ਫਤਿਹਗੜ੍ਹ ਸਾਹਿਬ ਦੀ ਅਮਰੀਨ ਢਿੱਲੋਂ ਨੇ ਵਿਦੇਸ਼ 'ਚ ਚਮਕਾਇਆ ਇਲਾਕੇ ਦਾ ਨਾਂ, ਕੈਨੇਡਾ ’ਚ ਬਣੀ ਪਾਇਲਟ

30/11/2023 | Public Times Bureau | Canada

ਪਿੰਡ ਚੈਹਿਲਾਂ ਦੀ ਜੰਮਪਲ ਅਮਰੀਨ ਢਿੱਲੋਂ ਨੇ ਕੈਨੇਡਾ ’ਚ ਪਾਇਲਟ ਬਣ ਕੇ ਆਪਣੇ ਪਿੰਡ ਅਤੇ ਦੇਸ਼ ਦਾ ਨਾਂ ਰੋਸ਼ਨ ਕੀਤਾ ਹੈ। ਅਮਰੀਨ ਦਾ ਜਨਮ 2004 ਵਿਚ ਗੁਰਸਮਿੰਦਰ ਸਿੰਘ ਢਿੱਲੋਂ ਦੇ ਘਰ ਮਾਤਾ ਕਮਲਜੀਤ ਕੌਰ ਦੀ ਕੁੱਖੋਂ ਹੋਇਆ। ਉਸ ਨੇ ਮੁੱਢਲੀ ਸਿੱਖਿਆ ਨਰਸਰੀ ਤੋਂ ਪਹਿਲੀ ਕਲਾਸ ਤੱਕ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਜਲਾਲਪੁਰ ਤੋਂ ਕੀਤੀ। ਉਸ ਦੇ ਤਾਇਆ ਗੁਰਪ੍ਰਤਾਪ ਸਿੰਘ ਢਿੱਲੋਂ ਕੈਨੇਡਾ ’ਚ ਐੱਨਆਰਆਈ ਸਨ ਜਿਨ੍ਹਾਂ ਦੀ ਬਦੌਲਤ ਸਾਰੇ ਪਰਿਵਾਰ ਨੂੰ ਕੈਨੇਡਾ ਦੀ ਪੀਆਰ ਮਿਲਣ ਕਾਰਨ ਪਰਿਵਾਰ 2010 ਵਿਚ ਕੈਨੇਡਾ ਦੇ ਸ਼ਹਿਰ ਸਰੀ ਚਲਾ ਗਿਆ ਜਿੱਥੇ ਉਸ ਨੇ ਕੋਲੰਬੀਆ ਇੰਸਟੀਚਿਊਟ ਆਫ ਟੈਕਨਾਲੋਜੀ ਵਿਚ ਸਖ਼ਤ ਮਿਹਨਤ ਕਰ ਕੇ ਉਚੇਰੀ ਸਿੱਖਿਆ ਪ੍ਰਾਪਤ ਕੀਤੀ ਜਿਸ ਸਦਕਾ ਉਸ ਦੀ ਮਿਹਨਤ ਰੰਗ ਲਿਆਈ ਅਤੇ ਉਸ ਨੂੰ ਪਾਇਲਟ ਬਣ ਕੇ ਸੇਵਾ ਕਰਨ ਦਾ ਮੌਕਾ ਮਿਲਿਆ। ਉਸ ਦੀ ਵੱਡੀ ਭੈਣ ਸਰਗੁੁਨ ਢਿੱਲੋਂ ਵੀ ਕੈਨੇਡਾ ਵਿਚ ਹੀ ਭੰਗੜਾ ਤੇ ਗਿੱਧਾ ਅਕੈਡਮੀ ਚਲਾ ਰਹੀ ਹੈ ਅਤੇ ਪੰਜਾਬੀ ਦੇ ਅਮੀਰ ਵਿਰਸੇ ਨਾਲ ਪਨੀਰੀ ਨੂੰ ਜੋੜਨ ਦਾ ਉਪਰਾਲਾ ਕਰ ਰਹੀ ਹੈ। ਉਨ੍ਹਾਂ ਦੇ ਦਾਦਾ ਦਰਸ਼ਨ ਸਿੰਘ ਢਿੱਲੋਂ ਨੇ 38 ਸਾਲ ਏਅਰ ਫੋਰਸ ਵਿਚ ਭਾਰਤ ਵਿਚ ਸੇਵਾ ਕੀਤੀ ਜਿੱਥੇ ਉਨ੍ਹਾਂ ਸ਼ਾਨਦਾਰ ਸੇਵਾ ਨਿਭਾਉਂਦੇ ਹੋਏ ਬਹੁਤ ਸਾਰੇ ਮੈਡਲ ਹਾਸਲ ਕੀਤੇ।

Amreen Dhillon Of Fatehgarh Sahib Made The Name Of The Area Shine Abroad Became A Pilot In Canada


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App