜ਼ ਨਾਲ ਪ੍ਰਸ਼ੰਸਕਾਂ ਦਾ ਮਨ ਮੋਹ ਰਿਹਾ ਹੈ। ਪੰਜਾਬੀ ਗਾਇਕ ਦਿਲਜੀਤ ਦੇ ਗੀਤ ਕੇਸ ਦਾ ਵੀਡੀਓ ਪ੍ਰਸ਼ੰਸਕਾਂ ਵਿਚਾਲੇ ਲਗਾਤਾਰ ਸੁਰਖੀਆਂ ਬਟੋਰ ਰਿਹਾ ਹੈ। ਇਸ ਵੀਡੀਓ ਦੇ ਨਾਲ-ਨਾਲ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਕਈ ਤਸਵੀਰਾਂ ਅਤੇ ਵੀਡੀਓ ਵੀ ਸ਼ੇਅਰ ਕੀਤੇ ਗਏ ਹਨ, ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੇ ਹਨ। ਦਿਲਜੀਤ ਆਪਣੀ ਪੂਰੀ ਟੀਮ ਨਾਲ ਵਾਈਟ ਕਲਰ ਦੇ ਸ਼ਾਨਦਾਰ ਕੱਪੜਿਆਂ ਵਿੱਚ ਵਿਖਾਈ ਦੇ ਰਹੇ ਹਨ। ਦੱਸ ਦੇਈਏ ਕਿ ਆਪਣੀ ਘੋਸਟ ਐਲਬਮ ਤੋਂ ਬਾਅਦ ਦਿਲਜੀਤ ਲਗਾਤਾਰ ਆਪਣੇ ਪ੍ਰਸ਼ੰਸਕਾਂ ਦਾ ਨਾਲ ਗੱਲਬਾਤ ਵੀ ਕਰ ਰਹੇ ਹਨ। ਉਹ ਫੈਨਜ਼ ਵਿਚਾਲੇ ਲਾਈਵ ਆ ਰਹੇ ਹਨ। ਖਾਸ ਗੱਲ ਇਹ ਹੈ ਕਿ ਇਸ ਦੌਰਾਨ ਦਿਲਜੀਤ ਨੇ ਪੰਜਾਬੀ ਸਿਨੇਮਾ ਨਾਲ ਜੁੜੇ ਕਈ ਗਾਇਕਾ ਨਾਲ ਲਾਈਵ ਹੋ ਗੱਲ ਵੀ ਕੀਤੀ। ਇਸ ਦੌਰਾਨ ਦਿਲਜੀਤ ਆਪਣੇ ਮਸਤੀ ਭਰੇ ਅੰਦਾਜ਼ ਵਿੱਚ ਵਿਖਾਈ ਦਿੱਤੇ। ਦੱਸ ਦਈਏ ਕਿ ਦਿਲਜੀਤ ਦੋਸਾਂਝ ਦੀ ਐਲਬਮ ਘੋਸਟ 29 ਸਤੰਬਰ ਨੂੰ ਰਿਲੀਜ਼ ਹੋਈ। ਇਸ ਐਲਬਮ ਵਿੱਚ ਦਿਲਜੀਤ ਦੇ ਬੋਲਡ ਅੰਦਾਜ਼ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ। ਇਸ ਤੋਂ ਇਲਾਵਾ ਕਈ ਲੋਕ ਦਿਲਜੀਤ ਨੂੰ ਕਹਿ ਰਹੇ ਹਨ ਕਿ ਉਨ੍ਹਾਂ ਤੋਂ ਇਹ ਉਮੀਦ ਨਹੀਂ ਸੀ।"

Diljit Dosanjh Convinced Fans With His Look In The Song Case From The Album Ghost


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App