ਸਰਕਾਰੀ ਫੰਡਾਂ ਵਿੱਚ 65 ਲੱਖ ਦੇ ਘਪਲਾ ਦੇ ਦੋਸ਼ ਚ ਸਿੱਧਵਾਂ ਬੇਟ ਦਾ BDPO ਤੇ ਬਲਾਕ ਸੰਮਤੀ ਦਾ ਚੇਅਰਮੈਨ ਗਰਿਫਤਾਰ

28/09/2022 | The public times | punjab

ਰਾਜ ਵਿੱਚੋਂ ਭਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਜਾ ਰਹੀ ਮਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਿੱਧਵਾਂ ਬੇਟ ਬਲਾਕ, ਲਧਿਆਣਾ ਦੇ ਬੀ.ਡੀ.ਪੀ.ਓ ਸਤਵਿੰਦਰ ਸਿੰਘ ਕੰਗ ਅਤੇ ਸਿੱਧਵਾਂ ਬੇਟ ਬਲਾਕ ਸੰਮਤੀ ਦੇ ਚੇਅਰਮੈਨ ਲਖਵਿੰਦਰ ਸਿੰਘ ਨੂੰ 26 ਪਿੰਡਾਂ ਵਿੱਚ ਲਗਾਈਆਂ ਜਾਣ ਵਾਲੀਆਂ ਸਟਰੀਟ ਲਾਈਟਾਂ ਨੂੰ ਮਨਜ਼ੂਰਸ਼ਦਾ ਰੇਟ ਤੋਂ ਦੱਗਣੀ ਕੀਮਤ ਤੇ ਖਰੀਦ ਕੇ ਸਰਕਾਰੀ ਫੰਡਾਂ ਵਿੱਚ 65 ਲੱਖ ਰਪ ਦਾ ਘਪਲਾ ਕਰਨ ਦੇ ਦੋਸ਼ ਹੇਠ ਗਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬਲਾਰੇ ਨੇ ਦੱਸਿਆ ਕਿ ਵਿਜੀਲੈਂਸ ਜਾਂਚ ਨੰਬਰ 03 ਮਿਤੀ 12-07-2022 ਦੀ ਤਫ਼ਤੀਸ਼ ਦੌਰਾਨ ਪਾਇਆ ਗਿਆ ਕਿ ਸਤਵਿੰਦਰ ਸਿੰਘ ਬੀ.ਡੀ.ਪੀ.ਓ. (ਹਣ ਮਅੱਤਲ) ਨੂੰ ਸਿੱਧਵਾਂ ਬੇਟ ਬਲਾਕ ਵਿੱਚ ਆਪਣੀ ਤਾਇਨਾਤੀ ਦੌਰਾਨ 26 ਪਿੰਡਾਂ ਵਿੱਚ ਸਟਰੀਟ ਲਾਈਟਾਂ ਲਗਾਉਣ ਲਈ ਸਰਕਾਰੀ ਗਰਾਂਟ ਪਰਾਪਤ ਹੋਈ ਸੀ। ਫੰਡਾਂ ਵਿੱਚ ਹੇਰਾਫੇਰੀ ਕਰਨ ਲਈ ਉਕਤ ਬੀਡੀਪੀਓ ਨੇ ਮੈਸਰਜ਼ ਅਮਰ ਇਲੈਕਟਰੀਕਲ ਂਟਰਪਰਾਈਜ਼ਿਜ਼ ਦੇ ਮਾਲਕ ਗੌਰਵ ਸ਼ਰਮਾ ਨਾਲ ਮਿਲੀਭਗਤ ਜ਼ਰੀ 3325 ਰਪ ਦੇ ਪਰਵਾਨਿਤ ਰੇਟ ਦੇ ਮਕਾਬਲੇ ਜਾਣਬੱ ਕੇ 7,288 ਰਪ ਪਰਤੀ ਲਾਈਟ ਦੇ ਹਿਸਾਬ ਨਾਲ ਇਹ ਲਾਈਟਾਂ ਖਰੀਦੀਆਂ ਸਨ। ਇਸ ਤਰਹਾਂ ਉਸ ਨੇ 65 ਲੱਖ ਰਪ ਦੀ ਸਰਕਾਰੀ ਗਰਾਂਟ ਦਾ ਘਪਲਾ ਕਰਕੇ ਸਰਕਾਰੀ ਖਜ਼ਾਨੇ ਨੂੰ ਵਿੱਤੀ ਨਕਸਾਨ ਪਹੰਚਾਇਆ। ਵਧੇਰੇ ਜਾਣਕਾਰੀ ਦਿੰਦਿਆਂ ਉਨਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪਲਿਸ ਥਾਣਾ, ਆਰਥਿਕ ਅਪਰਾਧ ਵਿੰਗ, ਲਧਿਆਣਾ ਵਿਖੇ ਆਈ.