ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ--ਆਜ਼ਮ ਭਗਤ ਸਿੰਘ ਦੇ ਨਾਮ ਉਤੇ ਰੱਖਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਦੇ ਮੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਵੱਲੋਂ ਕੀਤੀਆਂ ਅਣਥੱਕ ਕੋਸ਼ਿਸ਼ਾਂ ਦਾ ਨਤੀਜਾ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਮੱਖ ਮੰਤਰੀ ਨੇ ਕਿਹਾ ਕਿ ਪਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਪਰੋਗਰਾਮ ਮਨ ਕੀ ਬਾਤ ਵਿੱਚ ਇਸ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ ਦੇ ਨਾਮ ਉਤੇ ਰੱਖਣ ਦੇ ਕੀਤੇ ਲਾਨ ਨਾਲ ਸਮੱਚੇ ਦੇਸ਼ ਵਿੱਚ ਖ਼ਸ਼ੀ ਦੀ ਲਹਿਰ ਹੈ। ਉਨਾਂ ਕਿਹਾ ਕਿ ਇਹ ਉਨਾਂ ਤੇ ਹਰੇਕ ਪੰਜਾਬੀ ਲਈ ਸਫ਼ਨਾ ਸਾਕਾਰ ਹੋਣ ਦੇ ਬਰਾਬਰ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ ਸਬੰਧੀ ਪੂਰੀ ਸ਼ਿੱਦਤ ਨਾਲ ਕੋਸ਼ਿਸ਼ਾਂ ਕੀਤੀਆਂ। ਭਗਵੰਤ ਮਾਨ ਨੇ ਕਿਹਾ ਕਿ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਰੱਖਣ ਬਾਰੇ ਸਹਿਮਤੀ ਬਣਾਉਣ ਲਈ ਉਨਾਂ ਹਰਿਆਣਾ ਦੇ ਉਪ ਮੱਖ ਮੰਤਰੀ ਦਸ਼ਯੰਤ ਚੌਟਾਲਾ ਨਾਲ ਵਿਸਤਾਰ ਨਾਲ ਵਿਚਾਰ-ਵਟਾਂਦਰਾ ਕੀਤਾ ਸੀ। ਮੱਖ ਮੰਤਰੀ ਨੇ ਕਿਹਾ ਕਿ ਉਨਾਂ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਰੱਖਣ ਲਈ ਭਾਰਤ ਸਰਕਾਰ ਨੂੰ ਚਿੱਠੀ ਵੀ ਲਿਖੀ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨਾਂ ਮੰਗ ਕੀਤੀ ਸੀ ਕਿ ਇਸ ਮਹੀਨੇ 28 ਤਰੀਕ ਨੂੰ ਸ਼ਹੀਦ--ਆਜ਼ਮ ਦੇ ਜਨਮ ਦਿਹਾੜੇ ਤੋਂ ਪਹਿਲਾਂ ਇਸ ਦਾ ਜ਼ਰੂਰ ਲਾਨ ਕੀਤਾ ਜਾਵੇ। ਉਨਾਂ ਕਿਹਾ ਕਿ ਪਰਧਾਨ ਮੰਤਰੀ ਵੱਲੋਂ ਕੀਤਾ ਲਾਨ ਇਨਾਂ ਕੋਸ਼ਿਸ਼ਾਂ ਦਾ ਹੀ ਨਤੀਜਾ ਹੈ ਅਤੇ ਇਹ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੈ। ਮੱਖ ਮੰਤਰੀ ਨੇ ਦਹਰਾਇਆ ਕਿ ਅੰਗਰੇਜ਼ਾਂ ਖ਼ਿਲਾਫ਼ ਲੜਾਈ ਦੌਰਾਨ ਮਾਤ ਭੂਮੀ ਲਈ ਆਪਣਾ ਜੀਵਨ ਕਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ ਦੇ ਸਪਨਿਆਂ ਨੂੰ ਸਾਕਾਰ ਕਰਨ ਲਈ ਸਾਡੀ ਸਰਕਾਰ ਪੂਰੀ ਤਰਾਂ ਵਚਨਬੱਧ ਹੈ। ਉਨਾਂ ਕਿਹਾ ਕਿ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲੇ ਹੇਠੋਂ ਕੱਢਣ ਲਈ ਸ਼ਹੀਦ ਭਗਤ ਸਿੰਘ ਨੇ ਸਭ ਤੋਂ ਵੱਡੀ ਕਰਬਾਨੀ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਕਰਾਂਤੀਕਾਰੀ ਵੱਲੋਂ ਦੇਖੇ ਸਪਨੇ ਮਤਾਬਕ ਸਮਾਜ ਦੇ ਹਰੇਕ ਵਰਗ ਦੀ ਭਲਾਈ ਅਤੇ ਪੰਜਾਬ ਨੂੰ ਤਰੱਕੀ ਤੇ ਖ਼ਸ਼ਹਾਲੀ ਦੀਆਂ ਰਾਹਾਂ ਉਤੇ ਲੈ ਜਾਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ।
government of india decided to name mohali airport after shaheed e azam bhagat singh cm
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)