ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲੁਧਿਆਣਾ ਵਿੱਚ 19 ਜੂਨ ਨੂੰ 'ਨੋ ਫਲਾਈਂਗ ਜ਼ੋਨ ਘੋਸ਼ਿਤ ਕੀਤਾ'

16/06/2025 | Public Times Bureau | Panjab

ਜ਼ਿਲ੍ਹਾ ਮੈਜਿਸਟਰੇਟ ਹਿਮਾਂਸ਼ੂ ਜੈਨ ਨੇ ਸੋਮਵਾਰ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹਾ ਲੁਧਿਆਣਾ ਦੀ ਸੀਮਾ ਦੇ ਅੰਦਰ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ 'ਨੋ ਫਲਾਈਂਗ ਜ਼ੋਨ' ਘੋਸ਼ਿਤ ਕੀਤਾ ਹੈ। ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੇ ਡਰੋਨ ਆਦਿ ਨੂੰ ਉਡਾਉਣ ਦੀ ਮਨਾਹੀ ਹੋਵੇਗੀ। ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 (ਬੀ.ਐਨ.ਐਸ.ਐਸ) ਦੀ ਧਾਰਾ 163 ਦੇ ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਗਿਆ ਹੈ। ਹਿਮਾਂਸ਼ੂ ਜੈਨ ਨੇ ਕਿਹਾ ਕਿ ਪੁਲਿਸ ਕਮਿਸ਼ਨਰ ਲੁਧਿਆਣਾ, ਸੀਨੀਅਰ ਪੁਲਿਸ ਕਪਤਾਨ ਲੁਧਿਆਣਾ (ਦਿਹਾਤੀ)/ਖੰਨਾ ਇਸ ਹੁਕਮ ਨੂੰ ਲਾਗੂ ਕਰਨ ਲਈ ਜ਼ਿੰਮੇਵਾਰ ਹੋਣਗੇ। ਇਸ ਤੋਂ ਇਲਾਵਾ ਇਹ ਹੁਕਮ ਪੁਲਿਸ ਕਮਿਸ਼ਨਰ ਲੁਧਿਆਣਾ, ਸੀਨੀਅਰ ਪੁਲਿਸ ਕਪਤਾਨ ਲੁਧਿਆਣਾ (ਦਿਹਾਤੀ)/ਖੰਨਾ ਅਤੇ ਰਿਟਰਨਿੰਗ ਅਫ਼ਸਰ (ਆਰ.ਓ) ਦੁਆਰਾ ਚੋਣ ਉਦੇਸ਼ ਲਈ ਵਰਤੇ ਜਾ ਰਹੇ ਡਰੋਨਾਂ 'ਤੇ ਲਾਗੂ ਨਹੀਂ ਹੁੰਦਾ।

no fly Zone Declared In Ludhiana On June 19 To Maintain Law And Order


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App