ਕੈਬਨਿਟ ਮੰਤਰੀ ਪੰਜਾਬ ਬਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਨੂੰ ਮਕੰਮਲ ਤੌਰ ਤੇ ਰੋਕਣ ਲਈ ਸਰਕਾਰ ਪੱਧਰ ਤੇ ਯਤਨ ਜਾਰੀ ਹਨ, ਪਰ ਇਸ ਵਿਚ ਲੋਕਾਂ ਦੀ ਹਿੱਸੇਦਾਰੀ ਦੀ ਅਹਿਮ ਭੂਮਿਕਾ ਹੈ ਅਤੇ ਇਹ ਤਾਂ ਹੀ ਸੰਭਵ ਹੋ ਸਕਦਾ ਹੈ, ਜਦੋਂ ਅਸੀਂ ਮਾਨਸਿਕ ਤੌਰ ਤੇ ਮਜ਼ਬੂਤ ਹੋ ਕੇ ਇਸ ਦੀ ਵਰਤੋਂ ਬੰਦ ਕਰਾਂਗੇ। ਉਹ ਅੱਜ ਸਵਾਮੀ ਸਰਵਾਨੰਦ ਗਿਰੀ ਰਿਜ਼ਨਲ ਸੈਂਟਰ ਪੰਜਾਬ ਯੂਨੀਵਰਸਿਟੀ ਵਿਚ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਸਬੰਧੀ ਆਯੋਜਿਤ ਜ਼ਿਲਹਾ ਪੱਧਰੀ ਸਮਾਗਮ ਵਿਚ ਬਤੌਰ ਮੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨਹਾਂ ਨਾਲ ਡਿਪਟੀ ਕਮਿਸ਼ਨਰ ਸੰਦੀਪ ਹੰਸ, ਮੇਅਰ ਸਰਿੰਦਰ ਕਮਾਰ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਮੱਖ ਮਹਿਮਾਨ ਤੇ ਹੋਰ ਮਹਿਮਾਨਾਂ ਨੇ ਸ਼ਮਾ ਰੌਸ਼ਨ ਕਰਕੇ ਪਰੋਗਰਾਮ ਦੀ ਸ਼ਰੂਆਤ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪੂਰੇ ਸੂਬੇ ਵਿਚ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਸਬੰਧੀ ਸਮਾਗਮ ਕਰਵਾ ਕੇ ਇਸ ਜਾਗਰੂਕਤਾ ਮਹਿੰਮ ਦੀ ਸ਼ਰੂਆਤ ਕੀਤੀ ਗਈ ਹੈ। ਉਨਹਾਂ ਕਿਹਾ ਕਿ ਮੱਖ ਮੰਤਰੀ ਜੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਸਮਾਜ ਤੇ ਵਾਤਾਵਰਣ ਪਰਤੀ ਆਪਣੀ ਜਿੰਮੇਵਾਰੀਆਂ ਨੂੰ ਬਾਖੂਬੀ ਨਿਭਾਅ ਰਹੀ ਹੈ। ਉਨਹਾਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਸਾਡੀ ਰੋਜ਼ਮਰਾ ਦੀ ਜਿੰਦਗੀ ਦਾ ਹਿੱਸਾ ਬਣ ਗਿਆ ਹੈ ਅਤੇ ਇਸ ਦੇ ਖਾਤਮੇ ਲਈ ਹਰੇਕ ਨਾਗਰਿਕ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਇਸ ਬਦਲਾਅ ਦਾ ਹਿੱਸਾ ਬਣਨ ਅਤੇ ਆਪਣੇ ਘਰ ਤੋਂ ਇਸ ਦੀ ਸ਼ਰੂਆਤ ਕਰਨ। ਇਸ ਦੌਰਾਨ ਉਨਹਾਂ ਹਾਜ਼ਰ ਵਿਅਕਤੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਸੰਕਲਪ ਵੀ ਦਿਵਾਇਆ। ਬਰਹਮ ਸ਼ੰਕਰ ਜਿੰਪਾ ਨੇ ਵਾਤਾਵਰਣ ਦੀ ਸ਼ੱਧਤਾ ਸਬੰਧੀ ਆਪਣੀ ਵਚਨਬੱਧਤਾ ਨੂੰ ਦਹਰਾਉਂਦੇ ਹੋ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਆਉਣ ਵਾਲੇ ਸਮੇਂ ਵਿਚ ਹਸ਼ਿਆਰਪਰ ਨੂੰ ਡੰਪ ਫਰੀ ਸਿਟੀ ਬਣਾਇਆ ਜਾਵੇਗਾ। ਉਨਹਾਂ ਕਿਹਾ ਕਿ ਜਨਤਾ ਦੇ ਸਹਿਯੋਗ ਨਾਲ ਹੀ ਵਾਤਾਵਰਣ ਦੀ ਸਰੱਖਿਆ ਲਈ ਸਾਰਥਕ ਕਦਮ ਵਧਾ ਜਾ ਸਕਦੇ ਹਨ। ਉਨਹਾਂ ਕਿਹਾ ਕਿ ਨਿਰੰਤਰ ਪਰਦੂਸ਼ਣ ਫੈਲਣ ਨਾਲ ਸੈਂਕੜੇ ਦੀ ਗਿਣਤੀ ਵਿਚ ਲੋਕ ਗੰਭੀਰ ਬੀਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ, ਜੋ ਸਮਾਜ ਦੇ ਵਿਕਾਸ ਲਈ ਬਹਤ ਵੱਡੀ ਰਕਾਵਟ ਹੈ, ਇਸ ਲਈ ਇਕਜੱਟਤਾ ਨਾਲ ਵਾਤਾਵਰਣ ਦੀ ਸੰਭਾਲ ਲਈ ਕੰਮ ਕਰਨਾ ਚਾਹੀਦਾ ਹੈ। ਉਨਹਾਂ ਕਿਹਾ ਕਿ ਚੰਗਾ ਅਤੇ ਤੰਦਰਸਤ ਜੀਵਨ ਜਿਉਣ ਲਈ ਵਾਤਾਵਰਣ ਦੀ ਸੰਭਾਲ ਕਰਨੀ ਬਹਤ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਇਸ ਦੌਰਾਨ ਸਿੰਗਲ ਯੂਜ਼ ਪਲਾਸਟਿਕ ਸਬੰਧੀ ਬਣਾਈ ਗਈ ਪੀ.ਪੀ.ਟੀ. ਰਾਹੀਂ ਹਾਜਰ ਵਿਅਕਤੀਆਂ ਨੂੰ ਇਸ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ। ਉਨਹਾਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਦੇ ਕਾਰਨ ਸਾਡੇ ਵਾਤਾਵਰਣ ਤੇ ਇਸ ਦਾ ਬਹਤ ਮਾੜਾ ਪਰਭਾਵ ਪੈ ਰਿਹਾ ਹੈ। ਉਨਹਾਂ ਸਿੰਗਲ ਯੂਜ਼ ਪਲਾਸਟਿਕ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੰਗਲ ਯੂਜ਼ ਪਲਾਸਟਿਕ ਵਿਚ ਸਟਿੱਕਸ ਵਾਲੇ ਈਅਰ ਬੱਡਜ਼, ਗਬਾਰਿਆਂ ਲਈ ਪਲਾਸਟਿਕ ਦੀਆਂ ਸਟਿੱਕਸ, ਬੈਗਜ਼, ਆਈਸ ਕਰੀਮ ਅਤੇ ਕੈਂਡੀ ਸਟਿੱਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਾਂਟੇ, ਚਮਚ, ਪਾਈਪ, ਮਠਿਆਈਆਂ ਦੇ ਡੱਬਿਆਂ, ਸੱਦਾ ਪੱਤਰ ਕਾਰਡ, ਸਿਗਰੇਟ ਪੈਕੇਟ ਦੇ ਆਲੇ-ਦਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ. ਬੈਨਰ ਆਦਿ ਸ਼ਾਮਲ ਹਨ। ਉਨਹਾਂ ਦੱਸਿਆ ਕਿ ਇਕ ਵਾਰ ਹੀ ਵਰਤੋਂ ਵਿਚ ਆਉਣ ਵਾਲੇ ਇਸ ਸਿੰਗਲ ਯੂਜ਼ ਪਲਾਸਟਿਕ ਤੇ ਪੂਰਨ ਪਾਬੰਦੀ 1 ਜਲਾਈ ਤੋਂ ਲਗਾਈ ਜਾ ਚੱਕੀ ਹੈ। ਉਨਹਾਂ ਜ਼ਿਲਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਖਰੀਦੋ-ਫਰੋਖਤ ਦੌਰਾਨ ਲਿਫਾਫਿਆਂ ਦੀ ਵਰਤੋਂ ਨਾ ਕਰਦੇ ਹੋ ਥੈਲਿਆਂ ਦੀ ਵਰਤੋਂ ਯਕੀਨੀ ਬਣਾਈ ਜਾਵੇ। ਉਨਹਾਂ ਕਿਹਾ ਕਿ ਵਾਤਾਵਰਣ ਦੀ ਸ਼ੱਧਤਾ ਬਰਕਰਾਰ ਰੱਖਣ ਲਈ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਬਹਤ ਜ਼ਰੂਰੀ ਹੈ ਅਤੇ ਵੱਖ-ਵੱਖ ਵਿਭਾਗਾਂ ਤੋਂ ਇਲਾਵਾ ਨ.