ਪੀ.ਸੀ ਦੀ ਧਾਰਾ 409, 120-ਬੀ ਅਤੇ ਭਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (), 13(2) ਤਹਿਤ ਬੀ.ਡੀ.ਪੀ.ਓ. ਸਤਵਿੰਦਰ ਸਿੰਘ ਕੰਗ ਅਤੇ ਮੈਸਰਜ਼ ਅਮਰ ਇਲੈਕਟਰੀਕਲ ਇੰਟਰਪਰਾਈਜਿਜ਼ ਦੇ ਮਾਲਕ ਗੌਰਵ ਸ਼ਰਮਾ ਖਿਲਾਫ ਫ.ਆਈ.ਆਰ ਨੰਬਰ 10 ਮਿਤੀ 27-09-2022 ਦਰਜ ਕੀਤੀ ਗਈ ਹੈ। ਉਨਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਬਾਅਦ ਵਿੱਚ ਸਿੱਧਵਾਂ ਬੇਟ ਬਲਾਕ ਸੰਮਤੀ ਦੇ ਚੇਅਰਮੈਨ ਲਖਵਿੰਦਰ ਸਿੰਘ ਨੂੰ ਵੀ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ। ਇਸ ਮਾਮਲੇ ਵਿੱਚ ਬੀਡੀਪੀਓ ਅਤੇ ਚੇਅਰਮੈਨ ਨੂੰ ਗਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਬਾਰੇ ਹੋਰ ਤਫਤੀਸ਼ ਜਾਰੀ ਹੈ। ਬਲਾਰੇ ਨੇ ਅੱਗੇ ਦੱਸਿਆ ਕਿ ਬਲਾਕ ਸੰਮਤੀ ਸਿੱਧਵਾਂ ਬੇਟ ਦੇ ਮੈਂਬਰਾਂ ਵੱਲੋਂ 30-12-2021 ਨੂੰ ਸਟਰੀਟ ਲਾਈਟਾਂ ਲਗਾਉਣ ਦਾ ਮਤਾ ਪਾਸ ਕੀਤਾ ਗਿਆ ਸੀ ਪਰ ਮਲਜਮ ਬੀਡੀਪੀਓ ਨੇ ਮਤਾ ਪਾਸ ਹੋਣ ਤੋਂ ਪਹਿਲਾਂ ਹੀ 27-12-2021 ਨੂੰ ਕੋਟੇਸ਼ਨ ਮਨਜ਼ੂਰ ਕਰ ਦਿੱਤੀ। ਫੰਡਾਂ ਵਿੱਚ ਘਪਲੇ ਦੀ ਮਨਸ਼ਾ ਨਾਲ ਉਪਰੋਕਤ ਬੀਡੀਪੀਓ ਨੇ 26 ਪਿੰਡਾਂ ਵਿੱਚ ਇਹ ਸਟਰੀਟ ਲਾਈਟਾਂ ਬਿਨਾ ਲਾ ਹੀ ਇਸਦਾ ਮਕੰਮਲਤਾ ਸਰਟੀਫਿਕੇਟ ਵੀ ਤਿਆਰ ਕਰ ਲਿਆ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

bdpo and block committee chairman of siddwan bet arrested on charges of 65 lakhs scam in government funds


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App