ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਵਰਦੀਆਂ ਦੀ ਖਰੀਦ ਸਬੰਧੀ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਅਤੇ ਗ੍ਰਾਂਟਾਂ ਵਿੱਚ ਹੇਰਾਫੇਰੀ ਕਰਨ ਦੇ ਦੋਸ਼ ਚ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ ਤਰਨਤਾਰਨ ਨੂੰ ਮੁਅੱਤਲ ਕੀਤਾ ਗਿਆ ਹੈ। ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ (ਐਸਿ) ਦਲਜਿੰਦਰ ਕੌਰ ਨੂੰ ਮੁਅੱਤਲ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਦਲਜਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫਸਰ (ਐਸਿ) ਤਰਨਤਾਰਨ ਨੂੰ ਸਰਕਾਰ ਵੱਲੋਂ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਵਰਦੀਆਂ ਦੀ ਖਰੀਦ ਸਬੰਧੀ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਅਤੇ ਗ੍ਰਾਟਾਂ ਵਿੱਚ ਹੇਰਾਫੇਰੀ ਕਰਨ ਕਾਰਨ ਪੰਜਾਬ ਸਿਵਲ ਸੇਵਾਵਾਂ (ਸਜਾ ਅਤੇ ਅਪੀਲ) ਨਿਯਮਾਂਵਾਲੀ 1970 ਦੇ ਨਿਯਮ 4(1) ਅਨੁਸਾਰ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਜਾਂਦਾ ਹੈ।
District Education Officer Suspended On Charges Of Uniform Scam
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)