ਰਾਜਸਥਾਨ ਪੁਲਿਸ ਪ੍ਰੋਡਕਸ਼ਨ ਵਾਰੇਂਟ ਤੇ ਲਾਰੇਂਸ ਬਿਸ਼ਨੋਈ ਨੂੰ ਜੈਪੂਰ ਲਈ ਹੋਈ ਰਵਾਨਾ, ਕਰੇਗੀ ਪੁੱਛਗਿੱਛ

15/02/2023 | Public Times Bureau | Punjab

ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲਾ ਕਤਲ ਕਾਂਡ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚੋਂ ਰਾਜਸਥਾਨ ਪੁਲਿਸ ਵੱਲੋਂ ਪ੍ਰੋਡਕਸ਼ਨ ਵਾਰੰਟ ਤੇ ਜੈਪੁਰ ਲਿਜਾਇਆ ਗਿਆ ਹੈ। ਜੈਪੁਰ ਪੁਲਿਸ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਬਠਿੰਡਾ ਤੋਂ ਰਵਾਨਾ ਹੋਈ ਹੈ। ਜੈਪੁਰ ਪੁਲਿਸ ਨੇ ਬੁੱਧਵਾਰ ਨੂੰ ਸੈਂਟਰਲ ਜੇਲ ਚ ਬੰਦ ਗੈਂਗਸਟਰ ਲਾਰੇਂਸ ਵਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ਤੇ ਹਿਰਾਸਤ ਚ ਲਿਆ ਗਿਆ ਹੈ। ਦੱਸ ਦਈਏ ਕਿ ਜੈਪੁਰ ਦੇ ਜਵਾਹਰ ਸਰਕਲ ਥਾਣੇ ਵਿੱਚ ਧਾਰਾ 307 ਦੇ ਤਹਿਤ ਪੁਲਿਸ ਦੁਆਰਾ ਵਿਸ਼ਨੋਈ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਇਸ ਗੱਲ ਦੀ ਪੁਸ਼ਟੀ ਐਸਐਸਪੀ ਜੇ ਐਲੇਨ ਚੇਲੀਅਨ ਵਲੋਂ ਕੀਤੀ ਗਈ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜੈਪੁਰ ਦੇ ਜਵਾਹਰ ਸਰਕਲ ਥਾਣੇ ਦੀ ਪੁਲੀਸ ਵਲੋਂ ਲਾਰੇਂਸ ਬਿਸ਼ਨੋਈ ਤੇ ਧਾਰਾ 307 ਤਹਿਤ ਕੇਸ ਨੰਬਰ 80-2023 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਗੈਂਗਸਟਰ ਵਿਸ਼ਨੋਈ ਤੇ ਜੈਪੁਰ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਮਾਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਹੈ। ਉਕਤ ਮਾਮਲਾ ਦਰਜ ਕਰਨ ਤੋਂ ਬਾਅਦ ਜੈਪੁਰ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਿਛਲੇ ਕਈ ਦਿਨਾਂ ਤੋਂ ਪ੍ਰੋਡਕਸ਼ਨ ਵਾਰੰਟ ਤੇ ਲਿਆਉਣ ਦੀ ਤਿਆਰੀ ਚ ਸੀ। ਇਸ ਕਾਰਨ ਜੈਪੁਰ ਪੁਲਿਸ ਦੀ ਟੀਮ ਮੰਗਲਵਾਰ ਦੇਰ ਸ਼ਾਮ ਬਠਿੰਡਾ ਪਹੁੰਚੀ ਅਤੇ ਬੁੱਧਵਾਰ ਨੂੰ ਭਾਵ ਕਿ ਅੱਜ ਗੈਂਗਸਟਰ ਵਿਸ਼ਨੋਈ ਨੂੰ ਕੇਂਦਰੀ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਤੇ ਹਿਰਾਸਤ ਚ ਲੈ ਕੇ ਜੈਪੁਰ ਲਈ ਰਵਾਨਾ ਹੋ ਗਈ।

Lawrence Bishnoi Has Been Sent To Jaipur On The Rajasthan Police Production Warrant Will Be Interrogated


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App