ਮੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਿੱਖਿਆ ਸੰਸਥਾਵਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕਾਰਜ਼ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸਰ.ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਦੀ ਅਸਲ ਸਥਿਤੀ ਜਾਣਨ ਲਈ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਸ. ਬੈਂਸ ਵੱਲੋਂ ਅੱਜ ਸਰਕਾਰੀ ਮਿਡਲ ਸਕੂਲ ਗੋਚਰ ਦਾ ਦੌਰਾ ਕੀਤਾ ਗਿਆ । ਇਸ ਦੌਰੇ ਦੌਰਾਨ ਸਾਹਮਣੇ ਆਇਆ ਕਿ ਵਿਦਿਆਰਥੀ ਬਨਿਆਂਦੀ ਸਹੂਲਤਾਂ ਤੋਂ ਵਾਂੇ ਹਨ, ਉਸ ਦੇ ਨਾਲ ਹੀ ਸਕੂਲ ਦੀ ਇਮਾਰਤ ਦੀ ਹਾਲਤ ਵੀ ਤਰਸਯੋਗ ਹੈ। ਸਕੂਲ ਦੀ ਚਾਰਦੀਵਾਰੀ ਕਈ ਥਾਵਾਂ ਤੋ ਡਿੱਗੀ ਹੋਈ ਸੀ ਅਤੇ ਸਕੂਲ ਦੀ ਬਿਜਲੀ ਫਿਟਿੰਗ ਦੀ ਸਥਿਤੀ ਵੀ ਬਹਤ ਤਰਸਯੋਗ ਹੈ ਜਿਸ ਕਾਰਣ ਬਰਸਾਤ ਦੇ ਦਿਨਾਂ ਵਿੱਚ ਕੰਧਾਂ ਵਿੱਚ ਅਕਸਰ ਕਰੰਟ ਆ ਜਾਂਦਾ ਹੈ ਅਤੇ ਬੱਚਿਆਂ ਨੂੰ ਕਰੰਟ ਤੋਂ ਬਚਾਉਣ ਲਈ ਗਰਮੀ ਦੇ ਮੌਸਮ ਵਿੱਚ ਬਿਜਲੀ ਦੀ ਸਪਲਾਈ ਬੰਦ ਰੱਖਣੀ ਪੈਂਦੀ ਹੈ। ਇਸੇ ਤਰਾਂ ਸਕੂਲ ਦੇ ਖੇਡ ਮੈਦਾਨ ਦੀ ਹਾਲਤ ਵੀ ਬਹਤ ਖਰਾਬ ਹੈ। ਸਕੂਲ ਦੀਆਂ ਸਮਸਿਆਵਾਂ ਦਾ ਜਲਦ ਨਿਬੇੜਾ ਕਰਨ ਲਈ ਸਿੱਖਿਆਂ ਮੰਤਰੀ ਨੇ ਵਿਭਾਗ ਦੇ ਜੇ.ਈ ਨੂੰ ਆਪਣੀ ਰਿਪੋਰਟ ਤਰੰਤ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਸ. ਹਰਜੋਤ ਸਿੰਘ ਬੈਂਸ ਨੇ ਪਿਛਲੇ ਕਈ ਸਾਲਾਂ ਤੋਂ ਤਰਸ਼ਯੋਗ ਹਾਲਾਤਾਂ ਵਿੱਚ ਵਿਦਿਆਰਥੀਆਂ ਨੂੰ ਪੜਾ ਰਹੇ ਅਧਿਆਪਕਾਂ ਦੀ ਸਲਾਘਾ ਕੀਤੀ ਅਤੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਵੀ ਕੀਤੀ।
school education minister harjot singh bains visited government middle school gochar
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)