ਚੰਡੀਗੜਹ, 18 ਨਵੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਅੱਜ ਸ਼ਰੀ ਗਰੂ ਨਾਨਕ ਦੇਵ ਜੀ ਦੇ ਪਰਕਾਸ਼ ਪਰਬ ਦੀ ਪੂਰਵ ਸੰਧਿਆ ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਇਥੋਂ ਜਾਰੀ ਇਕ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਸ਼ਰੀ ਗਰੂ ਨਾਨਕ ਦੇਵ ਜੀ ਨੇ ਸਾਨੂੰ ਰੂਹਾਨੀ ਤਰਿਪਤੀ ਦਾ ਮਾਰਗ ਦਰਸਾਇਆ ਅਤੇ ਉਨਹਾਂ ਦੀਆਂ ਸਿੱਖਿਆਵਾਂ ਸਾਨੂੰ ਬਰਾਬਰਤਾ, ਆਪਸੀ ਪਰੇਮ-ਪਿਆਰ ਅਤੇ ਮਾਨਵੀ ਭਾਵਨਾ ਪਰਤੀ ਨਿਰੰਤਰ ਪਰੇਰਿਤ ਕਰਦੀਆਂ ਆ ਰਹੀਆਂ ਹਨ। ਉਨਹਾਂ ਕਿਹਾ ਕਿ ਇਹ ਦਿਹਾੜਾ ਸਾਨੂੰ ਬਾਬਾ ਜੀ ਵੱਲੋਂ ਦਸਾਂ ਨਹੰਆਂ ਦੀ ਕਿਰਤ ਕਰਦਿਆਂ ਵੰਡ ਛਕਣ ਦੀ ਪਰੇਰਨਾ ਪਰਤੀ ਮੜ ਸੰਕਲਪ ਹੋਣ ਦਾ ਵੀ ਅਵਸਰ ਪਰਦਾਨ ਕਰਦਾ ਹੈ। ਉਨਹਾਂ ਆਖਿਆ ਕਿ ਸਰੀ ਗਰੂ ਨਾਨਕ ਦੇਵ ਜੀ ਨੇ ਵਿਦੇਸ਼ੀ ਧਾੜਵੀਆਂ ਦੇ ਜਬਰ, ਸਮਕਾਲੀ ਸ਼ਾਸਕਾਂ ਦੇ ਅਨਿਆਂ ਅਤੇ ਰੂੜੀਵਾਦੀ ਰਵਾਇਤਾਂ ਦੇ ਗਲਬੇ ਦਾ ਵਿਰੋਧ ਕਰਦਿਆਂ ਮਨੱਖਤਾ ਦੇ ਹੱਕਾਂ ਦੀ ਰਾਖੀ ਲਈ ਜਾਤ-ਪਾਤ ਅਤੇ ਵਹਿਮਾਂ-ਭਰਮਾਂ ਤੋਂ ਨਿਰਲੇਪ ਸਮਾਜ ਦੀ ਉਸਾਰੀ ਦਾ ਉਪਦੇਸ਼ ਦਿੱਤਾ। ਉਨਹਾਂ ਕਿਹਾ ਕਿ ਗਰੂ ਸਾਹਿਬ ਦੀਆਂ ਸਿੱਖਿਆਵਾਂ ਮੌਜੂਦਾ ਭੌਤਿਕਵਾਦੀ ਸਮਾਜ ਨੂੰ ਸਹੀ ਰਸਤੇ ਪਾਉਣ ਲਈ ਬਹਤ ਸਾਰਥਕ ਹਨ। ਸਪੀਕਰ ਨੇ ਕਿਹਾ ਕਿ ਸ਼ਰੀ ਗਰੂ ਨਾਨਕ ਦੇਵ ਜੀ ਦਾ ਸੱਚਾ-ਸੱਚਾ ਜੀਵਨ ਬਤੀਤ ਕਰਨ ਦਾ ਸੰਦੇਸ਼ ਆਉਣ ਵਾਲੇ ਸਮੇਂ ਵਿੱਚ ਵੀ ਮਨੱਖਤਾ ਦੀ ਸਚੱਜੀ ਅਗਵਾਈ ਕਰਦਿਆਂ ਪਰੇਰਨਾ ਦਾ ਸਰੋਤ ਬਣਿਆ ਰਹੇਗਾ।
rana kp singh congratulates shri guru nanak dev ji on his birthday
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)