ਜੀ.ਓਜ਼ ਸਮੇਤ ਹਰ ਵਿਅਕਤੀ ਨੂੰ ਅੱਗੇ ਆਉਣ ਦੀ ਲੋੜ ਹੈ। ਇਸ ਦੌਰਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇਹਾ ਦੇਵੀ ਤੇ ਖਸ਼ਦਿਲ ਨੇ ਵਾਤਾਵਰਣ ਸਬੰਧੀ ਭਾਸ਼ਣ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰਮਪਰ ਦੀ ਵਿਦਿਆਰਥਣ ਤਨਵੀਰ ਕੌਰ ਨੇ ਕਵਿਤਾ ਪੇਸ਼ ਕੀਤੀ। ਪਰੋਗਰਾਮ ਦੇ ਅੰਤ ਵਿਚ ਹਾਜ਼ਰ ਵਿਅਕਤੀਆਂ ਨੂੰ ਜੂਟ ਬੈਗਜ਼ ਵੀ ਮਫ਼ਤ ਵੰਡੇ ਗ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪਰਵੀਨ ਸੈਣੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸੰਦੀਪ ਕਮਾਰ, ਵਧੀਕ ਡਿਪਟੀ ਕਮਿਸ਼ਨਰ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਸ.ਡੀ.ਮ. ਸ਼ਿਵ ਰਾਜ ਸਿੰਘ ਬੱਲ, ਕਸੀਅਨ ਪਰਦੂਸ਼ਣ ਕੰਟਰੋਲ ਬੋਰਡ ਸ਼ਿਵ ਕਮਾਰ, ਡਾਇਰੈਕਟਰ ਸਵਾਮੀ ਸਰਵਾਨੰਦ ਗਿਰੀ ਰਿਜ਼ਨਲ ਸੈਂਟਰ ਡਾ. ਆਰ.ਸ. ਬੈਂਸ, ਪਰੋ: ਬਰਿਜੇਸ਼ ਸ਼ਰਮਾ, ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਡਾ. ਹਰਵਿੰਦਰ ਸਿੰਘ ਬਖਸ਼ੀ, ਜ਼ਿਲਹਾ ਇੰਚਾਰਜ ਸਰੀਮਤੀ ਕਰਮਜੀਤ ਕੌਰ, ਜਆਇੰਟ ਸਕੱਤਰ ਪੰਜਾਬ ਦਲੀਪ ਓਹਰੀ, ਜਆਇੰਟ ਸਕੱਤਰ ਪੰਜਾਬ ਮਹਿਲਾ ਵਿੰਗ ਮਨਦੀਪ ਕੌਰ, ਜ਼ਿਲਹਾ ਸਕੱਤਰ ਜਸਪਾਲ ਸਿੰਘ ਚੇਚੀ, ਵੱਖ-ਵੱਖ ਵਾਰਡਾਂ ਦੇ ਕੌਂਸਲਰਾਂ ਤੋਂ ਇਲਾਵਾ ਹੋਰ ਚਣੇ ਹੋ ਪਰਤੀਨਿੱਧੀ, ਨ.ਜੀ.ਓਜ਼ ਅਤੇ ਵਪਾਰ ਮੰਡਲਾਂ ਦੇ ਪਰਤੀਨਿੱਧੀ, ਵਿਭਾਗਾਂ ਦੇ ਮਖੀ ਅਤੇ ਭਾਰੀ ਗਿਣਤੀ ਵਿਚ ਲੋਕ ਹਾਜ਼ਰ ਸਨ।
use of single use plastic can be completely stopped only with peoples participation brahm shankar jimpa
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)