ਭਿਆਨਕ ਸੜਕ ਹਾਦਸਾ, ਕਾਰ ਚਾਲਕ ਦੀ ਲਾਪਰਵਾਹੀ ਨੇ ਲਈ 6 ਲੋਕਾਂ ਦੀ ਜਾਨ, ਮਾਮਲਾ ਦਰਜ

24/02/2024 | Public Times Bureau | National

ਕਰਨਾਟਕ ਦੇ ਬੇਲਾਗਾਵੀ ਤੋਂ ਕਰੀਬ 90 ਕਿਲੋਮੀਟਰ ਦੂਰ ਦੱਤ ਜੰਬੋਤੀ ਰੋਡ 'ਤੇ ਹੋਏ ਭਿਆਨਕ ਸੜਕ ਹਾਦਸੇ 'ਚ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਹਾਦਸੇ 'ਚ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਹੋਰ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਪੁਲਿਸ ਮੁਤਾਬਕ ਹਾਦਸਾਗ੍ਰਸਤ ਕਾਰ ਦੇ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ ਨੇੜੇ ਖੜ੍ਹੇ ਦੋ ਦੋ ਪਹੀਆ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਖੜ੍ਹੀ ਗੱਡੀ ਕੋਲ ਖੜ੍ਹੇ ਦੋ ਵਿਅਕਤੀਆਂ ਦੇ ਗੰਭੀਰ ਸੱਟਾਂ ਲੱਗੀਆਂ ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇਨ੍ਹਾਂ ਵਿੱਚੋਂ ਇੱਕ ਹਨਮੰਤ ਮਲੱਪਾ ਮਲਿਆਗੋਲ ਦੀ ਹਸਪਤਾਲ ਵਿੱਚ ਮੌਤ ਹੋ ਗਈ।

ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਮ੍ਰਿਤਕਾਂ ਦੀ ਪਛਾਣ ਏਕਨਾਥ ਭੀਮੱਪਾ ਪਦਤਰੀ (22), ਮੱਲੀਕਾਰਜੁਨ ਰਾਮੱਪਾ ਮਰਾਠੇ (16), ਆਕਾਸ਼ ਰਾਮੱਪਾ ਮਰਾਠੇ (14), ਲਕਸ਼ਮੀ ਰਾਮੱਪਾ ਮਰਾਠੇ (19) ਅਤੇ ਨਾਗਪਾ ਲਕਸ਼ਮਣ ਯਾਦਵੰਨਾਵਰ (48) ਵਜੋਂ ਹੋਈ ਹੈ। ਮੁਰਗੋਡ ਪੁਲਿਸ ਨੇ ਹਾਦਸੇ ਦਾ ਮਾਮਲਾ ਦਰਜ ਕਰ ਲਿਆ ਹੈ।ਬੇਲਾਗਾਵੀ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ ਭੀਮਾਸ਼ੰਕਰ ਗੁਲੇਦ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ ਸੜਕ ਹਾਦਸਿਆਂ ਵਿੱਚ 25 ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਤੇਜ਼ ਰਫਤਾਰ ਨਾਲ ਵਾਹਨ ਚਲਾਉਣ ਤੋਂ ਗੁਰੇਜ਼ ਕਰਨ ਅਤੇ ਜਾਨਾਂ ਬਚਾਉਣ।

Terrible Road Accident Carelessness Of Car Driver Killed 6 People Case Registered


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App