ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਲੰਘੇ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ 1890 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਪਿਛਲੇ 210 ਦਿਨਾਂ ਵਿਚ ਸਭ ਤੋਂ ਵੱਧ ਹਨ।ਜੇਕਰ ਪਿਛਲੇ ਸੱਤ ਦਿਨਾਂ ਦੇ ਕੇਸਾਂ ਦੀ ਤੁਲਨਾ, ਉਸ ਤੋਂ ਪਿਛਲੇ ਸੱਤ ਦਿਨਾਂ ਨਾਲ ਕੀਤੀ ਜਾਵੇ ਤਾਂ ਇੱਥੇ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ 78 ਫੀਸਦੀ ਦਾ ਵਾਧਾ ਹੋਇਆ ਹੈ, ਜਦਕਿ ਇਸ ਦੌਰਾਨ 19 ਤੋਂ ਵਧ ਕੇ 29 ਮੌਤਾਂ ਹੋਈਆਂ ਹਨ। ਸ਼ਨੀਵਾਰ ਨੂੰ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਮਾਮਲੇ ਪਿਛਲੇ ਸਾਲ 22 ਅਕਤੂਬਰ ਤੋਂ ਬਾਅਦ ਦੇਸ਼ ਵਿੱਚ ਸਭ ਤੋਂ ਵੱਧ ਸਨ, ਜਦੋਂ 1,998 ਨਵੇਂ ਮਾਮਲੇ ਦਰਜ ਕੀਤੇ ਗਏ ਸਨ। ਪਿਛਲੇ ਸੱਤ ਦਿਨਾਂ (19-25 ਮਾਰਚ) ਵਿਚ ਭਾਰਤ ਵਿਚ ਕੋਰੋਨਾ ਵਾਇਰਸ ਦੇ 8,781 ਨਵੇਂਮਾਮਲੇ ਦਰਜ ਕੀਤੇ ਗਏ ਹਨ, ਜੋਕਿ ਉਸ ਤੋਂ ਪਿਛਲੇ ਸੱਤ ਦਿਨਾਂ ਵਿਚ 4,929 ਦੇਮੁਕਾਬਲੇ 78 ਪ੍ਰਤੀਸ਼ਤ ਵੱਧ ਹਨ।ਦੱਸ ਦਈਏ ਕਿ ਪਿਛਲੇ ਛੇ ਹਫ਼ਤਿਆਂ ਤੋਂ ਦੇਸ਼ ਵਿੱਚ ਕੋਵਿਡ ਦਾ ਸੰਕਰਮਣ ਵਧ ਰਿਹਾ ਹੈ। ਦੇਸ਼ ਵਿਚ ਰੋਜ਼ਾਨਾ ਮਾਮਲੇ ਅੱਠ ਦਿਨਾਂ ਵਿੱਚ ਦੁੱਗਦੁੱ ਣੇ ਹੋਰਹੇਹਨ। ਰੋਜ਼ਾਨਾ ਕੇਸਾਂ ਦੀ ਸੱਤ ਦਿਨਾਂ ਦੀ ਔਸਤ ਸ਼ਨੀਵਾਰ ਤੱਕ 1,254 ਹੋਗਈ ਸੀ, ਜਦੋਂਕਿ ਅੱਠ ਦਿਨ ਪਹਿਲਾਂ (17 ਮਾਰਚ) 626 ਸੀ।
Then Corona Started To Scare In The Last 7 Days 78 Percent Cases Have Come To Light
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)