ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦਾ ਅਸਲ ਹੱਕਦਾਰ ਮਨਪ੍ਰੀਤ ਸਿੰਘ ਇਆਲੀ : ਬਲਵੰਤ ਸਿੰਘ ਰਾਮੂਵਾਲੀਆ

02/06/2025 | Public Times Bureau | Panjab

ਲੋਕ ਭਲਾਈ ਪਾਰਟੀ ਦੇ ਸੁਪਰੀਮੋ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਜੇਕਰ ਦੁਬਾਰਾ ਪੈਰਾਂ ਸਿਰ ਖੜਾ ਕਰ ਸਕਦਾ ਹੈ ਤਾਂ ਉਹ ਸਿਰਫ ਮਨਪ੍ਰੀਤ ਸਿੰਘ ਇਆਲੀ ਹੀ ਹੈ ਕਿਉਂਕਿ ਮਨਪ੍ਰੀਤ ਸਿੰਘ ਇਯਾਲੀ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਜਾਰੀ ਹੋਏ ਹੁਕਮਨਾਮੇ ਅਨੁਸਾਰ ਪੰਜ ਮੈਂਬਰੀ ਕਮੇਟੀ ਰਾਹੀਂ ਸ਼੍ਰੋਮਣੀ ਅਕਾਲੀ ਦਲ ਦੀ ਸਾਫ ਸੁਥਰੀ ਭਰਤੀ ਕਰ ਰਿਹਾ ਹੈ, ਉਥੇ ਹੀ ਸਿੱਖ ਸਿਧਾਂਤਾਂ ਤੇ ਵੀ ਪਹਿਰਾ ਦੇ ਰਿਹਾ ਹੈ । ਉਹਨਾਂ ਕਿਹਾ ਕਿ ਮਨਪ੍ਰੀਤ ਸਿੰਘ ਇਯਾਲੀ ਅਜਿਹਾ ਨੌਜਵਾਨ ਆਗੂ ਹੈ ਜਿਸ ਨੇ ਬੇਵਾਕੀ ਦੇ ਨਾਲ ਪੰਜਾਬ ਦੇ ਮੁੱਦਿਆਂ ਦੀ ਗੱਲ ਕੀਤੀ ਭਾਵੇਂ ਪੰਜਾਬ ਦੇ ਪਾਣੀ ਦਾ ਮਸਲਾ ਹੋਵੇ, ਕਿਸਾਨੀ ਦਾ ਮਸਲਾ ਹੋਵੇ ਜਾਂ ਫਿਰ ਬੰਦੀ ਸਿੰਘਾਂ ਦਾ ਮਸਲਾ ਹੋਵੇ, ਉਹਨਾਂ ਕਿਹਾ ਕਿ ਦੇਸ਼ ਵਿਦੇਸ਼ ਵਿੱਚ ਰਹਿਣ ਵਾਲੇ 99 ਫੀਸਦੀ ਸਿੱਖ ਮਨਪ੍ਰੀਤ ਸਿੰਘ ਇਆਲੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਾਉਣਾ ਚਾਹੁੰਦੇ ਹਨ ਪਰ ਅਕਾਲੀ ਦਲ ਤੇ ਕਾਬਜ ਇੱਕ ਪਰਿਵਾਰ ਵੱਲੋਂ ਅਕਾਲੀ ਦਲ ਨੂੰ ਖੇਰੂ ਖੇਰੂ ਕੀਤਾ ਜਾ ਚੁੱਕਾ ਹੈ । ਉਹਨਾਂ ਦਾਅਵੇ ਨਾਲ ਕਿਹਾ ਕਿ ਜੇਕਰ ਮਨਪ੍ਰੀਤ ਸਿੰਘ ਇਯਾਲੀ ਨੂੰ ਪੰਜ ਸਾਲ ਲਈ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਾਇਆ ਜਾਂਦਾ ਹੈ ਤਾਂ ਇਯਾਲੀ ਅਕਾਲੀ ਦਲ ਨੂੰ ਇਨਾ ਮਜਬੂਤ ਕਰ ਦੇਣਗੇ ਕਿ ਉਸਦੇ ਮੁਕਾਬਲੇ ਕੋਈ ਵੀ ਪਾਰਟੀ ਖੜੀ ਨਹੀਂ ਹੋ ਸਕੇਗੀ ।

Manpreet Singh Ayali Is The Real Deserving Candidate For The Presidency Of Shiromani Akali Dal Balwant Singh Ramuwalia


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App