ਧਮਕਾ ਕੇ ਨਾਬਾਲਗ ਨਾਲ ਕਰਦਾ ਰਿਹਾ ਜਬਰ ਜਨਾਹ, ਗਰਭਵਤੀ ਹੋਣ ਤੇ ਖੁੱਲ੍ਹਿਆ ਰਾਜ਼ ਪੌਕਸੋ ਐਕਟ ਤਹਿਤ ਕੇਸ ਦਰਜf

17/07/2023 | Public Times Bureau | Gurdaspur

ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਦਾ ਰਹਿਣ ਵਾਲਾ ਇਕ ਨੌਜਵਾਨ ਨਾਬਾਲਗ ਨੂੰ ਡਰਾ ਧਮਕਾ ਕੇ ਜਬਰ ਜਨਾਹ ਕਰਦਾ ਰਿਹਾ। ਇਹ ਰਾਜ਼ ਉਦੋਂ ਖੁੱਲ੍ਹਿਆ ਜਦੋਂ ਪੀੜਤਾ ਗਰਭਵਤੀ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਥਾਣਾ ਸਦਰ ਅਧੀਨ ਪੈਂਦੇ ਪਿੰਡ ਦੇ ਹੀ ਰਹਿਣ ਵਾਲੇ ਪੀੜਤ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਪਿਛਲੇ ਕੁਝ ਦਿਨਾਂ ਤੋਂ ਡਰੀ ਹੋਈ ਸੀ। ਜਦੋਂ ਉਸ ਦੀ ਮਾਂ ਨੇ ਉਸ ਤੋਂ ਕਾਰਨ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਜਦੋਂ ਉਹ ਆਪਣੇ ਸਕੂਲ ਜਾਂਦੀ ਸੀ ਤਾਂ ਰਸਤੇ ਵਿਚ ਮੁਲਜ਼ਮ ਉਸ ਨਾਲ ਛੇੜਛਾੜ ਕਰਦਾ ਸੀ। ਇਸ ਦਾ ਵਿਰੋਧ ਕਰਨ ਤੇ ਉਹ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ। ਜਦੋਂ ਉਸ ਦੇ ਪਰਿਵਾਰਕ ਮੈਂਬਰ ਘਰੋਂ ਬਾਹਰ ਜਾਂਦੇ ਸਨ ਤਾਂ ਮੁਲਜ਼ਮ ਨੇ ਉਸ ਨੂੰ ਇਕੱਲੀ ਦੇਖ ਕੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਇਹ ਸਿਲਸਿਲਾ ਲਗਾਤਾਰ ਚੱਲਦਾ ਰਿਹਾ। ਇਸ ਦੌਰਾਨ ਉਸ ਦੀ ਬੇਟੀ ਗਰਭਵਤੀ ਹੋ ਗਈ। ਮਾਮਲੇ ਦੀ ਜਾਂਚ ਅਧਿਕਾਰੀ ਇੰਸਪੈਕਟਰ ਪੁਸ਼ਪਾ ਦੇਵੀ ਨੇ ਦੱਸਿਆ ਕਿ ਮੁਲਜ਼ਮ ਸਾਜਨ ਮਸੀਹ ਖ਼ਿਲਾਫ਼ ਧਾਰਾ 376, 506 ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Raped A Minor Under Threat Revealed The Secret Of Her Pregnancy Filed A Case Under The Pocso Act


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App