ਪੰਜਾਬ ਦੇ ਮੁਕਤਸਰ ਸਾਹਿਬ ਚ ਸੋਮਵਾਰ ਦੁਪਹਿਰ ਕਰੀਬ 1 ਵਜੇ ਅਚਾਨਕ ਬਾਰਿਸ਼ ਸ਼ੁਰੂ ਹੋ ਗਈ। ਹਾਲਾਂਕਿ ਦੋ ਦਿਨਾਂ ਤੋਂ ਕਦੇ ਬੱਦਲ ਛਾਏ ਰਹੇ ਅਤੇ ਕਦੇ ਧੁੱਪ ਨਿਕਲੀ। ਸੋਮਵਾਰ ਨੂੰ ਸਵੇਰ ਤੋਂ ਹੀ ਧੁੱਪ ਅਤੇ ਬੱਦਲ ਛਾਏ ਰਹੇ, ਜਿਸ ਤੋਂ ਬਾਅਦ ਦੁਪਹਿਰ ਬਾਅਦ ਤੇਜ਼ ਬਾਰਿਸ਼ ਸ਼ੁਰੂ ਹੋ ਗਈ। ਮੀਂਹ ਕਾਰਨ ਕਿਸਾਨਾਂ ਦੀਆ ਫਸਲਾਂ ਵੀ ਤਬਾਹ ਹੋ ਗਈਆਂ ਹਨ। ਇਸ ਦੇ ਨਾਲ ਹੀ ਪਟਿਆਲਾ ਵਿਚ ਵੀ ਅੱਜ ਦੁਪਹਿਰ ਨੂੰ ਅਚਾਨਕ ਮੌਸਮ ਚ ਬਦਲਾਅ ਮਗਰੋਂ ਭਾਰੀ ਮੀਂਹ ਪਿਆ ਹੈ। ਇਸ ਦੌਰਾਨ ਮੀਂਹ ਦੇ ਨਾਲ ਕਾਫੀ ਗੜ੍ਹੇਮਾਰੀ ਵੀ ਹੋਈ ਹੈ। ਮੀਂਹ ਅਤੇ ਗੜ੍ਹੇਮਾਰੀ ਕਾਰਨ ਘੱਟੋ-ਘੱਟ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 24 ਅਤੇ ਘੱਟ ਤੋਂ ਘੱਟ 14 ਦਰਜ ਕੀਤਾ ਗਿਆ। ਮੀਂਹ ਕਾਰਨ ਇੱਕ ਵਾਰ ਫਿਰ ਮੌਸਮ ਠੰਡਾ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ ਸਾਂਝੀ ਕਿੱਟ ਗਈ ਜਾਣਕਾਰੀ ਮੁਤਾਬਕ ਇਸ ਹਫ਼ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਬੀਤੇ 2 ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ। ਕਿਸਾਨਾਂ ਨੂੰ ਕਣਕ ਦੀ ਫ਼ਸਲ ਦਾ ਝਾੜ ਘਟਣ ਦਾ ਡਰ ਸਤਾਉਣ ਲੱਗਾ ਹੈ।
The Weather Has Changed The Mood In Punjab Due To The Rain The Temperature Dropped The Crops Were Destroyed
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)