ਸੁਪਰੀਮ ਕੋਰਟ ਨੇ 1993 ਦੇ ਮੁੰਬਈ ਸੀਰੀਅਲ ਬਲਾਸਟ ਮਾਮਲੇ ਵਿੱਚ ਦੋਸ਼ੀ ਗੈਂਗਸਟਰ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਨੇ ਬੰਬੇ ਹਾਈ ਕੋਰਟ ਦੇ ਉਸ ਫ਼ੈਸਲੇ ਵਿੱਚ ਕੋਈ ਖ਼ਾਮੀ ਨਹੀਂ ਪਾਈ, ਜਿਸ ਵਿੱਚ ਸਲੇਮ ਦੀ ਪਟੀਸ਼ਨ ਰੱਦ ਕੀਤੀ ਗਈ ਸੀ। ਸਲੇਮ ਨੇ ਦਲੀਲ ਦਿੱਤੀ ਸੀ ਕਿ ਜੇਲ੍ਹ ਵਿੱਚ ਬਿਤਾਏ ਸਮੇਂ ਦੌਰਾਨ ਮਿਲੀ ਸਜ਼ਾ ਵਿੱਚ ਛੂਟ ਨੂੰ ਜੋੜਨ ਤੋਂ ਬਾਅਦ ਉਹ 25 ਸਾਲ ਦੀ ਸਜ਼ਾ ਪੂਰੀ ਕਰ ਚੁੱਕਾ ਹੈ ਅਤੇ ਇਸ ਲਈ ਉਸ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ।
ਬੰਬੇ ਹਾਈ ਕੋਰਟ ਨੇ ਇਸ ਦਲੀਲ ਨੂੰ ਸਵੀਕਾਰ ਨਹੀਂ ਕੀਤਾ ਸੀ। ਹਾਈ ਕੋਰਟ ਮੁਤਾਬਕ ਸਲੇਮ ਦੀ 25 ਸਾਲ ਦੀ ਸਜ਼ਾ 2030 ਵਿੱਚ ਪੂਰੀ ਹੋਵੇਗੀ। ਇਸ ਤੋਂ ਬਾਅਦ ਸਲੇਮ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਸੁਪਰੀਮ ਕੋਰਟ ਨੇ 27 ਜੁਲਾਈ ਨੂੰ ਮਾਮਲੇ ਵਿੱਚ ਆਪਣਾ ਫ਼ੈਸਲਾ ਸੁਰੱਖਿਅਤ ਰੱਖਿਆ ਸੀ। ਹੁਣ ਅਦਾਲਤ ਵੱਲੋਂ ਪਟੀਸ਼ਨ ਖਾਰਜ ਕੀਤੇ ਜਾਣ ਨਾਲ ਅਬੂ ਸਲੇਮ ਨੂੰ 2030 ਤੋਂ ਪਹਿਲਾਂ ਰਿਹਾਈ ਦੀ ਮੰਗ ਵਿੱਚ ਰਾਹਤ ਨਹੀਂ ਮਿਲੀ ਹੈ
Setback For Abu Salem From Supreme Court In Mumbai Serial Blasts Case Plea For Premature Release Dismissed
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)