ਸੀਐਮ ਮਾਨ ਨੇ ਲਾਪਤਾ ਬੱਚਿਆਂ ਦੀ ਭਾਲ ਲਈ ਜਾਰੀ ਕੀਤਾ ਚੈਟਬੋਟ ਹੈਲਪਲਾਈਨ ਨੰਬਰ

28/03/2023 | Public Times Bureau | Chandigarh

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲਾਪਤਾ ਬੱਚਿਆਂ ਦੀ ਭਾਲ ਲਈ ਚੈਟਬੋਟ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਉਨ੍ਹਾਂ ਨੇ ਮਹਿਲਾਵਾਂ ਅਤੇ ਬੱਚਿਆਂ ਦੀ ਇਕੱਠੇ ਮਦਦ ਕਰਨ ਲਈ ਸਟੇਕਹੋਲਡਰ ਵਰਕਸ਼ਾਪ ਦਾ ਉਦਘਾਟਨ ਕਰਦੇ ਹੋਏ ਇਹ ਹੈਲਪਲਾਈਨ ਨੰਬਰ ਨੂੰ ਜਾਰੀ ਕੀਤਾ। ਇਹ ਸਮਾਗਮ ਇੰਡੀਅਨ ਸਕੂਲ ਆਫ਼ ਬਿਜ਼ਨਸ (IBS) ਮੋਹਾਲੀ ਵਿਖੇ ਕਰਵਾਇਆ ਗਿਆ। ਸੀਐਮ ਮਾਨ ਨੇ ਕਿਹਾ ਕਿ ਬੱਚੇ ਦੇ ਲਾਪਤਾ ਹੋਣ ਜਾਂ ਗੁੰਮ ਹੋਏ ਬੱਚੇ ਨੂੰ ਲੱਭਣ ਦੀ ਸਥਿਤੀ ਵਿੱਚ ਚੈਟਬੋਟ ਹੈਲਪਲਾਈਨ ਨੰਬਰ (95177-95178) ਤੇ ਜਾਣਕਾਰੀ ਦੇ ਕੇ ਪੁਲਿਸ ਤੋਂ ਮਦਦ ਲਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਭਰੂਣ ਹੱਤਿਆ ਅਤੇ ਕੁੱਟਮਾਰ ਦੇ ਮਾਮਲੇ ਵੱਧ ਹਨ। ਉਨ੍ਹਾਂ ਨੇ ਕਿਹਾ ਕਿ ਪੁਲਿਸ ਅਤੇ ਜਨਤਾ ਦਰਮਿਆਨ ਦੂਰੀ ਨੂੰ ਘੱਟ ਕਰਨ ਲਈ ਯਤਨ ਜਾਰੀ ਰਹਿਣਗੇ। ਮਾਨ ਨੇ ਆਪਣੇ ਪਿੰਡ ਦੀ ਇੱਕ ਘਟਨਾ ਦਾ ਵੀ ਜ਼ਿਕਰ ਕੀਤਾ ,ਜਿੱਥੇ ਜਾਇਦਾਦ ਨੂੰ ਲੈ ਕੇ ਇੱਕ ਬੱਚੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਔਰਤਾਂ ਨੂੰ ਸਾਫਟ ਟਾਰਗੇਟ ਮੰਨਿਆ ਜਾਂਦਾ ਹੈ। ਸੀਐਮ ਮਾਨ ਨੇ ਕਿਹਾ ਕਿ ਸਮਾਜ ਵਿੱਚ ਅਜਿਹੇ ਗਰੋਹ ਕੰਮ ਕਰ ਰਹੇ ਹਨ ਜੋ ਬੱਚਿਆਂ ਨੂੰ ਅਗਵਾ ਕਰਕੇ ਉਨ੍ਹਾਂ ਨੂੰ ਅਪਾਹਜ ਬਣਾ ਕੇ ਭੀਖ ਮੰਗਵਾਉਂਦੇ ਹਨ। ਉਨ੍ਹਾਂ ਕਿਹਾ ਕਿ ਫਰੀਦਕੋਟ ਵਿੱਚ ਬੱਚਿਆਂ ਦੇ ਲਾਪਤਾ ਹੋਣ ਦੀਆਂ ਘਟਨਾਵਾਂ ਜ਼ਿਆਦਾ ਹਨ ਪਰ ਪੁਲਿਸ ਦੇ ਡਿਜੀਟਾਈਜੇਸ਼ਨ ਹੋਣ ਨਾਲ ਕੰਮ ਕਰਨ ਵਿੱਚ ਰਾਹਤ ਮਿਲੇਗੀ। ਪੁਲਿਸ ਸੀਸੀਟੀਵੀ ਕੈਮਰਿਆਂ ਨਾਲ ਆਸਾਨੀ ਨਾਲ ਨਿਗਰਾਨੀ ਕਰ ਸਕਦੀ ਹੈ। ਮਾਨ ਨੇ ਪੁਲਿਸ ਨੂੰ ਚੈਟਬੋਟ ਐਪ ਤੇ ਮਿਲ ਰਹੀਆਂ ਸ਼ਿਕਾਇਤਾਂ ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਸੁਸਾਇਟੀ ਦੇ ਡਿਜੀਟਾਈਜ਼ੇਸ਼ਨ ਹੋਣ ਕਾਰਨ ਸ਼ਿਕਾਇਤ ਦਰਜ ਕਰਵਾਉਣ ਲਈ ਥਾਣੇ ਜਾਣ ਦੀ ਲੋੜ ਨਹੀਂ ਹੈ।

Cm Mann Released chatbot Helpline Number To Search For Missing Children


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App