ਜ਼ਿਲ੍ਹੇ ਦੇ ਪਿੰਡ ਕੋਟਫ਼ੱਤਾ ਵਿੱਚ 18 ਸਾਲਾ ਨੌਜਵਾਨ ਦੀ ਹੱਤਿਆ ਕਰਕੇ ਉਸ ਦੀ ਲਾਸ਼ ਡਰੇਨ ਵਿੱਚ ਸੁੱਟਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਅਮਰੀਕ ਸਿੰਘ ਵਜੋਂ ਹੋਈ ਹੈ, ਜੋ ਪਿੰਡ ਕੋਟਸ਼ਮੀਰ ਦਾ ਰਹਿਣ ਵਾਲਾ ਸੀ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਦੇ ਪਿਤਾ ਗੁਰਜੀਤ ਸਿੰਘ ਨੇ ਦੋਸ਼ ਲਗਾਇਆ ਕਿ ਉਸ ਦੇ ਪੁੱਤਰ ਦਾ ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਸਬੂਤ ਮਿਟਾਉਣ ਦੀ ਨੀਅਤ ਨਾਲ ਕੋਟਫ਼ੱਤਾ ਡਰੇਨ ਦੇ ਪੁਲ ਨੇੜੇ ਸੁੱਟ ਦਿੱਤਾ ਗਿਆ।
ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਪਿੰਡ ਕੋਟਫ਼ੱਤਾ ਦੇ ਰਹਿਣ ਵਾਲੇ ਸੰਦੀਪ ਅਤੇ ਵੀਰਕੰਵਰ ਢਿੱਲੋਂ ਖ਼ਿਲਾਫ਼ ਕਤਲ ਅਤੇ ਹੋਰ ਸਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ। ਜਾਂਚ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਕਤਲ ਤੋਂ ਬਾਅਦ ਲਾਸ਼ ਨੂੰ ਖੁਰਦ-ਬੁਰਦ ਕਰਨ ਅਤੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਮਕਸਦ ਨਾਲ ਹੀ ਮ੍ਰਿਤਕ ਦੇਹ ਨੂੰ ਡਰੇਨ ਵਿੱਚ ਸੁੱਟਿਆ ਗਿਆ ਸੀ।
ਪੁਲਿਸ ਅਧਿਕਾਰੀਆਂ ਮੁਤਾਬਕ ਹੱਤਿਆ ਦੇ ਪਿੱਛੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਘਟਨਾ ਸਥਾਨ ਤੋਂ ਇਕੱਠੇ ਕੀਤੇ ਗਏ ਸਬੂਤਾਂ, ਤਕਨੀਕੀ ਜਾਣਕਾਰੀ ਅਤੇ ਮੁਲਜ਼ਮਾਂ ਤੋਂ ਹੋ ਰਹੀ ਪੁੱਛਗਿੱਛ ਦੇ ਆਧਾਰ 'ਤੇ ਮਾਮਲੇ ਦੇ ਹੋਰ ਪਹਿਲੂਆਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਅਤੇ ਫੋਰੈਂਸਿਕ ਜਾਂਚ ਤੋਂ ਬਾਅਦ ਮਾਮਲੇ ਵਿੱਚ ਹੋਰ ਅਹਿਮ ਖੁਲਾਸੇ ਹੋ ਸਕਦੇ ਹਨ। ਇਸ ਦੌਰਾਨ ਇਲਾਕੇ ਵਿੱਚ ਘਟਨਾ ਨੂੰ ਲੈ ਕੇ ਸਹਿਮ ਦਾ ਮਾਹੌਲ ਹੈ, ਜਦਕਿ ਪਰਿਵਾਰ ਵੱਲੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
Body Thrown Into Drain Reveals Murder Mystery Two Arrested In Murder Of 18 year old Youth
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)