ਵਾਹਨ ਫਿਟਨੈੱਸ ਸਰਟੀਫਿਕੇਟ ਘਟਾਲੇ ਬਾਰੇ ਨਿੱਤ ਨਵੇਂ ਖਲਾਸੇ ਹੋ ਰਹੇ ਹਨ। ਤਵਾਰ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਭਗੌੜੀ ਮਹਿਲਾ ਮਲਜ਼ਮ ਜੰਟ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਹਣ ਤੱਕ 11 ਲੋਕ ਗਰਿਫਤਾਰ ਹੋ ਚੱਕੇ ਹਨ। ਮੰਨਿਆ ਜਾ ਰਿਹਾ ਹੈ ਕਿ ਜਾਂਚ ਅੱਗੇ ਵਧਣ ਮਗਰੋਂ ਇਸ ਬਾਰੇ ਹੋਰ ਖਲਾਸੇ ਹੋ ਸਕਦੇ ਹਨ। ਦੱਸ ਦਈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈੱਸ ਸਰਟੀਫਿਕੇਟ ਘਟਾਲੇ ਤਹਿਤ ਜਲੰਧਰ ਵਿੱਚ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਮਵੀਆਈ) ਨਰੇਸ਼ ਕਲੇਰ ਨਾਲ ਮਿਲੀਭਗਤ ਕਰਨ ਵਾਲੀ ਭਗੌੜੀ ਮਹਿਲਾ ਮਲਜ਼ਮ ਜੰਟ ਸਪਨਾ ਵਾਸੀ ਵਿਜੈ ਨਗਰ ਨੂੰ ਗਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ, ਜੋ ਮਾਮਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ। ਵਿਜੀਲੈਂਸ ਬਿਊਰੋ ਦੇ ਬਲਾਰੇ ਨੇ ਦੱਸਿਆ ਕਿ ਬਿਊਰੋ ਨੇ ਮਵੀਆਈ ਜਲੰਧਰ ਦੇ ਦਫ਼ਤਰ ਵਿੱਚ ਅਚਾਨਕ ਛਾਪਾ ਮਾਰ ਕੇ ਵੱਡੇ ਪੱਧਰ ਤੇ ਪਰਾਈਵੇਟ ਜੰਟਾਂ ਨਾਲ ਮਿਲੀਭਗਤ ਕਰਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈੱਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ। ਬਲਾਰੇ ਨੇ ਦੱਸਿਆ ਕਿ ਪਖਤਾ ਸਬੂਤਾਂ ਦੇ ਆਧਾਰ ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿੱਚ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਕੱਲ 10 ਮਲਜ਼ਮ ਪਹਿਲਾਂ ਹੀ ਗਰਿਫ਼ਤਾਰ ਕੀਤੇ ਜਾ ਚੱਕੇ ਹਨ, ਜੋ ਕਿ ਜੇਲਹ ਵਿੱਚ ਬੰਦ ਹਨ, ਜਿਨਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸਰਜੀਤ ਸਿੰਘ ਅਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬਰਿਜਪਾਲ ਸਿੰਘ ਉਰਫ਼ ਰਿੱਕੀ ਅਤੇ ਅਰਵਿੰਦ ਕਮਾਰ ਉਰਫ਼ ਬਿੰਦੂ ਅਤੇ ਵਰਿੰਦਰ ਸਿੰਘ ਉਰਫ ਦੀਪੂ (ਸਾਰੇ ਪਰਾਈਵੇਟ ਜੰਟ) ਸ਼ਾਮਲ ਹਨ। ਉਨਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਤੇ ਬਾਕੀ ਭਗੌੜੇ ਮਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।
daily new revelations in vehicle fitness certificate scam fugitive female agent caught 11 people arrested so far
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)