ਹਿਮਾਚਲ ਚ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਤੇ ਔਰਤ ਦੀ ਮੌਤ, ਖੱਡ ਚ ਕਾਰ ਡਿੱਗਣ ਕਾਰਨ ਵਾਪਰਿਆ ਹਾਦਸਾ

07/08/2023 | Public Times Bureau | Panjab

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਇੱਕ ਨੌਜਵਾਨ ਅਤੇ ਔਰਤ ਦੀ ਹਿਮਾਚਲ ਪ੍ਰਦੇਸ਼ ਵਿੱਚ ਮੌਤ ਹੋ ਗਈ ਹੈ। ਇਹ ਦੋਵੇਂ ਸੈਰ ਕਰਨ ਲਈ ਹਿਮਾਚਲ ਪ੍ਰਦੇਸ਼ ਗਏ ਸਨ ਪਰ ਚੰਬਾ ਨੇੜੇ ਉਨ੍ਹਾਂ ਦੀ ਕਾਰ ਡੂੰਘੀ ਖੱਡ ਚ ਜਾ ਡਿੱਗੀ ਅਤੇ ਹਾਦਸੇ ਚ ਦੋਵਾਂ ਦੀ ਜਾਨ ਚਲੀ ਗਈ। ਪਰਿਵਾਰ ਵਾਲਿਆਂ ਨੂੰ ਸੋਮਵਾਰ ਸਵੇਰੇ ਇਸ ਹਾਦਸੇ ਦਾ ਪਤਾ ਲੱਗਿਆ ਜਿਸ ਤੋਂ ਬਾਅਦ ਨੌਜਵਾਨ ਅਤੇ ਲੜਕੀ ਦੇ ਪਰਿਵਾਰਕ ਮੈਂਬਰ ਉਨ੍ਹਾਂ ਦੀਆਂ ਲਾਸ਼ਾਂ ਲੈਣ ਲਈ ਹਿਮਾਚਲ ਲਈ ਰਵਾਨਾ ਹੋ ਗਏ ਹਨ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਵਿੰਦਰ ਸਿੰਘ (27) ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਹਿਮਾਚਲ ਸੈਰ ਕਰਨ ਲਈ ਗਿਆ ਸੀ ਅਤੇ ਚੰਬਾ ਨੇੜੇ ਉਸਦੀ ਕਾਰ ਡੂੰਘੀ ਖਾਈ ਵਿੱਚ ਡਿੱਗ ਗਈ ਜਿਸ ਕਾਰਨ ਉਸਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਗੁਰਵਿੰਦਰ ਸਿੰਘ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ ਅਤੇ ਹਾਲੇ ਉਸ ਦਾ ਵਿਆਹ ਵੀ ਨਹੀਂ ਹੋਇਆ ਸੀ।

The Death Of A Young Man And A Woman Of Sri Muktsar Sahib In Himachal The Accident Happened Due To The Car Falling Into The Gorge


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App