ਸੋਰਠਿ ਮਹਲਾ ੩ ਘਰੁ ੧ੴ ਸਤਿਗੁਰ ਪ੍ਰਸਾਦਿ ॥ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥
ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧। ਹੇ ਮੇਰੇ ਮਾਲਕ-ਪ੍ਰਭੂ! ਅਸੀਂ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨ)।ਰਹਾਉ।
Sorat h Third Mehl First House All Of Your Servants Who Relish The Word Of Your Shabad Serve You
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)