ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਬਟਾਲਾ ਦੀਆਂ ਸੰਗਤਾਂ ਵੱਲੋਂ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਗਰ ਕੀਰਤਨ ਦਾ ਸੱਦਾ ਦੇਣ ਲਈ ਬੱਸਾਂ ਰਵਾਨਾ ਕੀਤੀਆਂ ਗਈਆਂ। ਬੱਸਾਂ ਨੂੰ ਰਵਾਨਾ ਕਰਨ ਮੌਕੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਵਿਧਾਇਕ ਸ਼ੈਰੀ ਕਲਸੀ ਨੇ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਦਿਹਾੜਾ ਬਟਾਲਾ ਵਾਸੀਆਂ ਲਈ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਰੱਖਦਾ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਇਲਾਵਾ ਵਿਦੇਸ਼ਾਂ ਤੋਂ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਬਟਾਲਾ ਪਹੁੰਚਦੀਆਂ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਆਹ ਪੁਰਬ ਸਬੰਧੀ ਲੋੜੀਂਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ। ਸੁਲਤਾਨਪੁਰ ਲੋਧੀ ਲਈ ਰਵਾਨਾ ਹੋਈਆਂ ਸੰਗਤਾਂ ਨੇ ਕਿਹਾ ਕਿ ਉਹ ਵਿਆਹ ਪੁਰਬ ਨੂੰ ਲੈ ਕੇ ਉਤਸ਼ਾਹਿਤ ਹਨ ਅਤੇ ਪਾਵਨ ਅਸਥਾਨਾਂ ਦੇ ਦਰਸ਼ਨ ਕਰਕੇ ਨਗਰ ਕੀਰਤਨ ਲਈ ਸੰਗਤਾਂ ਨੂੰ ਸੱਦਾ ਦੇਣ ਜਾ ਰਹੇ ਹਨ।
Pilgrims Depart From Batala For Sultanpur Lodhi To Mark The Wedding Anniversary Of Guru Nanak Dev Ji
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)