ਪਿਛਲੇ ਮਹੀਨਿਆਂ ਤੋਂ ਭਾਰਤੀ ਪਹਿਲਵਾਨਾਂ ਵੱਲੋਂ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਤੇ ਲਾਏ ਗਏ ਦੋਸ਼ਾਂ ਨੂੰ ਲੈ ਕੇ ਮਾਮਲਾ ਸੁਰਖੀਆਂ ਚ ਹੈ। ਇੱਕ ਵਾਰ ਫਿਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਅਜਿਹਾ ਬਿਆਨ ਦਿੱਤਾ ਹੈ ਜੋ ਹੁਣ ਸੁਰਖੀਆਂ ਵਿੱਚ ਹੈ। ਮੀਡੀਆ ਦੇ ਸਵਾਲਾਂ ਤੇ ਬ੍ਰਿਜ ਭੂਸ਼ਣ ਸਿੰਘ ਨੇ ਕਿਹਾ ਕਿ ਮੈਂ ਕਾਂਗਰਸ ਪਾਰਟੀ ਦਾ ਸ਼ਿਕਾਰ ਹੋ ਗਿਆ ਹਾਂ। ਦਿੱਲੀ ਪਹੁੰਚੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਜਦੋਂ ਮੀਡੀਆ ਨੇ ਪੁੱਛਿਆ ਕਿ ਕੀ ਤੁਹਾਨੂੰ ਲੱਗਦਾ ਹੈ ਕਿ ਤੁਸੀਂ ਸੋਚੀ-ਸਮਝੀ ਸਾਜ਼ਿਸ਼ ਦਾ ਸ਼ਿਕਾਰ ਹੋ ਗਏ ਹੋ, ਤਾਂ ਇਸ ਮੁੱਦੇ ਤੇ ਕੁਝ ਪਲ ਸੋਚਣ ਤੋਂ ਬਾਅਦ ਉਨ੍ਹਾਂ ਜਵਾਬ ਦਿੱਤਾ ਕਿ- ਮੈਂ ਕਾਂਗਰਸ ਦੀ ਸਾਜ਼ਿਸ਼ ਦਾ ਸ਼ਿਕਾਰ ਹੋ ਗਿਆ ਹਾਂ। ਫਿਲਹਾਲ ਮੈਂ ਆਪਣੇ ਤੇ ਲੱਗੇ ਇਨ੍ਹਾਂ ਦੋਸ਼ਾਂ ਤੇ ਜ਼ਿਆਦਾ ਨਹੀਂ ਕਹਾਂਗਾ, ਸਹੀ ਸਮਾਂ ਆਉਣ ਤੇ ਵਿਸਥਾਰ ਨਾਲ ਦੱਸਾਂਗਾ। ਇਸ ਦੌਰਾਨ ਉਹ ਮੁਸਕਰਾਉਂਦੇ ਹੋਏ ਆਪਣੇ ਕਾਫਲੇ ਤੋਂ ਉਤਰ ਕੇ ਆਪਣੀ ਰਿਹਾਇਸ਼ ਵੱਲ ਚਲੇ ਗਏ। ਦੁਨੀਆ ਦੇ ਵੱਡੇ ਮੰਚ ਤੇ ਭਾਰਤ ਦਾ ਨਾਂ ਰੌਸ਼ਨ ਕਰਨ ਵਾਲੇ ਸਾਕਸ਼ੀ ਮਲਿਕ, ਬਜਰੰਗ ਪੂਨੀਆ, ਵਿਨੇਸ਼ ਫੋਗਾਟ ਅਤੇ ਹੋਰ ਭਾਰਤੀ ਪਹਿਲਵਾਨਾਂ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ਤੇ ਕਈ ਹਫ਼ਤਿਆਂ ਤੱਕ ਧਰਨਾ ਦਿੱਤਾ ਸੀ। ਇਸ ਰੋਸ ਪ੍ਰਦਰਸ਼ਨ ਦੌਰਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਨਵੀਂ ਦਿੱਲੀ ਦੇ ਕਨਾਟ ਪਲੇਸ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਹ ਮਾਮਲਾ ਕਾਫੀ ਹਾਈ ਪ੍ਰੋਫਾਈਲ ਬਣ ਗਿਆ ਸੀ। ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਲਈ ਦਿੱਲੀ ਪੁਲਿਸ ਵੱਲੋਂ ਐਸਆਈਟੀ ਟੀਮ ਦਾ ਗਠਨ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲੇ ਤੇ ਛੇਤੀ ਹੀ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ।
Brijbhushan Singh Said I Am A Victim Of The Congress Party I Will Speak When The Time Is Right
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)