ਚੈੱਕ ਬਾਊਂਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਅਦਾਕਾਰ ਰਾਜਪਾਲ ਯਾਦਵ ਨੂੰ ਰਾਹਤ ਦੇਣ ਦੀ ਬਜਾਏ ਸਖ਼ਤ ਰੁਖ ਅਪਣਾਉਂਦਿਆਂ ਦੋ ਹਫ਼ਤਿਆਂ ਅੰਦਰ ਘੱਟੋ-ਘੱਟ 2 ਕਰੋੜ ਰੁਪਏ ਅਦਾਲਤ ਦੀ ਰਜਿਸਟਰੀ ਵਿੱਚ ਜਮ੍ਹਾਂ ਕਰਵਾਉਣ ਦਾ ਆਖਰੀ ਮੌਕਾ ਦਿੱਤਾ ਹੈ। ਮਾਮਲਾ ‘ਮੁਰਲੀ ਪ੍ਰੋਡਕਸ਼ਨਜ਼’ ਦੇ ਮਾਲਕ ਵੱਲੋਂ ਬਕਾਇਆ ਦੱਸੀ ਜਾ ਰਹੀ ਕਰੀਬ 5 ਕਰੋੜ ਰੁਪਏ ਦੀ ਰਕਮ ਨਾਲ ਸਬੰਧਤ ਹੈ। ਨਿੱਜੀ ਸ਼ਿਕਾਇਤਕਰਤਾ ਨੇ ਚੈੱਕ ਬਾਊਂਸ ਹੋਣ ਤੋਂ ਬਾਅਦ ਰਕਮ ਦੀ ਵਸੂਲੀ ਲਈ ਅਦਾਲਤ ਦਾ ਰੁਖ ਕੀਤਾ ਸੀ।
ਮੰਗਲਵਾਰ, 15 ਸਤੰਬਰ ਨੂੰ ਸੁਣਵਾਈ ਦੌਰਾਨ CJI ਦੀ ਅਗਵਾਈ ਵਾਲੀ ਬੈਂਚ ਨੇ ਰਾਜਪਾਲ ਯਾਦਵ ਦੇ ਪਿਛਲੇ ਰਵੱਈਏ ’ਤੇ ਵੀ ਸਵਾਲ ਉਠਾਏ। ਬੈਂਚ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿਛਲੇ ਵਿਹਾਰ ਨੂੰ ਦੇਖਦਿਆਂ ਉਨ੍ਹਾਂ ’ਤੇ ਭਰੋਸਾ ਕਰਨਾ ਮੁਸ਼ਕਲ ਹੈ ਅਤੇ ਅਦਾਲਤ ਵਿੱਚ ਵੀ ‘ਡਰਾਮਾ ਅਤੇ ਐਕਟਿੰਗ’ ਕਰਨ ਦੀ ਗੱਲ ਕਹੀ। ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਰਾਜਪਾਲ ਯਾਦਵ ਨੂੰ ਰਕਮ ਜਮ੍ਹਾਂ ਕਰਵਾਉਣ ਲਈ ਇਹ ਆਖਰੀ ਮੌਕਾ ਦਿੱਤਾ ਜਾ ਰਿਹਾ ਹੈ। ਮਾਮਲੇ ਦੀ ਅਗਲੀ ਕਾਰਵਾਈ ਹੁਣ ਅਦਾਲਤ ਵੱਲੋਂ ਦਿੱਤੀ ਦੋ ਹਫ਼ਤਿਆਂ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਹੋਵੇਗੀ।
Supreme Court Setback For Rajpal Yadav In Cheque Bounce Case Two Weeks Granted To Deposit 2 Crore
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)