ਪੰਜਾਬ ਦੇ ਲੁਧਿਆਣਾ ਵਿਚ ਬੁੱਧਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਸਾਈਕਲ ਸਵਾਰ ਵਿਦਿਆਰਥੀ ਨੂੰ ਕੁਚਲ ਦਿਤਾ। ਜਿਸ ਵਿਚ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਟਿੱਪਰ ਚਾਲਕ ਫ਼ਰਾਰ ਹੋ ਗਿਆ। ਵਿਦਿਆਰਥੀ ਸਿਹਤ ਖਰਾਬ ਹੋਣ ਕਾਰਨ ਛੁੱਟੀ ਲੈ ਕੇ ਸਕੂਲ ਤੋਂ ਘਰ ਜਾ ਰਿਹਾ ਸੀ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਚ ਲੈ ਕੇ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਪਛਾਣ ਸ਼ਿਵਮ (13) ਵਜੋਂ ਹੋਈ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸੀ। ਬੁੱਧਵਾਰ ਨੂੰ ਉਹ ਦੋ ਦਿਨਾਂ ਦੀ ਛੁੱਟੀ ਦੀ ਅਰਜ਼ੀ ਦੇਣ ਲਈ ਸਕੂਲ ਗਿਆ ਸੀ। ਇਸ ਤੋਂ ਬਾਅਦ ਉਹ ਸਾਈਕਲ ਤੇ ਘਰ ਲਈ ਰਵਾਨਾ ਹੋ ਗਿਆ। ਕੈਲਾਸ਼ ਨਗਰ ਮੋੜ ਨੇੜੇ ਇਕ ਤੇਜ਼ ਰਫਤਾਰ ਟਿੱਪਰ ਨੇ ਸ਼ਿਵਮ ਨੂੰ ਕੁਚਲ ਦਿਤਾ। ਜਿਸ ਚ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਖੂਨ ਨਾਲ ਲੱਥਪੱਥ ਵਿਦਿਆਰਥੀ ਨੂੰ ਸੜਕ ਤੇ ਡਿੱਗਦਾ ਦੇਖ ਡਰਾਈਵਰ ਨੇ ਪਹਿਲਾਂ ਟਿੱਪਰ ਨੂੰ ਸਾਈਡ ਤੇ ਰੋਕ ਲਿਆ, ਫਿਰ ਉਥੋਂ ਫ਼ਰਾਰ ਹੋ ਗਿਆ। ਮੌਕੇ ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਉਨ੍ਹਾਂ ਨੇ ਤੁਰੰਤ ਘਟਨਾ ਦੀ ਸੂਚਨਾ ਪੁਲਿਸ ਨੂੰ ਦਿਤੀ। ਸ਼ਿਵਮ ਦੇ ਪਿਤਾ ਵਿਕਾਸ ਕੁਮਾਰ ਨੇ ਦਸਿਆ ਕਿ ਉਹ ਗਹਿਲੇਵਾਲ ਦਾ ਰਹਿਣ ਵਾਲਾ ਹੈ। ਸ਼ਿਵਮ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਟਿੱਪਰ ਚਾਲਕ ਦੀ ਲਾਪਰਵਾਹੀ ਕਾਰਨ ਉਸ ਦੇ ਲੜਕੇ ਦੀ ਜਾਨ ਚਲੀ ਗਈ ਹੈ। ਉਨ੍ਹਾਂ ਪੁਲਿਸ ਤੋਂ ਡਰਾਈਵਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
A Painful Accident Happened In The Early Morning A Student Coming From School Was Crushed By A Tipper He Died
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)