ਪੰਜਾਬ ਪੁਲਿਸ ਨੇ ਸ਼ੰਭੂ ਸਰਹੱਦ ਤੋਂ ਪਠਾਨਕੋਟ ਜਾਣ ਵਾਲੇ ਅਮਰਨਾਥ ਯਾਤਰੀਆਂ ਦੀ ਸੁਰੱਖਿਆ ਵਧਾ ਦਿੱਤੀ ਹੈ। ਸੁਰੱਖਿਆ ਦੇ ਸਖ਼ਤ ਪ੍ਰਬੰਧ ਹਨ। ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਅਮਰਨਾਥ ਯਾਤਰੀਆਂ ਨਾਲ ਗੱਲਬਾਤ ਕਰਨ ਲਈ ਆਈਜੀ ਬਲਜੋਤ ਸਿੰਘ ਰਾਠੌਰ ਖੰਨਾ ਪੁੱਜੇ। ਉਨ੍ਹਾਂ ਸ਼ਿਵਿਰ ਵਿੱਚ ਸ਼ਰਧਾਲੂਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੀ ਨਿਰੀਖਣ ਕੀਤਾ। ਆਈਜੀ ਨੇ ਦੱਸਿਆ ਕਿ ਅਮਰਨਾਥ ਯਾਤਰਾ ਦੀ ਸੁਰੱਖਿਆ ਨੂੰ ਲੈ ਕੇ ਸਾਰੀਆਂ ਮੁੱਖ ਸੜਕਾਂ ਤੇ ਫੋਰਸ ਲਗਾ ਦਿੱਤੀ ਗਈ ਹੈ। ਸਾਰੇ ਜ਼ਿਲ੍ਹਿਆਂ ਵਿੱਚ ਫੋਰਸ ਤਾਇਨਾਤ ਹੈ। ਹਰ ਜ਼ਿਲ੍ਹੇ ਦਾ ਇੰਚਾਰਜ ਐਸਐਸਪੀ ਹੈ ਅਤੇ ਲੁਧਿਆਣਾ ਦਾ ਸੀਪੀ ਇੰਚਾਰਜ ਹੈ। ਹਰ ਰੋਜ਼ ਏਡੀਜੀਪੀ-ਆਈਜੀ ਪੱਧਰ ਦੇ ਅਧਿਕਾਰੀ ਸੁਰੱਖਿਆ ਦੀ ਜਾਂਚ ਕਰਦੇ ਹਨ। ਸ਼ਹਿਰਾਂ ਵਿੱਚ ਲਗਾਏ ਗਏ ਕੈਂਪਾਂ ਦੀ ਵੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਲਗਭਗ 800 ਸ਼ਰਧਾਲੂ ਪੁਲਿਸ ਸੁਰੱਖਿਆ ਚ ਅਮਰਨਾਥ ਯਾਤਰਾ ਤੇ ਆਪਣੇ ਅਗਲੇ ਸਟਾਪ ਲਈ ਰਵਾਨਾ ਹੋਏ, ਜਿਨ੍ਹਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਫੀਡਬੈਕ ਵੀ ਲਿਆ ਗਿਆ। ਆਈਜੀ ਰਾਠੌਰ ਨੇ ਖੰਨਾ ਚ ਨੈਸ਼ਨਲ ਹਾਈਵੇਅ ਤੇ ਅਮਰਨਾਥ ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਐੱਸਪੀ ਜਸ਼ਨਪ੍ਰੀਤ ਸਿੰਘ ਅਤੇ ਡੀਐੱਸਪੀ ਕਰਨੈਲ ਸਿੰਘ ਨਾਲ ਵੀ ਗੱਲਬਾਤ ਕੀਤੀ।
If Pakistan Had Not Taken The Water Punjab Would Have Drowned The Letter Sent By The Governmen
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)