ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਤੂਫਾਨ ਖਿਲਾਫ ਹੋਇਆ ਗ਼ਲਤ ਪਰਚਾ ਦਰਜ ਪੁਲਿਸ ਨੇ ਕੀਤਾ ਸਵੀਕਾਰ

24/02/2023 | Public Times Bureau | Punjab

ਪੁਲਿਸ ਨੇ ਮੰਨਿਆ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਤੂਫਾਨ ਖਿਲਾਫ ਗਲਤ ਪਰਚਾ ਦਰਜ ਕੀਤਾ ਗਿਆ ਸੀ। ਐਸਐਸਪੀ ਦੇਹਾਤੀ ਸਤਿੰਦਰ ਸਿੰਘ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਦੀ ਤਰਫੋਂ ਪੁਲਿਸ ਸਾਹਮਣੇ ਸਬੂਤ ਪੇਸ਼ ਕੀਤੇ ਗਏ ਹਨ। ਇਨ੍ਹਾਂ ਦੇ ਆਧਾਰ ਤੇ ਸਪੱਸ਼ਟ ਹੈ ਕਿ ਵਿਅਕਤੀ ਦੀ ਕੁੱਟਮਾਰ ਵੇਲੇ ਲਵਪ੍ਰੀਤ ਤੂਫਾਨ ਉੱਥੇ ਨਹੀਂ ਸੀ। ਦਰਅਸਲ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਹੋਏ ਘਿਰਾਓ ਮਗਰੋਂ ਪੰਜਾਬ ਪੁਲਿਸ ਸਿੱਖ ਪ੍ਰਚਾਰਕ ਭਾਈ ਅੰਮ੍ਰਿਤਪਾਲ ਸਿੰਘ ਅੱਗੇ ਝੁਕ ਗਈ ਹੈ। ਪੁਲਿਸ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਕੇਸ ਵਿੱਚੋਂ ਬਰੀ ਕਰਨ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ। ਇਸ ਤੋਂ ਬਾਅਦ ਅਦਾਲਤ ਤੋਂ ਲਵਪ੍ਰੀਤ ਤੂਫਾਨ ਦੀ ਰਿਹਾਈ ਦੇ ਹੁਕਮ ਜਾਰੀ ਹੋ ਗਏ ਹਨ। ਅਦਾਲਤ ਦੇ ਹੁਕਮ ਪਰਿਵਾਰ ਨੂੰ ਸੌਂਪ ਦਿੱਤੇ ਗਏ ਹਨ। ਉਹ ਸ਼ਾਮ ਤੱਕ ਅੰਮ੍ਰਿਤਸਰ ਜੇਲ੍ਹ ਤੋਂ ਬਾਹਰ ਆ ਜਾਵੇਗਾ। ਇਸ ਮੌਕੇ ਅੰਮ੍ਰਿਤਪਾਲ ਦੇ ਸਮਰਥਕਾਂ ਦੇ ਵੱਡੀ ਗਿਣਤੀ ਵਿੱਚ ਇਕੱਠੇ ਹੋਣ ਦੀ ਉਮੀਦ ਹੈ। ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਪੂਰੀ ਰਾਤ ਅਜਨਾਲਾ ਵਿੱਚ ਹੀ ਰਹੇ। ਉਨ੍ਹਾਂ ਨੇ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਵਿਖੇ ਰਾਤ ਕੱਟੀ ਤੇ ਕਿਹਾ ਕਿ ਉਹ ਭਾਈ ਤੂਫਾਨ ਨੂੰ ਆਪਣੇ ਨਾਲ ਲੈ ਕੇ ਜਾਣਗੇ ਹੁਣ ਤੁਹਾਨੂੰ ਦੱਸਦੇ ਹਾਂ ਕਿ ਇਹ ਲਵਪ੍ਰੀਤ ਤੂਫਾਨ ਕੌਣ ਹੈ, ਜਿਸ ਦੀ ਰਿਹਾਈ ਲਈ ਪੂਰੇ ਥਾਣੇ ਦਾ ਘਿਰਾਓ ਕੀਤਾ ਗਿਆ। ਲਵਪ੍ਰੀਤ ਨੂੰ ਅੰਮ੍ਰਿਤਪਾਲ ਦਾ ਕਾਫੀ ਕਰੀਬੀ ਮੰਨਿਆ ਜਾਂਦਾ ਹੈ। ਅੰਮ੍ਰਿਤਪਾਲ ਸਿੰਘ ਖਾਲਿਸਤਾਨੀ ਸਮਰਥਕ ਹੈ, ਉਹ ਸਪੱਸ਼ਟ ਕਹਿੰਦਾ ਹੈ ਕਿ ਖਾਲਿਸਤਾਨੀ ਲਹਿਰ ਨੂੰ ਉਨ੍ਹਾਂ ਦੇ ਪਾਸਿਓਂ ਸ਼ਾਂਤੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਅੰਮ੍ਰਿਤਪਾਲ ਨੇ ਮਰਹੂਮ ਅਦਾਕਾਰ ਦੀਪ ਸਿੱਧੂ ਦੇ ਸੰਗਠਨ ਵਾਰਿਸ ਪੰਜਾਬ ਦੇ ਦੀ ਕਮਾਨ ਸੰਭਾਲ ਲਈ ਹੈ। ਲਵਪ੍ਰੀਤ ਤੂਫਾਨ ਨੂੰ ਇਸ ਅੰਮ੍ਰਿਤਪਾਲ ਦਾ ਸੱਜਾ ਹੱਥ ਮੰਨਿਆ ਜਾਂਦਾ ਹੈ। ਦੱਸ ਦਈਏ ਕਿ ਤੂਫਾਨ ਪੰਜਾਬ ਦੇ ਗੁਰਦਾਸਪੁਰ ਦਾ ਰਹਿਣ ਵਾਲਾ ਹੈ।

The Police Have Accepted The False Complaint Filed Against Bhai Amritpal Singh s Partner Lovepreet Tofan


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App