20 ਸਾਲਾਂ ਤੋਂ ਬਚਦੇ ਆ ਰਹੇ ਗੋਲਡਨ ਪਰੋਜੈਕਟਸ ਫਰਮ ਦੇ ਡਾਇਰੈਕਟਰ ਨੂੰ ਵਿਜੀਲੈਂਸ ਨੇ ਕੀਤਾ ਕਾਬੂ

20/11/2022 | The public times | punjab

ਪੰਜਾਬ ਵਿਜੀਲੈਂਸ ਬਿਊਰੋ ਨੇ 2002 ਤੋਂ ਭਗੌੜੇ ਚਲੇ ਆ ਰਹੇ ਗੋਲਡਨ ਪਰੋਜੈਕਟਸ ਪਰਾਈਵੇਟ ਲਿਮਟਿਡ ਰਮੜੀ, ਤਹਿਸੀਲ ਡੇਰਾਬੱਸੀ ਸਥਿਤ ਫਰਮ ਦੇ ਦੋਸ਼ੀ ਡਾਇਰੈਕਟਰਾਂ ਵਿੱਚੋਂ ਇੱਕ ਵਿਨੋਦ ਮਹਾਜਨ ਨੂੰ ਗਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਓਰੋ ਦੇ ਬਲਾਰੇ ਨੇ ਦੱਸਿਆ ਕਿ ਉਕਤ ਗੈਰ-ਬੈਂਕਿੰਗ ਵਿੱਤੀ ਸੰਸਥਾ ਨੂੰ 1996 ਵਿੱਚ ਚਾਰ ਡਾਇਰੈਕਟਰਾਂ ਦਆਰਾ ਸਰਕਾਰ ਕੋਲ ਇੱਕ ਫਰਮ ਵਜੋਂ ਰਜਿਸਟਰ ਕਰਵਾਇਆ ਗਿਆ ਸੀ, ਜਿਸ ਵਿੱਚ ਪੰਚਕੂਲਾ ਤੋਂ ਰਾਕੇਸ਼ ਕਾਂਤ ਸਿਆਲ, ਉਨਹਾਂ ਦੀ ਪਤਨੀ ਬਿਮਲਾ ਸਿਆਲ, ਸਰੀਮਤੀ ਰਮਿਲਾ ਸਿਨਹਾ ਵਾਸੀ ਪੰਚਕੂਲਾ ਅਤੇ ਵਿਨੋਦ ਮਹਾਜਨ ਵਾਸੀ ਪਿੰਡ ਆਰਿਫਵਾਲਾ, ਕਪੂਰਥਲਾ, ਜੋ ਕਿ ਹਣ ਵਾਸੀ ਪੰਚਕੂਲਾ, ਸ਼ਾਮਲ ਹਨ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਬਲਾਰੇ ਨੇ ਦੱਸਿਆ ਕਿ ਉਕਤ ਡਾਇਰੈਕਟਰਾਂ ਨੇ ਜ਼ਮੀਨ ਦੀ ਮਾਲਕੀ ਦੇਣ ਲਈ ਨਿਵੇਸ਼ਕਾਂ ਨੂੰ ਾਂਸਾ ਦੇ ਕੇ ਜ਼ਿਲਹਾ ਰੂਪਨਗਰ ਦੀ ਤਹਿਸੀਲ ਨੂਰਪਰ ਬੇਦੀ ਵਿਖੇ 530 ਕੜ ਵਾਹੀਯੋਗ ਜ਼ਮੀਨ ਖਰੀਦੀ ਸੀ। ਇਸ ਤੋਂ ਇਲਾਵਾ ਉਪਰੋਕਤ ਮਲਜ਼ਮਾਂ ਨੇ ਨਿਵੇਸ਼ਕਾਂ ਤੋਂ ਵਸੂਲੇ ਗ ਪੈਸਿਆਂ ਦੇ ਬਦਲੇ ਉਨਹਾਂ ਨੂੰ ਚੋਖਾ ਪੈਸਾ ਦੇਣ ਦਾ ਭਰੋਸਾ ਵੀ ਦਿੱਤਾ ਸੀ। ਉਨਹਾਂ ਅੱਗੇ ਕਿਹਾ ਕਿ ਦੋਸ਼ੀ ਡਾਇਰੈਕਟਰਾਂ ਨੇ ਉਕਤ ਜ਼ਮੀਨ ਦਾ ਨਾ ਵਿਕਾਸ ਕੀਤਾ ਅਤੇ ਨਾ ਹੀ ਨਿਵੇਸ਼ਕਾਂ ਨੂੰ ਮਾਲਕੀ ਦੇ ਅਧਿਕਾਰ ਦਿੱਤੇ। ਇਸ ਤੋਂ ਇਲਾਵਾ, ਨਿਵੇਸ਼ਕਾਂ ਨੂੰ ਉਨਹਾਂ ਦੇ ਨਾਲ ਹੋ ਸਮੌਤਿਆਂ ਵਿੱਚ ਯਕੀਨੀ ਤੌਰ ਤੇ ਪੋਸਟ ਡੇਟਿਡ ਚੈੱਕ ਵੀ ਨਹੀਂ ਦਿੱਤੇ ਗ। ਬਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਕੰਪਨੀ ਦੇ ਚਾਰਾਂ ਡਾਇਰੈਕਟਰਾਂ ਖਿਲਾਫ ਆਈ.ਪੀ.ਸੀ. ਦੀ ਧਾਰਾ 406, 420, 467, 468, 471, 120-ਬੀ ਅਤੇ ਭਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7(2), 13(1), 13(2) ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਕੇਸ ਦਰਜ ਕੀਤਾ ਹੋਇਆ ਹੈ। ਉਨਹਾਂ ਦੱਸਿਆ ਕਿ ੳਕਤ ਦੋਸ਼ੀ ਵਿਨੋਦ ਮਹਾਜਨ ਨੂੰ ਅਦਾਲਤ ਵੱਲੋਂ ਸਾਲ 2002 ਵਿੱਚ ਭਗੌੜਾ ਕਰਾਰ ਦਿੱਤਾ ਗਿਆ ਸੀ ਅਤੇ ਉਦੋਂ ਤੋਂ ਹੀ ਉਹ ਗਰਿਫ਼ਤਾਰੀ ਤੋਂ ਬਚ ਰਿਹਾ ਸੀ। ਮਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

the director of golden projects firm who has been escaping for 20 years was caught by vigilance


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App