ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਤੇ ਫੀਸ ਵਿਚ 2.25 ਫੀਸਦੀ ਛੋਟ ਦੇਣ ਦੇ ਸਮੇਂ ਵਿਚ ਵਾਧਾ ਕਰਦੇ ਹੋਏ ਇਸ ਦੀ ਤਰੀਕ 15 ਮਈ ਤੱਕ ਵਧਾ ਦਿੱਤੀ ਹੈ। ਇਸ ਬਾਰੇ ਫੈਸਲਾ ਸਥਾਨਕ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਡੇਰੇ ਜਨਤਕ ਹਿੱਤ ਵਿਚ ਮੰਤਰੀ ਮੰਡਲ ਨੇ 15 ਮਈ ਤੱਕ ਜ਼ਮੀਨ- ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਲਈ ਸਟੈਂਪ ਡਿਊਟੀ ਤੇ ਫੀਸ ਵਿਚ 2.25 ਫੀਸਦੀ ਦੀ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਰਜਿਸਟਰੀ ਕਰਵਾਉਣ ਵਾਲਿਆਂ ਨੂੰ ਇਕ ਫੀਸਦੀ ਐਡੀਸ਼ਨਲ ਸਟੈਂਪ ਡਿਊਟੀ, ਇਕ ਫੀਸਦੀ ਪੀ.ਆਈ.ਡੀ.ਬੀ. ਫੀਸ ਅਤੇ 0.25 ਫੀਸਦੀ ਵਿਸ਼ੇਸ਼ ਫੀਸ ਤੋਂ ਛੋਟ ਹੋਵੇਗੀ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਇਹ ਸਕੀਮ ਸਭ ਤੋਂ ਪਹਿਲਾਂ 31 ਮਾਰਚ ਤੱਕ ਲਾਗੂ ਕੀਤੀ ਸੀ ਅਤੇ ਲੋਕਾਂ ਦਾ ਵੱਡਾ ਹੁੰਗਾਰਾ ਮਿਲਣ ਪਿੱਛੋਂ ਇਸ ਵਿਚ 30 ਅਪ੍ਰੈਲ ਤੱਕ ਵਾਧਾ ਕੀਤਾ ਗਿਆ ਸੀ ਅਤੇ ਹੁਣ ਇਹ ਤਰੀਕ 15 ਮਈ ਤੱਕ ਵਧਾ ਦਿੱਤੀ ਹੈ। ਮੰਤਰੀ ਮੰਡਲ ਨੇ ਜਨਤਕ ਹਿੱਤ ਵਿਚ ਡਰੱਗ ਟੈਸਟਿੰਗ ਲੈਬਾਰਟਰੀ (ਆਯੂਰਵੇਦ) ਵਿਚ 7 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਅਸਾਮੀਆਂ ਉਤੇ ਭਰਤੀ ਕਰਨ ਨਾਲ ਲੈਬਾਰਟਰੀ ਦਾ ਕੰਮਕਾਜ ਹੋਰ ਸੁਚਾਰੂ ਹੋਵੇਗਾ ਜਿਸ ਨਾਲ ਆਮ ਲੋਕਾਂ ਨੂੰ ਲਾਭ ਪਹੁੰਚੇਗਾ ਅਤੇ ਆਯੂਵੈਦਿਕ ਦਵਾਈਆਂ ਦੀ ਨਿਰੰਤਰ ਟੈਸਟਿੰਗ ਵਧੇਗੀ ਤਾਂ ਕਿ ਸੂਬਾ ਸਰਕਾਰ ਦੇ ਆਯੂਵੈਦਿਕ ਹਸਪਤਾਲਾਂ, ਡਿਸਪੈਂਸਰੀਆਂ ਅਤੇ ਹੋਰਾਂ ਨੂੰ ਦਵਾਈਆਂ ਸਪਲਾਈ ਕੀਤੀਆਂ ਜਾ ਸਕਣ। ਇਸ ਕਦਮ ਨਾਲ ਸੂਬੇ ਵਿਚ ਆਯੂਵੈਦਿਕ ਦਵਾਈਆਂ ਦੀ ਮਿਆਰਤਾ ਤੇ ਸ਼ੁੱਧਤਾ ਕਾਇਮ ਰੱਖਣ ਵਿਚ ਮਦਦ ਮਿਲੇਗੀ।
Big Relief To The People Of Punjab The Date Of Stamp Duty And Fee Exemption Has Been Extended Till May 15
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)