ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਪੰਜਾਬ ਦੀ ਸਿਹਤ ਸੰਭਾਲ ਪਰਣਾਲੀ ਨੂੰ ਬਿਹਤਰ ਬਣਾਉਣ ਲਈ ਤਿਆਰ ਰਹਿਣ ਦੇ ਆਦੇਸ਼

28/10/2022 | The public times | punjab

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਪਰਧਾਨਗੀ ਹੇਠ ਪੰਜਾਬ ਭਵਨ ਚੰਡੀਗੜ ਵਿਖੇ ਸੂਬੇ ਦੇ ਸਿਹਤ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਵਿਭਾਗ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪਰਗਤੀ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰੀ ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਸਰਗਰਮ ਰਹਿਣ ਅਤੇ ਸਾਰੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅਨਸਾਰ ਨੇਪਰੇ ਚਾੜਨ ਲਈ ਕਿਹਾ। ਉਹਨਾਂ ਅੱਗੇ ਕਿਹਾ ਕਿ ਕਿਸੇ ਵੀ ਕੰਮ ਨੂੰ ਨੇਪਰੇ ਚਾੜਨ ਵਿੱਚ ਕਿਸੇ ਵੀ ਤਰਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਗਲਤੀ ਕਰਨ ਵਾਲੇ ਅਧਿਕਾਰੀ ਵਿਰੱਧ ਸਖਤ ਕਾਰਵਾਈ ਕੀਤੀ ਜਾਵੇਗੀ। ਸੂਬੇ ਵਿੱਚ ਸਿਹਤ ਸੇਵਾਵਾਂ ਵਿੱਚ ਹੋਰ ਸਧਾਰ ਲਿਆਉਣ ਲਈ ਸ. ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਪੰਜਾਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਨੂੰ ਉਨਾਂ ਦੇ ਮੈਡੀਕਲ ਉਪਕਰਨਾਂ ਦੀ ਜਾਣਕਾਰੀ ਮਹੱਈਆ ਕਰਵਾਉਣ ਦੇ ਨਾਲ-ਨਾਲ ਕਿਸੇ ਵੀ ਨਵੇਂ ਉਪਕਰਨ ਦੀ ਲੋੜ ਜਾਂ ਮਰੰਮਤ ਬਾਰੇ ਜਾਣੂ ਕਰਵਾਉਣ ਸਬੰਧੀ ਨਿਰਦੇਸ਼ ਦੇਣ ਕਿਉਂਕਿ ਇਸ ਸਬੰਧੀ ਬਜਟ ਵਿੱਚ ਉਪਬੰਧ ਕੀਤਾ ਗਿਆ ਹੈ। ਸਿਹਤ ਮੰਤਰੀ ਨੇ ਪੰਜਾਬ ਦੀਆਂ ਸਿਹਤ ਸੰਸਥਾਵਾਂ ਵਿੱਚ ਨਕਾਰਾ- ਵਰਤੋਂ ਵਿੱਚ ਨਾ ਆਉਣ ਵਾਲੇ ਉਪਕਰਨਾਂ ਦਾ ਨਿਪਟਾਰਾ ਕਰਨ ਦੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ ਤਾਂ ਜੋ ਹਸਪਤਾਲਾਂ ਵਿੱਚ ਥਾਂ ਖਾਲੀ ਹੋ ਸਕੇ। ਸਾਫ਼-ਸਫਾਈ ਸਬੰਧੀ ਮੰਤਰੀ ਨੇ ਹਸਪਤਾਲਾਂ ਵਿੱਚ ਸਾਫ-ਸਫਾਈ ਦੇ ਰੱਖ-ਰਖਾਅ ਲਈ ਠੇਕਿਆਂ ਦੀ ਸਥਿਤੀ ਬਾਰੇ ਵੀ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਹਸਪਤਾਲਾਂ ਦੀ ਬਿਹਤਰ ਸਾਂਭ-ਸੰਭਾਲ ਨੂੰ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਖਸਤਾ ਹਾਲਤ ਵਾਲੀਆਂ ਪਰਾਣੀਆਂ ਇਮਾਰਤਾਂ ਨੂੰ ਢਕਵੀਂ ਪਰਕਿਰਿਆ ਅਪਣਾਉਂਦਿਆਂ ਢਾਹ ਦਿੱਤਾ ਜਾਵੇ। ਸ. ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ 25 ਜਨ ਔਸਧੀ ਸਟੋਰ ਪਹਿਲਾਂ ਹੀ ਕਫਾਇਤੀ ਦਰਾਂ ਤੇ ਦਵਾਈਆਂ ਮਹੱਈਆ ਕਰਵਾਉਣ ਲਈ ਕਾਰਜਸ਼ੀਲ ਹਨ ਅਤੇ ਲੋਕਾਂ ਦੀ ਸਹੂਲਤ ਲਈ ਅਜਿਹੇ 14 ਹੋਰ ਸਟੋਰ ਖੋਲਣ ਦੀ ਯੋਜਨਾ ਹੈ। ਮੰਤਰੀ ਨੇ ਵੱਖ-ਵੱਖ ਮਲਾਜਮ ਯੂਨੀਅਨਾਂ ਦੀਆਂ ਸ਼ਿਕਾਇਤਾਂ ਬਾਰੇ ਵੀ ਵਿਚਾਰ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਉਨਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਰਮਚਾਰੀਆਂ ਦੇ ਹਿੱਤ ਲਈ ਉਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਰਮਚਾਰੀਆਂ ਦੇ ਮੈਡੀਕਲ ਬਿੱਲਾਂ ਦੀ ਅਦਾਇਗੀ ਸਬੰਧੀ ਕਿਸੇ ਵੀ ਬਕਾਇਆ ਮਾਮਲੇ ਨੂੰ ਨਿਪਟਾਉਣ ਲਈ ਵੀ ਕਿਹਾ। ਇਸ ਮੀਟਿੰਗ ਵਿੱਚ ਮਿਸਨ ਡਾਇਰੈਕਟਰ ੱਨ.ੱਚ.ੱਮ. ਅਭਿਨਵ ਤਿਰਖਾ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਰਣਜੀਤ ਸਿੰਘ ਘੋਤੜਾ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਰਵਿੰਦਰਪਾਲ ਕੌਰ, ਡਾਇਰੈਕਟਰ ਹੋਮਿਓਪੈਥੀ, ਡਾਇਰੈਕਟਰ ਆਯਰਵੈਦ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜਰ ਸਨ।

the health minister ordered the officials to be ready to improve the health care system of punjab


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App