ਯੂਕੇ ਦੇ ਐੱਮਪੀ ਤਨਮਨਜੀਤ ਸਿੰਘ ਢੇਸੀ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅਹਿਮ ਮੁਲਾਕਾਤ

12/08/2026 | Public Times Bureau | Panjab

ਇਸ ਬੈਠਕ ਦੌਰਾਨ ਮੁੱਖ ਤੌਰ 'ਤੇ ਪ੍ਰਵਾਸੀ ਭਾਰਤੀਆਂ ਐਨਆਰਆਈ ਦੇ ਮੁੱਦਿਆਂ, ਪੰਜਾਬ ਦੇ ਵਿਕਾਸ ਅਤੇ ਅੰਤਰਰਾਸ਼ਟਰੀ ਸੰਪਰਕ ਨੂੰ ਵਧਾਉਣ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਹ ਮੁਲਾਕਾਤ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਤਨਮਨਜੀਤ ਸਿੰਘ ਢੇਸੀ ਨੂੰ ਵਿਸ਼ੇਸ਼ ਤੌਰ ਤੇ ਸੈਸ਼ਨ ਵਿੱਚ ਬੁਲਾਇਆ ਗਿਆ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਉਹਨਾਂ ਦੀ ਆਪਣੇ ਭਾਸ਼ਣ ਦੌਰਾਨ ਬੋਲਦਿਆਂ ਪ੍ਰਸ਼ੰਸਾ ਕੀਤੀ।* ਐਨ.ਆਰ.ਆਈ. ਮੁੱਦੇ ਅਤੇ ਜ਼ਮੀਨੀ ਵਿਵਾਦ: ਐਮ.ਪੀ. ਢੇਸੀ ਨੇ ਪ੍ਰਵਾਸੀ ਭਾਰਤੀਆਂ ਨੂੰ ਆਉਂਦੀਆਂ ਮੁਸ਼ਕਲਾਂ—ਖਾਸ ਕਰਕੇ ਜ਼ਮੀਨੀ/ਜਾਇਦਾਦ ਦੇ ਵਿਵਾਦਾਂ ਨੂੰ ਸਮਾਂ-ਬੱਧ ਤਰੀਕੇ ਨਾਲ ਨਿਪਟਾਉਣ ਦੀ ਮੰਗ ਕੀਤੀ।* ਏਵੀਏਸ਼ਨ ਹੱਬ ਅਤੇ ਸਿੱਧੀਆਂ ਉਡਾਣਾਂ: ਉਨ੍ਹਾਂ ਪ੍ਰਸਤਾਵ ਦਿੱਤਾ ਕਿ ਪੰਜਾਬ (ਅੰਮ੍ਰਿਤਸਰ ਅਤੇ ਚੰਡੀਗੜ੍ਹ) ਨੂੰ ਪੂਰੇ ਉੱਤਰੀ ਭਾਰਤ ਲਈ ਇੱਕ ਵੱਡਾ ਏਵੀਏਸ਼ਨ ਹੱਬ ਵਿਕਸਤ ਕੀਤਾ ਜਾਵੇ। ਲੰਡਨ, ਬਰਮਿੰਘਮ ਅਤੇ ਹੋਰ ਵਿਦੇਸ਼ੀ ਸ਼ਹਿਰਾਂ ਤੋਂ ਸਿੱਧੀਆਂ ਉਡਾਣਾਂ ਵਧਾਉਣ 'ਤੇ ਜ਼ੋਰ ਦਿੱਤਾ ਗਿਆ।
* ਨਿਵੇਸ਼ ਅਤੇ ਵਪਾਰ: ਪ੍ਰਵਾਸੀ ਪੰਜਾਬੀਆਂ ਦੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਕਾਰਗੋ/ਵਪਾਰਕ ਸੇਵਾਵਾਂ ਨੂੰ ਮਜ਼ਬੂਤ ਕਰਨ ਬਾਰੇ ਗੱਲਬਾਤ ਹੋਈ।* ਸੁਰੱਖਿਆ ਅਤੇ ਫਿਰੌਤੀਆਂ (Extortion) ਦੀ ਸਮੱਸਿਆ: ਢੇਸੀ ਨੇ ਕਾਰੋਬਾਰੀਆਂ ਅਤੇ ਖੇਡ ਪ੍ਰਮੋਟਰਾਂ ਨੂੰ ਮਿਲ ਰਹੀਆਂ ਧਮਕੀਆਂ/ਰੰਗਦਾਰੀਆਂ ਦੇ ਮੁੱਦੇ 'ਤੇ ਚਿੰਤਾ ਜਤਾਉਂਦੇ ਹੋਏ ਭਾਰਤ, ਯੂ.ਕੇ., ਕੈਨੇਡਾ, ਆਸਟ੍ਰੇਲੀਆ ਅਤੇ ਅਮਰੀਕਾ ਵਰਗੇ ਦੇਸ਼ਾਂ ਦੀਆਂ ਸਰਕਾਰਾਂ ਵਿਚਕਾਰ ਤਾਲਮੇਲ ਨਾਲ ਕਾਰਵਾਈ ਕਰਨ ਦੀ ਅਪੀਲ ਕੀਤੀ।* ਧਾਰਮਿਕ ਯਾਤਰਾ: ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਪੂਰੀ ਵਰਤੋਂ ਕਰਨ ਅਤੇ ਖੇਤਰੀ ਸ਼ਾਂਤੀ ਬਣਾਏ ਰੱਖਣ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਉਹਨਾਂ ਦੇ ਨਾਲ ਉਹਨਾਂ ਦੇ ਚਾਚਾ ਜੀ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਰਮਜੀਤ ਸਿੰਘ ਰਾਏਪੁਰ ਮੌਜੂਦ ਸਨ।

Important Meeting Between Uk Mp Tanmanjeet Singh Dhesi And Punjab Chief Minister Bhagwant Mann


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App