ਧਾਰਮਿਕ ਸਮਾਗਮਾਂ 'ਚ ਦਖ਼ਲ ਨਾ ਦੇਵੇ ਸਰਕਾਰ: ਸ਼੍ਰੋਮਣੀ ਕਮੇਟੀ ਦੀ ਨਸੀਹਤ ਕਿਹਾ, ਹਿੱਸਾ ਪਾਏ ਪਰ ਸਿਆਸਤ ਨਾ ਖੇਡੇ

08/11/2025 | Public Times Bureau | Panjab

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੀ 350ਵੀਂ ਸ਼ਤਾਬਦੀ ਮੌਕੇ ਧਾਰਮਿਕ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਅਤੇ ਪੰਜਾਬ ਸਰਕਾਰ ਵਿਚ ਤਣਾਅ ਦੀ ਸਥਿਤੀ ਬਣੀ ਹੋਈ ਹੈ। ਐਸ.ਜੀ.ਪੀ.ਸੀ. ਨੇ ਸਪੱਸ਼ਟ ਕੀਤਾ ਹੈ ਕਿ ਇਹ ਧਾਰਮਿਕ ਸਮਾਗਮ ਸਿਰਫ ਸਿੱਖ ਸੰਪਰਦਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਹੋਣੇ ਚਾਹੀਦੇ ਹਨ ਅਤੇ ਸਰਕਾਰ ਨੂੰ ਇਨ੍ਹਾਂ ਵਿਚ ਦਖ਼ਲਅੰਦਾਜ਼ੀ ਕਰਨ ਤੋਂ ਬਚਣਾ ਚਾਹੀਦਾ ਹੈ।ਸਕੱਤਰ ਪ੍ਰਤਾਪ ਸਿੰਘ ਨੇ ਸਰਕਾਰ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਕਾਰਜਾਂ ਤੇ ਧਿਆਨ ਦੇਵੇ ਅਤੇ ਸੰਗਤ ਦੀ ਸਹੂਲਤ ਲਈ ਸਹਿਯੋਗ ਕਰੇ, ਪਰ ਧਾਰਮਿਕ ਮਾਮਲਿਆਂ ਵਿੱਚ ਹੱਦਾਂ ਪਾਰ ਨਾ ਕਰੇ।

ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਸਰਕਾਰ ਸਿੱਖ ਸੰਸਥਾਵਾਂ ਨਾਲ ਮੁਕਾਬਲੇ ਵਜੋਂ ਧਾਰਮਿਕ ਸਮਾਗਮ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਧਾਰਮਿਕ ਭਾਵਨਾਵਾਂ ਦੀ ਉਲੰਘਣਾ ਹੈ। ਐਸ.ਜੀ.ਪੀ.ਸੀ. ਨੇ ਸਪੱਸ਼ਟ ਕੀਤਾ ਕਿ ਗੁਰਦੁਆਰਿਆਂ ਦੇ ਅੰਦਰ ਹੋਣ ਵਾਲੇ ਸਮਾਗਮਾਂ ਦੀ ਇਜਾਜ਼ਤ ਸਿਰਫ਼ ਧਾਰਮਿਕ ਤੇ ਸੰਪਰਦਾਇਕ ਸੰਸਥਾਵਾਂ ਨੂੰ ਹੀ ਦਿੱਤੀ ਜਾ ਸਕਦੀ ਹੈ। ਸਰਕਾਰ ਨੂੰ ਸ਼ਤਾਬਦੀ ਸਮਾਗਮਾਂ ਵਿੱਚ ਸ਼ਿਰਕਤ ਕਰਨੀ ਚਾਹੀਦੀ ਹੈ, ਪਰ ਰਾਜਨੀਤੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਇਹ ਵੀ ਦੱਸਿਆ ਕਿ ਨੌਵੇਂ ਗੁਰੂ ਦੇ ਪਵਿੱਤਰ ਸਥਾਨਾਂ ’ਤੇ ਦੋ ਦਿਨਾਂ ਲਈ ਗੁਰਮਤਿ ਸਮਾਗਮ ਜਾਰੀ ਰਹਿਣਗੇ, ਜਿੱਥੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੱਥਾ ਟੇਕਣ ਆ ਰਹੇ ਹਨ।

Government Should Not Interfere In Religious Functions Shiromani Gurdwara Parbandhak Committee Advises Said Participate But Do Not Play Politics


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App