ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਮਿਲ ਗਈ ਹੈ। ਉਹ 30 ਦਿਨਾਂ ਲਈ ਜੇਲ੍ਹ ਚੋਂ ਬਾਹਰ ਆ ਰਿਹਾ ਹੈ।।ਉਹ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਹੈ।ਜ਼ਿਕਰਯੋਗ ਹੈ ਕਿ ਉਸ ਨੂੰ ਇਸੇ ਸਾਲ ਹੀ 21 ਜਨਵਰੀ ਨੂੰ 40 ਦਿਨਾਂ ਲਈ ਪੈਰੋਲ ਮਿਲੀ ਸੀ। ਉਹ ਹੁਣ ਤਕ 6 ਵਾਰ ਪੈਰੋਲ ਤੇ ਜੇਲ੍ਹ ਵਿਚੋਂ ਬਾਹਰ ਆ ਚੁੱਕਾ ਹੈ। ਡੇਰਾ ਮੁਖੀ ਗੁਰਮੀਤ ਸਿੰਘ ਦਾ ਅਵਤਾਰ ਮਹੀਨਾ ਅਗਸਤ ਮਹੀਨੇ ਵਿੱਚ ਮਨਾਇਆ ਜਾਂਦਾ ਹੈ, ਜਿਸ ਨੂੰ ਡੇਰੇ ਦੇ ਪੈਰੋਕਾਰਾਂ ਵੱਲੋਂ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। 15 ਅਗਸਤ ਨੂੰ ਬਰਨਾਵਾ ਆਸ਼ਰਮ ਵਿਖੇ ਹੋਣ ਵਾਲੇ ਵੱਡੇ ਸਮਾਗਮ ਦੀ ਵੀ ਚਰਚਾ ਹੈ। ਜਿਸ ਵਿੱਚ ਡੇਰਾ ਮੁਖੀ ਦੇ ਹਾਜ਼ਰ ਹੋਣ ਦੀ ਸੰਭਾਵਨਾ ਹੈ।ਇਸ ਵਾਰ ਵੀ ਰਾਮ ਰਹੀਮ ਯੂਪੀ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਵਿੱਚ ਹੀ ਰਹੇਗਾ। ਇਸ ਤੋਂ ਪਹਿਲਾਂ ਸਿਰਸਾ ਤੋਂ ਉਸ ਲਈ ਘੋੜੇ ਅਤੇ ਗਾਵਾਂ ਲਿਆਂਦੀਆਂ ਜਾ ਚੁੱਕੀਆਂ ਹਨ ਅਤੇ ਉੱਥੇ ਸੁਰੱਖਿਆ ਵਧਾ ਦਿੱਤੀ ਗਈ ਹੈ।
Dera Chief Ram Rahim Got Parole Again Came Out For 30 Days
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)