ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਕੇਂਦਰ ਸਰਕਾਰ ਨੇ ਈਂਧਨ ਨਿਰਯਾਤ ਨਾਲ ਜੁੜਿਆ ਇੱਕ ਹੋਰ ਅਹਿਮ ਫੈਸਲਾ ਲਿਆ ਹੈ। ਸਰਕਾਰ ਨੇ ਪੈਟਰੋਲ ਦੇ ਨਿਰਯਾਤ ’ਤੇ ਤਿੰਨ ਰੁਪਏ ਪ੍ਰਤੀ ਲੀਟਰ ਦਾ ਵਿੰਡਫਾਲ ਟੈਕਸ ਲਗਾ ਦਿੱਤਾ ਹੈ, ਜਦਕਿ ਡੀਜ਼ਲ ਅਤੇ ਹਵਾਈ ਜਹਾਜ਼ਾਂ ਦੇ ਈਂਧਨ ’ਤੇ ਲੱਗਣ ਵਾਲੀ ਨਿਰਯਾਤ ਡਿਊਟੀ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਨਵੀਆਂ ਦਰਾਂ ਸੋਲ੍ਹਾਂ ਮਈ ਤੋਂ ਲਾਗੂ ਹੋ ਗਈਆਂ ਹਨ। ਵਿੱਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਕ ਹੁਣ ਪੈਟਰੋਲ ਦੇ ਨਿਰਯਾਤ ’ਤੇ ਵਿਸ਼ੇਸ਼ ਵਾਧੂ ਆਬਕਾਰੀ ਡਿਊਟੀ ਦੇ ਤੌਰ ’ਤੇ ਤਿੰਨ ਰੁਪਏ ਪ੍ਰਤੀ ਲੀਟਰ ਵਸੂਲੇ ਜਾਣਗੇ। ਦੂਜੇ ਪਾਸੇ ਡੀਜ਼ਲ ’ਤੇ ਨਿਰਯਾਤ ਡਿਊਟੀ ਨੂੰ ਤੇਈ ਰੁਪਏ ਤੋਂ ਘਟਾ ਕੇ ਸੋਲ੍ਹਾਂ ਰੁਪਏ ਪੰਜਾਹ ਪੈਸੇ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ।
ਇਸੇ ਤਰ੍ਹਾਂ ਹਵਾਈ ਜਹਾਜ਼ਾਂ ਵਿੱਚ ਵਰਤੇ ਜਾਣ ਵਾਲੇ ਏਵੀਏਸ਼ਨ ਟਰਬਾਈਨ ਫਿਊਲ ’ਤੇ ਲੱਗਣ ਵਾਲਾ ਟੈਕਸ ਵੀ ਤੈਂਤੀ ਰੁਪਏ ਤੋਂ ਘਟਾ ਕੇ ਸੋਲ੍ਹਾਂ ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਦੇਸ਼ ਅੰਦਰ ਵਿਕਣ ਵਾਲੇ ਪੈਟਰੋਲ ਅਤੇ ਡੀਜ਼ਲ ’ਤੇ ਲੱਗਣ ਵਾਲੇ ਘਰੇਲੂ ਕਰਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਇਹ ਫੈਸਲਾ ਪੱਛਮੀ ਏਸ਼ੀਆ ਵਿੱਚ ਵਧ ਰਹੇ ਤਣਾਅ ਅਤੇ ਕੱਚੇ ਤੇਲ ਦੀਆਂ ਅੰਤਰਰਾਸ਼ਟਰੀ ਕੀਮਤਾਂ ਵਿੱਚ ਆਈ ਤੇਜ਼ ਉਥਲ-ਪੁਥਲ ਨੂੰ ਦੇਖਦੇ ਹੋਏ ਲਿਆ ਗਿਆ ਹੈ। ਪਿਛਲੇ ਕੁਝ ਦਿਨਾਂ ਦੌਰਾਨ ਕੱਚੇ ਤੇਲ ਦੀ ਕੀਮਤ ਇੱਕ ਸੌ ਡਾਲਰ ਪ੍ਰਤੀ ਬੈਰਲ ਤੋਂ ਪਾਰ ਚਲੀ ਗਈ ਹੈ, ਜਦਕਿ ਇਸ ਤੋਂ ਪਹਿਲਾਂ ਇਹ ਲਗਭਗ ਤਿਹੱਤਰ ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ ਸੀ।
ਸਰਕਾਰ ਦਾ ਮੰਨਣਾ ਹੈ ਕਿ ਨਿਰਯਾਤ ਟੈਕਸ ਵਿੱਚ ਇਹ ਬਦਲਾਅ ਦੇਸ਼ ਅੰਦਰ ਈਂਧਨ ਦੀ ਯਥੋਚਿਤ ਉਪਲਬਧਤਾ ਬਣਾਈ ਰੱਖਣ ਅਤੇ ਵਧੀਆਂ ਅੰਤਰਰਾਸ਼ਟਰੀ ਕੀਮਤਾਂ ਦੌਰਾਨ ਬੇਹਿਸਾਬ ਨਿਰਯਾਤ ਨੂੰ ਰੋਕਣ ਲਈ ਜ਼ਰੂਰੀ ਹਨ। ਇਸਦੇ ਨਾਲ ਹੀ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਤਿੰਨ ਰੁਪਏ ਪ੍ਰਤੀ ਲੀਟਰ ਦਾ ਵਾਧਾ ਵੀ ਕੀਤਾ ਗਿਆ ਹੈ। ਵਾਧੇ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਵਿੱਚ ਪੈਟਰੋਲ ਦੀ ਕੀਮਤ ਸਤਾਨਵੇਂ ਰੁਪਏ ਸਤੱਤਰ ਪੈਸੇ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ, ਜਦਕਿ ਡੀਜ਼ਲ ਨੱਬੇ ਰੁਪਏ ਸੜਸਠ ਪੈਸੇ ਪ੍ਰਤੀ ਲੀਟਰ ਦੇ ਪੱਧਰ ’ਤੇ ਪਹੁੰਚ ਗਿਆ ਹੈ।
Amid rising crude oil prices government s big bet new tax on petrol exports
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)