ਪੰਜਾਬ ਫਿਲਮ ਅਤੇ ਮਨੋਰੰਜਨ ਸਿਟੀ ਸਥਾਪਤ ਕਰਨਗੇ- ਅਮਨ ਅਰੋੜਾ

06/09/2022 | The public times | punjab

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੌਮੀ ਤੇ ਕੌਮਾਂਤਰੀ ਫਿਲਮ ਅਤੇ ਸੰਗੀਤ ਜਗਤ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਉੱਤਰੀ ਭਾਰਤ ਦੀ ਪਹਿਲੀ ਅਤੇ ਵਿਲੱਖਣ ਫਿਲਮ ਤੇ ਮਨੋਰੰਜਨ ਸਿਟੀ ਸਥਾਪਤ ਕਰਨ ਵੱਲ ਤਵੱਜੋ ਦੇ ਰਹੀ ਹੈ, ਜਿਸ ਨਾਲ ਪੰਜਾਬੀ ਫਿਲਮ ਅਤੇ ਸੰਗੀਤ ਜਗਤ ਨੂੰ ਦੇਸ਼-ਵਿਦੇਸ਼ ਵਿੱਚ ਨਵੀਆਂ ਉਚਾਈਆਂ ਤੱਕ ਪਹੰਚਾਉਣ ਲਈ ਮੰਚ ਮਿਲੇਗਾ। ਸੂਬੇ ਵਿੱਚ ਫਿਲਮ ਸਿਟੀ ਦੀ ਸਥਾਪਨਾ ਲਈ ਬਨਿਆਦੀ ਢਾਂਚੇ, ਸੰਕਲਪ ਅਤੇ ਹੋਰ ਲੋੜਾਂ ਦਾ ਵਿਸਥਾਰ ਨਾਲ ਅਧਿਨ ਕਰਨ ਲਈ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸਰੀ ਅਮਨ ਅਰੋੜਾ ਨੇ ਇੱਕ ਵਫ਼ਦ ਸਮੇਤ ਰਾਮੋਜੀ ਫਿਲਮ ਸਿਟੀ ਅਤੇ ਅੰਨਪੂਰਨਾ ਸਟੂਡੀਓਜ਼, ਹੈਦਰਾਬਾਦ ਦਾ ਦੌਰਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨਹਾਂ ਦੱਸਿਆ ਕਿ ਪੰਜਾਬ ਸਰਕਾਰ ਮਨੋਰੰਜਨ ਉਦਯੋਗ ਲਈ ਢਕਵੇਂ ਸਥਾਨ ਤੇ ਅਤਿ-ਆਧਨਿਕ ਫਿਲਮ ਅਤੇ ਮਨੋਰੰਜਨ ਸਿਟੀ ਦੀ ਸਥਾਪਨਾ ਕਰਨ ਵੱਲ ਸੇਧਤ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਆਪਣੇ ਨਿਆਰੇਪਣ ਕਾਰਨ ਪੰਜਾਬ ਹਮੇਸ਼ਾ ਹੀ ਫਿਲਮ ਸਨਅਤ ਲਈ ਖਿੱਚ ਦਾ ਕੇਂਦਰ ਰਿਹਾ ਹੈ ਪਰ ਇੱਥੇ ਲੋੜੀਂਦੇ ਬਨਿਆਦੀ ਢਾਂਚੇ ਅਤੇ ਸਾਜ਼ੋ-ਸਾਮਾਨ ਦੀ ਘਾਟ ਹਮੇਸ਼ਾ ਰੜਕਦੀ ਰਹੀ ਹੈ। ਉਨਹਾਂ ਕਿਹਾ ਕਿ ਆਪਣੀ ਕਦਰਤੀ ਸੰਦਰਤਾ, ਚਾਰ ਰੱਤਾਂ ਅਤੇ ਆਪਣੇ ਅਮੀਰ ਸੱਭਿਆਚਾਰ ਅਤੇ ਵਿਰਸੇ ਲਈ ਜਾਣੇ ਜਾਂਦੇ ਪੰਜਾਬ ਵਿੱਚ ਕੈਮਰੇ ਦੀਆਂ ਲੋੜਾਂ ਪੂਰਾ ਕਰਨ ਦੀ ਅਥਾਹ ਸਮਰੱਥਾ ਹੈ। ਹੈਦਰਾਬਾਦ ਦੇ ਮਨੋਰੰਜਨ ਮਾਹਿਰਾਂ ਦੇ ਫੀਡਬੈਕ ਸਾਂੀ ਕਰਦਿਆਂ ਸਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿਚਲੇ ਦੋ ਕੌਮਾਂਤਰੀ ਹਵਾਈ ਅੱਡਿਆਂ, ਸੂਬੇ ਦੇ ਹਰ ਪਿੰਡ ਤੱਕ ਪਹੰਚ ਰੱਖਣ ਵਾਲੇ ਭਾਰਤ ਦੇ ਸਭ ਤੋਂ ਵਧੀਆ ਸੜਕੀ ਸੰਪਰਕ, ਰੇਲ ਸੰਪਰਕ ਅਤੇ ਆਧਨਿਕ ਜੀਵਨ ਸ਼ੈਲੀ ਹਾਲੀਵੱਡ, ਬਾਲੀਵੱਡ, ਪਾਲੀਵੱਡ ਅਤੇ ਟਾਲੀਵੱਡ ਨੂੰ ਸੂਬੇ ਵੱਲ ਖਿੱਚਣ ਲਈ ਅਹਿਮ ਹਥਿਆਰ ਹਨ। ਵਫ਼ਦ ਨੇ ਆਪਣੇ ਇੱਕ ਰੋਜ਼ਾ ਅਧਿਨ ਦੌਰੇ ਦੌਰਾਨ ਦੱਖਣ ਭਾਰਤ ਦੇ ਮਾਹਿਰਾਂ ਨਾਲ ਫਿਲਮ ਤੇ ਮਨੋਰੰਜਨ ਉਦਯੋਗ ਦੀਆਂ ਆਧਨਿਕ ਲੋੜਾਂ ਅਨਸਾਰ ਫਿਲਮ ਅਤੇ ਮਨੋਰੰਜਨ ਸਿਟੀ ਦੀ ਸਥਾਪਨਾ ਲਈ ਖਰੜਾ ਤਿਆਰ ਕਰਨ ਲਈ ਵਿਚਾਰ-ਵਟਾਂਦਰਾ ਕੀਤਾ। ਮੱਖ ਮੰਤਰੀ ਸ. ਭਗਵੰਤ ਮਾਨ ਦੇ ਸੂਬੇ ਨੂੰ ਦੇਸ਼ ਦੇ ਉੱਤਰੀ ਖੇਤਰ ਵਿੱਚ ਮਨੋਰੰਜਨ ਜਗਤ ਦਾ ਧਰਾ ਬਣਾਉਣ ਦੇ ਸਪਨੇ ਦੀ ਪੈਰਵੀ ਕਰਦਿਆਂ ਵਫ਼ਦ ਨੇ ਇਸ ਉਦਯੋਗ ਦੀਆਂ ਭਵਿੱਖੀ ਲੋੜਾਂ ਬਾਰੇ ਸੰਭਾਵਨਾਵਾਂ ਦੀ ਪੜਚੋਲ ਵੀ ਕੀਤੀ। ਇਸ ਉੱਚ ਪੱਧਰੀ ਵਫ਼ਦ ਵਿੱਚ ਪਰਮੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਵਿੱਤ ਸਰੀ ਅਜੋ ਕਮਾਰ ਸਿਨਹਾ, ਗਮਾਡਾ ਦੇ ਮੱਖ ਪਰਸ਼ਾਸਕ ਸਰੀ ਅਮਨਦੀਪ ਬਾਂਸਲ, ਚੀਫ਼ ਟਾਊਨ ਪਲਾਨਰ ਪੰਜਾਬ ਸਰੀ ਪੰਕਜ ਬਾਵਾ ਅਤੇ ਇਨਵੈਸਟ ਪੰਜਾਬ ਦੇ ਸੀਨੀਅਰ ਸਲਾਹਕਾਰ ਸਰੀ ਉਤਸਵ ਕਾਂਤ ਸ਼ਾਮਲ ਸਨ।

punjab to set up film and entertainment city aman arora


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App