ਭਾਈ ਅੰਮ੍ਰਿਤਪਾਲ ਸਿੰਘ ਖਿਲਾਫ ਅੱਜ ਹੋ ਸਕਦੀ ਵੱਡੀ ਕਾਰਵਾਈ, ਪੁਲਿਸ ਤਿਆਰੀ ਚ -

02/03/2023 | Public Times Bureau | Punjab

ਪਿਛਲੀ ਦਿਨੀ ਅਜਨਾਲਾ ਥਾਣਾ ਘੇਰਨ ਸਮੇ ਹੋਈ ਹਿੰਸਾ ਮਾਮਲੇ ਚ ਪੰਜਾਬ ਪੁਲਿਸ ਭਾਈ ਅੰਮ੍ਰਿਤਪਾਲ ਸਿੰਘ ਖਿਲਾਫ ਵੱਡੀ ਕਾਰਵਾਈ ਕਰਨ ਜਾ ਰਹੀ ਹੈ I ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਕਲ ਦੇ ਵਿੱਚ ਅੰਮ੍ਰਿਤਪਾਲ ਖਿਲਾਫ ਨਵਾਂ ਕੇਸ ਦਰਜ ਹੋ ਸਕਦਾ ਹੈ ਅਤੇ ਗ੍ਰਿਫਤਾਰੀ ਵੀ ਹੋ ਸਕਦੀ ਹੈ I ਅਜਨਾਲਾ ਥਾਣੇ ਦਾ ਘਿਰਾਓ ਕਰਨ ਗਏ ਭਾਈ ਅੰਮ੍ਰਿਤਪਾਲ ਸਿੰਘ ਤੇ ਓਹਨਾ ਦੇ ਸਾਥੀਆਂ ਤੇ ਹਿੰਸਾ ਦਾ ਦੋਸ਼ ਹੈ I ਪ੍ਰਦਸ਼ਨ ਦੌਰਾਨ ਕਈ ਪੁਲਿਸ ਅਫਸਰ ਗੰਭੀਰ ਜ਼ਖਮੀ ਹੋ ਗਏ ਸਨ ਅਤੇ ਅੰਮ੍ਰਿਤਪਾਲ ਵਲੋਂ ਥਾਣੇ ਤੇ ਕਬਜ਼ਾ ਵੀ ਕੀਤਾ ਗਿਆ ਸੀ I ਸੂਤਰਾਂ ਅਨੁਸਾਰ 3 ਮਾਰਚ ਨੂੰ ਪੰਜਾਬ ਵਿਧਾਨ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਅਤੇ ਵਿਰੋਧੀ ਧਿਰ ਸਰਕਾਰ ਨੂੰ ਘੇਰਨ ਦੀ ਤਿਆਰੀ ਵਿੱਚ ਹਨ I ਬੀਤੇ ਦਿਨੀ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਡੀਜੀਪੀ ਨੂੰ ਚਿੱਟੀ ਲਿਖ ਕੇ ਮੰਗ ਕੀਤੀ ਸੀ ਕਿ ਥਾਣੇ ਤੇ ਕਬਜ਼ਾ ਕਰਨ ਵਾਲਿਆਂ ਨੂੰ ਜੇਲ੍ਹ ਵਿੱਚ ਬੰਦ ਕਰੋ I ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵੀ ਅੰਮ੍ਰਿਤਪਾਲ ਖਿਲਾਫ ਸਖਤ ਕਾਰਵਾਈ ਦੀ ਮੰਗ ਕਰ ਚੁੱਕੇ ਹਨ I ਮਾਹੌਲ ਖ਼ਰਾਬ ਦੇ ਡਰ ਕਾਰਨ ਸਰਕਾਰ ਨੇ ਫਿਲਹਾਲ ਕੋਈ ਕਾਰਵਾਈ ਨਹੀਂ ਕੀਤੀ ਸੀ ਅਤੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰ ਦਿੱਤਾ ਸੀ I ਜੇਕਰ ਸੂਤਰਾਂ ਦੀ ਗੱਲ ਤੇ ਯਕੀਨ ਕਰੀਏ ਤਾਂ ਸਰਕਾਰ ਚਾਹੁੰਦੀ ਹੈ ਕਿ ਵਿਧਾਨ ਸਭਾ ਵਿੱਚ ਰੌਲਾ ਨਾ ਪਵੇ ਤੇ ਅੰਮ੍ਰਿਤਪਾਲ ਖਿਲਾਫ ਕੇਸ ਦਰਜ ਕੀਤਾ ਜਾ ਸਕਦਾ ਜਾ ਚੁੱਪ ਚਪੀਤੇ ਗ੍ਰਿਫਤਾਰੀ ਵੀ ਹੋ ਸਕਦੀ I ਇਸ ਮਾਮਲੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਰਵਾਰ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਅਤੇ ਮਾਮਲੇ ਬਾਰੇ ਜਾਣਕਾਰੀ ਦਿੱਤੀ I

Big Action May Be Taken Against Bhai Amritpal Singh Today Police In Preparation


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App