ਮਿਡਲ ਈਸਟ ਵਿੱਚ ਈਰਾਨ ਅਤੇ ਅਮਰੀਕਾ ਵਿਚਾਲੇ ਤਣਾਅ ਇੱਕ ਵਾਰ ਫਿਰ ਵਧਦਾ ਨਜ਼ਰ ਆ ਰਿਹਾ ਹੈ। ਈਰਾਨ ਆਪਣੇ ਪਰਮਾਣੂ ਟਿਕਾਣਿਆਂ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਐਂਟੀ-ਰੇਡੀਏਸ਼ਨ ਆਇਓਡੀਨ ਗੋਲੀਆਂ ਵੰਡ ਰਿਹਾ ਹੈ, ਜਦਕਿ ਅਮਰੀਕਾ ਨੇ ਖੇਤਰ ਵਿੱਚ ਮੌਜੂਦ ਆਪਣੇ ਨਾਗਰਿਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਇਸ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਚੇਤਾਵਨੀਆਂ ਅਤੇ ਅਮਰੀਕੀ ਸੁਰੱਖਿਆ ਟੀਮ ਦੀਆਂ ਬੈਠਕਾਂ ਨੇ ਖੇਤਰ ਵਿੱਚ ਸੰਭਾਵੀ ਫੌਜੀ ਕਾਰਵਾਈ ਬਾਰੇ ਚਰਚਾ ਤੇਜ਼ ਕਰ ਦਿੱਤੀ ਹੈ।
ਰਿਪੋਰਟਾਂ ਮੁਤਾਬਕ, ਈਰਾਨ ਦੇ ਸਿਹਤ ਮੰਤਰਾਲੇ ਦੇ ਇੱਕ ਅਧਿਕਾਰੀ ਨੇ ਪੁਸ਼ਟੀ ਕੀਤੀ ਹੈ ਕਿ ਪਰਮਾਣੂ ਪਲਾਂਟਾਂ ਦੇ 2 ਤੋਂ 3 ਕਿਲੋਮੀਟਰ ਦੇ ਘੇਰੇ ਵਿੱਚ ਰਹਿਣ ਵਾਲੇ ਲੋਕਾਂ ਨੂੰ ਆਇਓਡੀਨ ਦੀਆਂ ਗੋਲੀਆਂ ਦਿੱਤੀਆਂ ਜਾ ਰਹੀਆਂ ਹਨ। ਇਹ ਕਦਮ ਸੰਭਾਵੀ ਪਰਮਾਣੂ ਐਮਰਜੈਂਸੀ ਦੌਰਾਨ ਰੇਡੀਓਐਕਟਿਵ ਆਇਓਡੀਨ ਦੇ ਪ੍ਰਭਾਵ ਤੋਂ ਬਚਾਅ ਲਈ ਚੁੱਕਿਆ ਜਾ ਰਿਹਾ ਹੈ।
ਇਸੇ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਬਾਰੇ ਸੰਭਾਵੀ ਫੈਸਲੇ ਦੇ ਸੰਕੇਤ ਦਿੱਤੇ ਹਨ। ਮੀਡੀਆ ਰਿਪੋਰਟਾਂ ਅਨੁਸਾਰ, ਉਨ੍ਹਾਂ ਨੇ ਆਪਣੀ ਰਾਸ਼ਟਰੀ ਸੁਰੱਖਿਆ ਟੀਮ ਨਾਲ ਲਗਾਤਾਰ ਦੋ ਦਿਨ ਬੈਠਕਾਂ ਕੀਤੀਆਂ, ਜਿਨ੍ਹਾਂ ਵਿੱਚ ਈਰਾਨ ਖ਼ਿਲਾਫ਼ ਅਗਲੀ ਰਣਨੀਤੀ 'ਤੇ ਵਿਚਾਰ ਕੀਤਾ ਗਿਆ।
ਦੂਜੇ ਪਾਸੇ, ਸੰਯੁਕਤ ਅਰਬ ਅਮੀਰਾਤ ਵਿੱਚ ਅਮਰੀਕੀ ਮਿਸ਼ਨ ਨੇ ਸੋਸ਼ਲ ਮੀਡੀਆ ਰਾਹੀਂ ਸੁਰੱਖਿਆ ਐਡਵਾਈਜ਼ਰੀ ਜਾਰੀ ਕਰਦਿਆਂ ਮਿਡਲ ਈਸਟ ਵਿੱਚ ਰਹਿ ਰਹੇ ਅਮਰੀਕੀ ਨਾਗਰਿਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ। ਐਡਵਾਈਜ਼ਰੀ ਵਿੱਚ ਸੰਭਾਵੀ ਸੁਰੱਖਿਆ ਖਤਰਿਆਂ ਦੇ ਨਾਲ ਉਡਾਣਾਂ ਰੱਦ ਹੋਣ ਅਤੇ ਹਵਾਈ ਖੇਤਰ ਬੰਦ ਹੋਣ ਦੀ ਸੰਭਾਵਨਾ ਬਾਰੇ ਵੀ ਚੇਤਾਵਨੀ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਈਰਾਨ ਦੇ ਪਰਮਾਣੂ ਟਿਕਾਣਿਆਂ ਨੂੰ ਲੈ ਕੇ ਵਧਦਾ ਤਣਾਅ ਅਤੇ ਅਮਰੀਕਾ ਦੀਆਂ ਸੁਰੱਖਿਆ ਤਿਆਰੀਆਂ ਖਾੜੀ ਖੇਤਰ ਦੀ ਸਥਿਤੀ ਨੂੰ ਸੰਵੇਦਨਸ਼ੀਲ ਬਣਾ ਰਹੀਆਂ ਹਨ। ਹਾਲਾਂਕਿ, ਇਨ੍ਹਾਂ ਘਟਨਾਵਾਂ ਦੇ ਬਾਵਜੂਦ ਅਮਰੀਕਾ ਵੱਲੋਂ ਕਿਸੇ ਨਵੀਂ ਫੌਜੀ ਕਾਰਵਾਈ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
Iran us Tensions Escalate Iodine Tablets Being Distributed To Civilians Near Nuclear Sites
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)