ਸੰਗਰੂਰ ਦੇ ਪਿੰਡ ਭਲਵਾਨ ਚ ਕਰਮਜੀਤ ਸਿੰਘ (56) ਨਾਂ ਦੇ ਕਿਸਾਨ ਨੇ ਕਰਜ਼ੇ ਕਾਰਨ ਸਪਰੇਅ (ਜ਼ਹਿਰੀਲੀ ਦਵਾਈ) ਪੀ ਕੇ ਖ਼ੁਦਕੁਸ਼ੀ ਕਰ ਲਈ। ਪਿੰਡ ਵਾਸੀਆਂ ਨੇ ਦੱਸਿਆ ਕਿ ਕਰਮਜੀਤ ਕਰਜ਼ੇ ਕਾਰਨ ਕਾਫੀ ਸਮੇਂ ਤੋਂ ਪਰੇਸ਼ਾਨ ਰਹਿੰਦਾ ਸੀ। ਉਸ ਦੇ ਪੁੱਤਰ ਗੁਰਜੀਤ ਸਿੰਘ ਨੇ ਦੱਸਿਆ ਕਿ ਪਿਤਾ ਨੇ ਖੇਤ ਚ ਜਾ ਕੇ ਕੋਈ ਜ਼ਹਿਰੀਲੀ ਦਵਾਈ ਪੀ ਲਈ ਹੈ। ਪਤਾ ਲੱਗਣ ਤੇ ਸੰਗਰੂਰ ਦੇ ਪ੍ਰਾਈਵੇਟ ਹਸਪਤਾਲ ਲੈ ਗਏ ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਉਹ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸਰਗਰਮ ਮੈਂਬਰ ਸਨ ਅਤੇ ਲਗਾਤਾਰ ਕਿਸਾਨੀ ਸੰਘਰਸ਼ਾਂ ਚ ਹਿੱਸਾ ਲੈਂਦੇ ਰਹੇ ਹਨ। ਸੂਬਾ ਪ੍ਰਧਾਨ ਗੁਰਨਾਮ ਸਿੰਘ ਭਿੰਡਰ ਲੋਕ ਭਲਾਈ ਸੰਘਰਸ਼ ਸੁਸਾਇਟੀ ਪੰਜਾਬ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਮਿ੍ਰਤਕ ਦੇ ਪਰਿਵਾਰ ਦਾ ਸਾਰਾ ਕਰਜ਼ਾ ਮਾਫ਼ ਕਰ ਕੇ ਦਸ ਲੱਖ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਦਿੱਤੀ ਜਾਵੇ।
In Sangrur A Farmer Who Was Troubled By Debt For A Long Time Committed Suicide By Drinking Poison
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)