ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਬਿਜਲੀ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੂੰ ਧਰਤੀ 'ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜੀਨੀਅਰਿੰਗ ਦਾ ਸੰਸਥਾਪਕ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿੱਚ ਉਦਯੋਗਿਕ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਭਗਵਾਨ ਵਿਸ਼ਵਕਰਮਾ ਜੀ ਦੀਆਂ ਸਿੱਖਿਆਵਾਂ ਅਤੇ ਆਸ਼ੀਰਵਾਦ ਦਾ ਪ੍ਰਤੀਕ ਹੈ।
ਪੰਜਾਬ ਸਰਕਾਰ ਵੱਲੋਂ ਵਿਸ਼ਵਕਰਮਾ ਦਿਵਸ ਮੌਕੇ ਅੱਜ ਸ਼੍ਰੀ ਵਿਸ਼ਵਕਰਮਾ ਮੰਦਰ, ਖੰਨਾ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੂੰ ਬ੍ਰਹਿਮੰਡ ਦੇ ਸਰਵਉੱਚ ਆਰਕੀਟੈਕਟ ਵਜੋਂ ਸਤਿਕਾਰਿਆ ਜਾਂਦਾ ਹੈ ਅਤੇ ਉਹ ਸਿਰਜਣਾਤਮਕਤਾ, ਮਿਹਨਤ, ਤਕਨੀਕੀ ਮੁਹਾਰਤ ਅਤੇ ਹੁਨਰ ਦੇ ਪ੍ਰਤੀਕ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਾਸਤੇ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਪੇਸ਼ੇਵਰ ਹੁਨਰ ਵਿੱਚ ਨਿਖਾਰ ਲਿਆਉਣਾ ਚਾਹੀਦਾ ਹੈ ਤਾਂ ਜੋ ਉਹ ਆਤਮ-ਨਿਰਭਰ ਬਣ ਕੇ ਮਾਣ-ਸਨਮਾਨ ਵਾਲਾ ਜੀਵਨ ਬਤੀਤ ਕਰ ਸਕਣ। ਸੂਬੇ ਵਿੱਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨਾ ਭਗਵਾਨ ਵਿਸ਼ਵਕਰਮਾ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਇਸ ਮੌਕੇ ਸ੍ਰੀ ਸੌਂਦ ਨੇ ਸ਼੍ਰੀ ਵਿਸ਼ਵਕਰਮਾ ਮੰਦਰ, ਖੰਨਾ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਸਮਾਗਮ ਦੌਰਾਨ ਮੰਦਰ ਵਿਖੇ ਖੂਨਦਾਨ ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਵੀ ਲਗਾਇਆ ਗਿਆ, ਜਿਸ ਦਾ ਉਦਘਾਟਨ ਕੈਬਨਿਟ ਮੰਤਰੀ ਸੌਂਦ ਵੱਲੋਂ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸਵੈ-ਇੱਛਾ ਨਾਲ ਖੂਨਦਾਨ ਕੀਤਾ ਅਤੇ ਮੁਫ਼ਤ ਸਿਹਤ ਜਾਂਚ ਦੀ ਸਹੂਲਤ ਦਾ ਲਾਭ ਉਠਾਇਆ। ਇਸ ਮੌਕੇ ਕੈਬਨਿਟ ਮੰਤਰੀ ਸੌਂਦ ਵੱਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਦੇ ਨਾਲ ਹੀ ਸ਼੍ਰੀ ਵਿਸ਼ਵਕਰਮਾ ਮੰਦਰ ਦੀ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ੍ਰੀ ਭੁਪਿੰਦਰ ਸਿੰਘ ਸੌਂਦ, ਨਗਰ ਕੌਂਸਲ ਖੰਨਾ ਦੇ ਪ੍ਰਧਾਨ ਸ੍ਰੀ ਜਤਿੰਦਰ ਪਾਠਕ, ਵਾਈਸ ਪ੍ਰਧਾਨ ਸ੍ਰੀ ਕਰਮਜੀਤ ਸਿੰਘ ਸਿਫਤੀ, ਚੇਅਰਮੈਨ ਬਲਾਕ ਸੰਮਤੀ ਖੰਨਾ ਸ੍ਰੀ ਲਖਵੀਰ ਸਿੰਘ ਗਿੱਲ, ਕਾਰਜ ਸਾਧਕ ਅਫ਼ਸਰ ਸ੍ਰੀ ਚਰਨਜੀਤ ਸਿੰਘ, ਓ.ਐੱਸ.ਡੀ. ਸ੍ਰੀ ਕਰਨ ਅਰੋੜਾ, ਐਡਵੋਕੇਟ ਸ੍ਰੀ ਮਨਰੀਤ ਨਾਗਰਾ, ਪੀ.ਏ. ਸ੍ਰੀ ਮਹੇਸ਼ ਕੁਮਾਰ, ਯੂਥ ਆਗੂ ਸ੍ਰੀ ਕਰਨ ਵਰਮਾ ਤੋਂ ਇਲਾਵਾ ਮੰਦਰ ਕਮੇਟੀ ਦੇ ਸਰਪ੍ਰਸਤ ਸ੍ਰੀ ਸੁਖਦੇਵ ਸਿੰਘ ਕਲਸੀ, ਚੇਅਰਮੈਨ ਸ੍ਰੀ ਹਰਜੀਤ ਸਿੰਘ ਸੋਹਲ, ਵਾਈਸ ਚੇਅਰਮੈਨ ਸ੍ਰੀ ਹਰਮੇਸ਼ ਲੋਟੋ, ਪ੍ਰਧਾਨ ਸ੍ਰੀ ਬਲਵਿੰਦਰ ਸਿੰਘ ਸੌਂਦ, ਸੀਨੀਅਰ ਉਪ ਪ੍ਰਧਾਨ ਸ੍ਰੀ ਸੁਭਾਸ਼ ਲੋਟੇ, ਉਪ ਪ੍ਰਧਾਨ ਸ੍ਰੀ ਆਦਰਸ਼ ਕੁਮਾਰ ਭੇਲੇ, ਜੁਆਇੰਟ ਸਕੱਤਰ ਸ੍ਰੀ ਗੁਰਪ੍ਰੀਤ ਦੇਵਗਨ, ਜਨਰਲ ਸਕੱਤਰ ਸ੍ਰੀ ਰਾਜਿੰਦਰ ਸਿੰਘ ਸੋਹਨ, ਕੈਸ਼ੀਅਰ ਸ੍ਰੀ ਗੁਰਚਰਨ ਸਿੰਘ ਵਿਰਦੀ, ਜੁਆਇੰਟ ਕੈਸ਼ੀਅਰ ਸ੍ਰੀ ਮੋਹਣ ਸਿੰਘ ਘਟੋੜਾ, ਪ੍ਰੈੱਸ ਸਕੱਤਰ ਸ੍ਰੀ ਪਰਮਜੀਤ ਸਿੰਘ ਧੀਮਾਨ, ਪੰਡਿਤ ਸ੍ਰੀ ਪ੍ਰਸ਼ਾਂਤ ਕੁਮਾਰ ਦੂਬੇ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Cabinet Minister Tarunpreet Singh Sond Appealed To The People To Follow The Path Shown By Bhagwan Vishwakarma Ji
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)