ਕੈਨੇਡਾ ਦੀ ਅਲਗੋਮਾ ਯੂਨੀਵਰਸਿਟੀ ਵੱਲੋਂ ਵੱਡੀ ਗਿਣਤੀ ’ਚ ਵਿਦਿਆਰਥੀਆਂ ਨੂੰ ਫੇਲ੍ਹ ਕਰਨ ਦੇ ਮਾਮਲੇ ’ਚ ਸੰਘਰਸ਼ ਕਰ ਰਹੀ ‘ਮੌਂਟਰੀਅਲ ਯੂਥ ਸਟੂਡੈਂਟ ਆਰਗੇਨਾਈਜੇਸ਼ਨ’ ਨੇ ਇਹ ਲੜਾਈ ਜਿੱਤ ਲਈ। ਯੂਨੀਵਰਸਿਟੀ ਨੇ ਵਿਦਿਆਰਥੀਆਂ ਦੀ ਮੰਗਾਂ ਨੂੰ ਮੰਨਦਿਆਂ ਲਾਗੂ ਕਰਨ ਦਾ ਫ਼ੈਸਲਾ ਦੇ ਦਿੱਤਾ।
ਵਰਣਨਯੋਗ ਹੈ ਕਿ ਅਲਗੋਮਾ ਯੂਨੀਵਰਸਿਟੀ ਵੱਲੋਂ ਵੱਡੀ ਗਿਣਤੀ ਵਿੱਚ ਫੇਲ੍ਹ ਕੀਤੇ ਵਿਦਿਆਰਥੀਆਂ ਦੇ ਪੇਪਰਾਂ ਦੇ ਨਿਰਪੱਖ ਮੁੁਲਾਂਕਣ, ਯੂਨੀਵਰਸਿਟੀ ਦੀ ਜਵਾਬਦੇਹੀ, ਸਬੰਧਿਤ ਪ੍ਰੋਫੈਸਰ ਨੂੰ ਬਰਖਾਸਤ ਕਰਨ ਅਤੇ ਪ੍ਰੀਖਿਆ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਦੀ ਮੰਗ ਨੂੰ ਲੈ ਕੇ ਵਿਦਿਆਰਥੀ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕਰ ਰਹੇ ਸਨ। ਵੱਖ-ਵੱਖ ਕੋਰਸਾਂ ਵਿੱਚ ਵੱਡੀ ਗਿਣਤੀ ਵਿੱਚ ਫੇਲ੍ਹ ਕੀਤੇ ਗਏ ਵਿਦਿਆਰਥੀਆਂ ਨੇ ਸੰਘਰਸ਼ ਜਰੀਏ ਯੂਨਵਿਰਸਿਟੀ ਦੀ ਅਣਗਹਿਲੀ ਨਾਲ ਫੇਲ੍ਹ ਵਿਦਿਆਰਥੀਆਂ ਨੂੰ ਪਾਸ ਕਰਨ, ਨਿਰਪੱਖ ਮੁੁਲਾਂਕਣ ਅਤੇ ਦੁੁਬਾਰਾ ਪੇਪਰ ਦੇਣ ਦੀਆਂ ਮੰਗਾਂ ਮੰਨਵਾ ਲਈਆਂ ਹਨ।
ਇਸ ਸਬੰਧੀ ਮਾਇਸੋ ਦੇ ਆਗੂ ਖੁੁਸ਼ਪਾਲ ਗਰੇਵਾਲ, ਮਨਦੀਪ, ਮਨਪ੍ਰੀਤ ਕੌਰ ਅਤੇ ਹਰਿੰਦਰ ਮਹਿਰੋਕ ਨੇ ਭੇਜੇ ਪ੍ਰੈਸ ਨੋਟ ਰਾਹੀਂ ਕਿਹਾ ਕਿ ਚਾਹੇ ਵਿਦਿਆਰਥੀ ਆਪਣੇ ਹੱਕਾਂ ਦੀ ਲੜਾਈ ਜਿੱਤ ਚੁੱਕੇ ਹਨ ਪਰ ਪਿਛਲੇ ਦਿਨੀਂ ਯੂਨੀਵਰਸਿਟੀ ਨੇ ਇੱਕ ਮੂਵੀ ਨਾਇਟ ਪ੍ਰੋਗਰਾਮ ਦੌਰਾਨ ਪ੍ਰਦਰਸ਼ਨਕਾਰੀਆਂ ਨਾਲ ਹੋਈ ‘ਸ਼ਬਦੀ ਤਤਕਾਰ’ ਦਾ ਜ਼ਿਕਰ ਕਰਦਿਆਂ ਅਸੁੁਰੱਖਿਆ ਦਾ ਖਦਸ਼ਾ ਜਾਹਰ ਕੀਤਾ। ਇਸ ਬਿਆਨ ਵਿੱਚ ਯੂਨੀਵਰਸਿਟੀ ਨੇ ਮਾਇਸੋ ਉੱਤੇ ਇਹ ਵੀ ਦੋਸ਼ ਲਾਇਆ ਹੈ ਕਿ ਉਹਨਾਂ ਨੇ ਵਿਦਿਆਰਥੀਆਂ ਨੂੰ ਰੋਸ ਪ੍ਰਦਰਸ਼ਨ ਕਰ ਕੇ ਚੰਗੇ ਅੰਕ ਹਾਸਲ ਕਰਨ ਦਾ ਝੂਠਾ ਵਾਅਦਾ ਕੀਤਾ। ਮਾਇਸੋ ਦੇ ਆਗੂਆਂ ਨੇ ਯੂਨੀਵਰਸਿਟੀ ਦੇ ਇਨ੍ਹਾਂ ਦੋਸ਼ਾਂ ਨੂੰ ਝੂਠਾ ਅਤੇ ਬੇਬੁੁਨਿਆਦ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮਾਇਸੋ ਨੇ ਕਿਤੇ ਵੀ ਫੇਲ੍ਹ ਹੋਏ ਵਿਦਿਆਰਥੀਆਂ ਨੂੰ ਧੱਕੇ ਨਾਲ ਪਾਸ ਕਰਵਾਉਣ ਦੀ ਮੰਗ ਜਾਂ ਸੰਘਰਸ਼ ਨਹੀਂ ਕੀਤਾ।
ਮਾਇਸੋ ਦੇ ਅਧਿਕਾਰਤ ਬਿਆਨਾਂ, ਯੂਨੀਵਰਸਿਟੀ ਅਤੇ ਕੈਨੇਡਾ ਦੇ ਵੱਖ-ਵੱਖ ਮੰਤਰੀਆਂ ਨੂੰ ਭੇਜੇ ਮੰਗ ਪੱਤਰਾਂ ਵਿੱਚ ਪੇਪਰਾਂ ’ਚ ਨਿਰਪੱਖ ਮੁੁਲਾਂਕਣ, ਯੂਨੀਵਰਸਿਟੀ ਦੀ ਜਵਾਬਦੇਹੀ, ਸਬੰਧਿਤ ਪ੍ਰੋਫੈਸਰ ਨੂੰ ਬਰਖਾਸਤ ਕਰਨ ਅਤੇ ਪ੍ਰੀਖਿਆ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਦੀ ਮੰਗ ਨੂੰ ਲੈ ਕੇ ਹੀ ਸੰਘਰਸ਼ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਇਹ ਕੋਈ ਪਹਿਲੀ ਜਾਂ ਆਖਰੀ ਘਟਨਾ ਨਹੀਂ ਹੈ। ਜਦੋਂ ਵਿਦਿਆਰਥੀਆਂ ਨੂੰ ਚੇਤੰਨ ਅਤੇ ਜੱਥੇਬੰਦ ਕਰ ਰਹੀਆਂ ਜੱਥੇਬੰਦੀਆਂ ਅਤੇ ਉਸਦੇ ਆਗੂਆਂ ਉੱਤੇ ਅਜਿਹੇ ਬੇਬੁੁਨਿਆਦ ਦੋਸ਼ ਨਾ ਲੱਗੇ ਹੋਣ। ਆਗੂਆਂ ਨੇ ਕਿਹਾ ਕਿ ਮਾਇਸੋ ਯੂਨੀਵਰਸਿਟੀ ਦੇ ਅਜਿਹੇ ਕੂੜ-ਪ੍ਰਚਾਰ ਤੋਂ ਡਰਨ ਵਾਲੀ ਨਹੀਂ ਹੈ ਬਲਕਿ ਭਵਿੱਖ ਵਿੱਚ ਉਹ ਵਿਦਿਆਰਥੀ ਹੱਕਾਂ ਲਈ ਸੰਘਰਸ਼ ਕਰਦੇ ਰਹਿਣਗੇ।
Canada Students Have Won The Battle Sacking The Professor And Accepting Other Demands All Decisions Have Been Implemented
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)