ਅਮਰੀਕਾ ਦੇ ਲਾਸ ਏਂਜਲਸ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਲੋਕ ਗੰਭੀਰ ਜ਼ਖਮੀ ਹੋ ਗਏ। ਇਸ ਦੇ ਨਾਲ ਹੀ 30 ਲੋਕਾਂ ਨੂੰ ਗੰਭੀਰ ਸੱਟਾਂ ਵੀ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਇਹ ਹਾਦਸਾ ਐਤਵਾਰ ਸਵੇਰੇ 5 ਵਜੇ ਲਾਸ ਏਂਜਲਸ ਵਿੱਚ ਵਾਪਰਿਆ, ਜਦੋਂ ਇੱਕ ਬੱਸ ਅਤੇ ਇੱਕ SUV ਦੀ ਭਿਆਨਕ ਟੱਕਰ ਹੋ ਗਈ। ਇਸ ਤੋਂ ਬਾਅਦ ਐਸਯੂਵੀ ਨੂੰ ਅੱਗ ਲੱਗ ਗਈ ਅਤੇ ਕਾਰ ਵਿੱਚ ਮੌਜੂਦ ਇੱਕ ਵਿਅਕਤੀ ਦੀ ਮੌਤ ਹੋ ਗਈ।
ਇਹ ਹਾਦਸਾ ਕੈਲੀਫੋਰਨੀਆ ਦੇ ਲਾਸ ਏਂਜਲਸ ਤੋਂ ਲਗਪਗ 32 ਕਿਲੋਮੀਟਰ ਦੂਰ ਹੈਸੀਂਡਾ ਹਾਈਟਸ ਵਿੱਚ ਵਾਪਰਿਆ। ਹਾਈਵੇਅ 'ਤੇ ਗਸ਼ਤ ਕਰ ਰਹੇ ਪੁਲਿਸ ਮੁਲਾਜ਼ਮਾਂ ਦੇ ਅਨੁਸਾਰ, ਬੱਸ ਨਾਲ ਟਕਰਾਉਣ ਤੋਂ ਬਾਅਦ ਐਸਯੂਵੀ ਅੱਗ ਦੇ ਗੋਲੇ ਵਿੱਚ ਬਦਲ ਗਈ।ਕੈਲੀਫੋਰਨੀਆ ਹਾਈਵੇਅ ਪੈਟਰੋਲ (CHP) ਅਧਿਕਾਰੀ ਜ਼ੈਕਰੀ ਸਲਾਜ਼ਾਰ ਦੇ ਅਨੁਸਾਰ, 32 ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਨ੍ਹਾਂ ਵਿੱਚੋਂ 2 ਲੋਕਾਂ ਦੀ ਹਾਲਤ ਬਹੁਤ ਗੰਭੀਰ ਹੈ। ਇਸ ਤੋਂ ਇਲਾਵਾ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
Major accident in los angeles usa suv collides with bus one dead 32 injured
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)