ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 2026 ਦੇ ਨੋਬਲ ਸ਼ਾਂਤੀ ਪੁਰਸਕਾਰ ਨੂੰ ਲੈ ਕੇ ਇੱਕ ਵਾਰ ਫਿਰ ਆਪਣੀ ਦਾਅਵੇਦਾਰੀ ਜਤਾਈ ਹੈ। ਹਾਲਾਂਕਿ ਇਸ ਵਾਰ ਉਨ੍ਹਾਂ ਨੇ ਪੁਰਸਕਾਰ ਮਿਲਣ ਦੀ ਸੰਭਾਵਨਾ ’ਤੇ ਸ਼ੱਕ ਵੀ ਪ੍ਰਗਟ ਕੀਤਾ। ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਨਾਰਵੇਜੀਅਨ ਨੋਬਲ ਕਮੇਟੀ ਇਸ ਸਾਲ ਕੀ ਫੈਸਲਾ ਕਰੇਗੀ।
ਟਰੰਪ ਨੇ ਓਵਲ ਆਫਿਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਮੰਨਦੇ ਹਨ ਕਿ ਹੁਣ ਉਨ੍ਹਾਂ ਨੂੰ ਇਹ ਪੁਰਸਕਾਰ ਮਿਲਣਾ ਚਾਹੀਦਾ ਹੈ, ਪਰ ਨਾਰਵੇਜੀਅਨ ਨੋਬਲ ਕਮੇਟੀ ਦੀ ਸੋਚ ਨੂੰ ਲੈ ਕੇ ਉਨ੍ਹਾਂ ਨੂੰ ਯਕੀਨ ਨਹੀਂ ਹੈ। 2026 ਦੇ ਨੋਬਲ ਸ਼ਾਂਤੀ ਪੁਰਸਕਾਰ ਦਾ ਐਲਾਨ ਸ਼ੁੱਕਰਵਾਰ ਨੂੰ ਕੀਤਾ ਜਾਣਾ ਹੈ।
ਟਰੰਪ ਲੰਬੇ ਸਮੇਂ ਤੋਂ ਆਪਣੇ ਆਪ ਨੂੰ ਨੋਬਲ ਸ਼ਾਂਤੀ ਪੁਰਸਕਾਰ ਦਾ ਹੱਕਦਾਰ ਦੱਸਦੇ ਰਹੇ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਕਈ ਅੰਤਰਰਾਸ਼ਟਰੀ ਸੰਘਰਸ਼ਾਂ ਨੂੰ ਖਤਮ ਕਰਨ ਜਾਂ ਰੋਕਣ ਵਿੱਚ ਭੂਮਿਕਾ ਨਿਭਾਈ ਹੈ। ਕੰਬੋਡੀਆ, ਇਜ਼ਰਾਈਲ ਅਤੇ ਪਾਕਿਸਤਾਨ ਦੇ ਆਗੂਆਂ ਵੱਲੋਂ ਉਨ੍ਹਾਂ ਨੂੰ ਪੁਰਸਕਾਰ ਲਈ ਨਾਮਜ਼ਦ ਕਰਨ ਦੇ ਦਾਅਵੇ ਵੀ ਸਾਹਮਣੇ ਆ ਚੁੱਕੇ ਹਨ, ਹਾਲਾਂਕਿ ਨੋਬਲ ਨਾਮਜ਼ਦਗੀਆਂ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਜਾਂਦੀ। ਟਰੰਪ ਨੇ 2025 ਦੀ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਮਾਰੀਆ ਕੋਰੀਨਾ ਮਚਾਡੋ ਦਾ ਵੀ ਜ਼ਿਕਰ ਕੀਤਾ। ਮਚਾਡੋ ਨੇ ਪੁਰਸਕਾਰ ਦਾ ਮੈਡਲ ਟਰੰਪ ਨੂੰ ਸਮਰਪਿਤ ਕੀਤਾ ਸੀ।
ਹਾਲਾਂਕਿ, ਟਰੰਪ ਦੀ ਨੋਬਲ ਦਾਅਵੇਦਾਰੀ ਨੂੰ ਲੈ ਕੇ ਸਵਾਲ ਵੀ ਉੱਠਦੇ ਰਹੇ ਹਨ। ਉਹ ਰੂਸ-ਯੂਕਰੇਨ ਜੰਗ ਖਤਮ ਕਰਨ ਦਾ ਵਾਅਦਾ ਪੂਰਾ ਨਹੀਂ ਕਰ ਸਕੇ ਹਨ। ਇਸ ਤੋਂ ਇਲਾਵਾ, ਇਜ਼ਰਾਈਲ-ਈਰਾਨ ਸੰਘਰਸ਼ ਵਿੱਚ ਅਮਰੀਕਾ ਦੀ ਭੂਮਿਕਾ ਨੂੰ ਲੈ ਕੇ ਵੀ ਅੰਤਰਰਾਸ਼ਟਰੀ ਪੱਧਰ ’ਤੇ ਚਰਚਾ ਰਹੀ ਹੈ। 2026 ਦੇ ਨੋਬਲ ਸ਼ਾਂਤੀ ਪੁਰਸਕਾਰ ਲਈ ਕਈ ਹੋਰ ਨਾਮ ਵੀ ਚਰਚਾ ਵਿੱਚ ਹਨ, ਪਰ ਨੋਬਲ ਕਮੇਟੀ ਵੱਲੋਂ ਅਧਿਕਾਰਤ ਤੌਰ ’ਤੇ ਉਮੀਦਵਾਰਾਂ ਦੀ ਸੂਚੀ ਜਾਰੀ ਨਹੀਂ ਕੀਤੀ ਜਾਂਦੀ।
Trump s Major Statement On The Nobel Peace Prize i Don t Know If They Give The Award To People Like Me Or Not
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)