ਮੱਖ ਮੰਤਰੀ ਸ. ਭਗਵੰਤ ਮਾਨ ਦੇ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮਹੱਈਆ ਕਰਵਾਉਣ ਦੀ ਵਚਨਬੱਧਤਾ ਅਨਸਾਰ ਅੱਜ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ 12 ਨੌਜਵਾਨਾਂ ਨੂੰ ਵਾਰਡ ਅਟੈਂਡੈਂਟਾਂ ਦੀ ਨੌਕਰੀ ਲਈ ਨਿਯਕਤੀ ਪੱਤਰ ਦਿੱਤੇ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਨਵ ਨਿਯਕਤ ਕਰਮਚਾਰੀਆਂ ਨੂੰ ਨਿਯਕਤੀ ਪੱਤਰ ਦੇਣ ਮਗਰੋਂ ਉਨਹਾਂ ਨੂੰ ਵਧਾਈ ਦਿੰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਉਹ ਇਮਾਨਦਾਰੀ ਨਾਲ ਆਪਣੀ ਸੇਵਾ ਲੋਕ ਹਿੱਤ ਚ ਕਰਨ ਅਤੇ ਡਿਊਟੀ ਦੌਰਾਨ ਮਰੀਜ਼ਾਂ ਨਾਲ ਹਮਦਰਦੀ ਵਾਲਾ ਵਰਤਾਰਾ ਅਪਨਾਉਣਾ ਯਕੀਨੀ ਬਣਾਉਣ। ਸ. ਜੌੜਾਮਾਜਰਾ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਨਹਾਂ ਦੱਸਿਆ ਕਿ ਸਿਹਤ ਵਿਭਾਗ ਜਲਦੀ ਹੀ 634 ਮਾਹਿਰ ਡਾਕਟਰਾਂ ਦੀ ਭਰਤੀ ਕਰਨ ਜਾ ਰਿਹਾ ਹੈ ਤਾਂ ਜੋ ਆਮ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸੇਵਾਵਾਂ ਨੇੜੇ ਦੇ ਸਰਕਾਰੀ ਹਸਪਤਾਲਾਂ ਵਿੱਚ ਹੀ ਮਹੱਈਆ ਕਰਵਾਈਆਂ ਜਾ ਸਕਣ। ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ. ਰਣਜੀਤ ਸਿੰਘ ਘੋਤੜਾ ਅਤੇ ਵਿਭਾਗ ਦੇ ਹੋਰ ਸੀਨੀਆਰ ਅਧਿਕਾਰੀ ਵੀ ਹਾਜ਼ਰ ਸਨ।
a step towards fulfilling the promise of the government to provide employment to the youth of the state
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)