ਨਜ਼ਦੀਕੀ ਪਿੰਡ ਖਹਿਰਾ ਕਲਾਂ ਦੇ ਨੌਜਵਾਨ ਜੋਬਨ ਸਿੰਘ ਦਾ ਨਿਊਜ਼ੀਲੈਂਡ ਵਿਚ ਦੇਹਾਂਤ ਹੋ ਗਿਆ ਹੈ। ਇਹ ਨੌਜਵਾਨ ਫਰਵਰੀ 2019 ’ਚ ਨਿਊਜ਼ੀਲੈਂਡ ਆਕਲੈਂਡ ਗਿਆ ਸੀ, ਜਿਸ ਦੀ 8 ਅਕਤੂਬਰ ਨੂੰ ਪਰਿਵਾਰ ਨਾਲ ਆਖ਼ਰੀ ਵਾਰ ਫੋਨ ’ਤੇ ਗੱਲ ਹੋਈ ਸੀ। ਪਰਿਵਾਰ ਨੇ ਵਾਰ ਵਾਰ ਕੋਸ਼ਿਸ਼ ਕੀਤੀ ਪਰ ਫਿਰ ਸੰਪਰਕ ਨਹੀਂ ਹੋ ਸਕਿਆ ਸੀ। ਹੁਣ ਐੱਸਐੱਸਪੀ ਬਟਾਲਾ ਦਫ਼ਤਰ ਵਿਖੇ ਨਿਊਜ਼ੀਲੈਂਡ ਤੋਂ ਮੇਲ ਆਈ ਹੈ ਕਿ ਜੋਬਨ ਸਿੰਘ ਦੀ 14 ਅਕਤੂਬਰ ਨੂੰ ਮੌਤ ਹੋ ਗਈ ਹੈ। ਥਾਣਾ ਘਣੀਆਂ ਕੇ ਬਾਂਗਰ ਤੋਂ ਪਿੰਡ ਦੇ ਸਰਪੰਚ ਹਕੂਮਤ ਰਾਏ ਨੂੰ ਫੋਨ ਆਇਆ ਸੀ ਕਿ ਜੋਬਨ ਸਿੰਘ ਦੀ ਨਿਊਜ਼ੀਲੈਂਡ ਵਿਖੇ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਦੇਹ ਭਾਰਤ ਲਿਆਉਣ ਲਈ ਸਰਕਾਰ ਕੋਲੋਂ ਮਦਦ ਦੀ ਗ਼ੁਹਾਰ ਲਾਈ ਹੈ।
The Youth Of Village Khaira Died In New Zealand The Family Was Spoken To On 8 October
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)