ਚੰਡੀਗੜ੍ਹ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਥਾਨਕ ਸਰਕਾਰ ਵਿਭਾਗ ਦੇ ਮੰਤਰੀ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਚੰਡੀਗੜ੍ਹ ਸਥਿਤ ਘਰ 'ਤੇ ਦੂਜੀ ਵਾਰ ਛਾਪੇਮਾਰੀ ਕੀਤੀ। ਇਹ ਕਾਰਵਾਈ ਸਵੇਰੇ ਤੜਕਸਾਰ ਸ਼ੁਰੂ ਹੋਈ ਅਤੇ ਸਿਆਸੀ ਮਾਹੌਲ ਨੂੰ ਗਰਮਾ ਦਿੱਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮਾਮਲੇ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਭਾਜਪਾ ਇੱਕ ਸਾਲ ਵਿੱਚ ਸੰਜੀਵ ਅਰੋੜਾ ਦੇ ਘਰ ਤੀਜੀ ਵਾਰ ਅਤੇ ਇੱਕ ਮਹੀਨੇ 'ਚ ਦੂਜੀ ਵਾਰ ਈਡੀ ਲਾ ਰਹੀ ਹੈ। ਮਾਨ ਨੇ ਸਪੱਸ਼ਟ ਕੀਤਾ ਕਿ ਇਹ ਕਾਰਵਾਈ ਸਿਆਸੀ ਹਥਿਆਰ ਵਜੋਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ, ਭਗਤ ਸਿੰਘ ਦੀ ਧਰਤੀ ਹੈ ਅਤੇ ਇਸ ਨੂੰ ਕੋਈ ਨਹੀਂ ਝੁਕਾ ਸਕਦਾ।
ਸੂਤਰਾਂ ਮੁਤਾਬਕ, ਇਸ ਛਾਪੇਮਾਰੀ ਦਾ ਸਬੰਧ ਲੁਧਿਆਣਾ ਵਿੱਚ ਇੱਕ ਉਦਯੋਗਿਕ ਪਲਾਟ ਦੇ ਤਬਾਦਲੇ ਅਤੇ ਉਸ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਨਾਲ ਹੈ। ਈਡੀ ਵੱਲੋਂ ਸੰਜੀਵ ਅਰੋੜਾ ਅਤੇ ਉਨ੍ਹਾਂ ਦੇ ਸਾਥੀਆਂ ਦੇ 4 ਟਿਕਾਣਿਆਂ 'ਤੇ ਪੀਐੱਮਐੱਲਏ (PMLA), 2002 ਦੇ ਤਹਿਤ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਵਿੱਚ ਸੰਜੀਵ ਅਰੋੜਾ ਨੂੰ ਮੰਤਰੀ ਅਲਾਟ ਕੀਤੀ ਸਰਕਾਰੀ ਰਿਹਾਇਸ਼ ਵੀ ਸ਼ਾਮਲ ਹੈ।
ਈਡੀ ਨੇ ਦਿੱਲੀ, ਗੁੜਗਾਓਂ ਅਤੇ ਚੰਡੀਗੜ੍ਹ ਵਿੱਚ 'ਹੈਂਪਟਨ ਸਕਾਈ ਰਿਐਲਿਟੀ ਲਿਮਟਿਡ' ਦੇ ਦਫ਼ਤਰਾਂ ਅਤੇ ਘਰਾਂ ਸਮੇਤ 5 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਮਾਮਲੇ ਦਾ ਕੇਂਦਰ ਸੰਜੀਵ ਅਰੋੜਾ ਵੱਲੋਂ ਆਪਣੇ ਕਾਰੋਬਾਰੀ ਰਾਹੀਂ 100 ਕਰੋੜ ਰੁਪਏ ਤੋਂ ਵੱਧ ਦੀ ਨਜਾਇਜ਼ ਮਨੀ ਲਾਂਡਰਿੰਗ ਅਤੇ ਜਾਅਲੀ ਜੀਐੱਸਟੀ ਖਰੀਦਦਾਰੀ ਹੈ। ਇਸ ਕਾਰਵਾਈ ਵਿੱਚ ਦਿੱਲੀ ਦੀਆਂ ਗੈਰ-ਮੌਜੂਦ ਫਰਮਾਂ ਤੋਂ ਜਾਅਲੀ ਜੀਐੱਸਟੀ ਬਿੱਲ ਹਾਸਲ ਕੀਤੇ ਗਏ, ਜਿਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਿਆ।
ਇਸ ਤੋਂ ਪਹਿਲਾਂ ਈਡੀ ਨੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਅਤੇ ਕੈਬਿਨੇਟ ਮੰਤਰੀ ਅਮਨ ਅਰੋੜਾ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਸੀ। ਰੀਅਲ ਅਸਟੇਟ ਕਾਰੋਬਾਰੀ ਅਤੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫ਼ਤਰਾਂ 'ਤੇ ਵੀ ਇਸ ਕਾਰਵਾਈ ਦਾ ਸਬੰਧ ਦਿੱਲੀ ਸ਼ਰਾਬ ਨੀਤੀ ਘੁਟਾਲੇ ਨਾਲ ਜੋੜਿਆ ਗਿਆ ਹੈ। ਮੁੱਖ ਮੰਤਰੀ ਮਾਨ ਨੇ ਇਸ ਮਾਮਲੇ ਨੂੰ ਪੰਜਾਬ 'ਤੇ ਭਾਜਪਾ ਦੀ ਸਿਆਸੀ ਦਬਾਅ ਵਾਲੀ ਕੋਸ਼ਿਸ਼ ਵਜੋਂ ਵੇਖਿਆ ਅਤੇ ਕਿਹਾ ਕਿ ਪੰਜਾਬ ਦੀ ਜਨਤਾ ਇਸ ਹਥਿਆਰਬੰਦ ਸਿਆਸੀ ਕਾਰਵਾਈ ਨੂੰ ਸਫ਼ਲ ਨਹੀਂ ਹੋਣ ਦੇਵੇਗੀ।
Ed Raids Sanjeev Arora s House Chief Minister Mann Said Bjp Is Trying To Use Political Weapons On Punjab
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)