ਆਪ ਦੀ ਮਹਿਲਾ ਆਗੂ ਨੂੰ ਘੇਰ ਕੇ ਬੇਸਬੈਟ ਨਾਲ ਭੰਨੀ ਗੱਡੀ, ਅਕਾਲੀ ਦਲ ਨਾਲ ਸਬੰਧਤ ਦੋ ਦੇ ਖ਼ਿਲਾਫ਼ ਕੇਸ ਦਰਜ

15/08/2023 | Public Times Bureau | Panjab

ਤਰਨਤਾਰਨ ਦੇ ਪਿੰਡ ਕਾਜੀਕੋਟ ਵਾਸੀ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਨੂੰ ਕਥਿਤ ਤੌਰ ਤੇ ਰਸਤੇ ਵਿਚ ਘੇਰ ਕੇ ਹਾਂਡਾ ਸਿਟੀ ਕਾਰ ਦੀ ਭੰਨਤੋੜ ਕਰਨ ਅਤੇ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਅਕਾਲੀ ਦਲ ਨਾਲ ਸਬੰਧਤ ਦੱਸੇ ਜਾ ਰਹੇ ਲੋਕਾਂ ਖਿਲਾਫ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਚਰਨਜੀਤ ਕੌਰ ਪਤਨੀ ਪ੍ਰਤਾਪ ਸਿੰਘ ਵਾਸੀ ਕਾਜੀਕੋਟ ਕਲਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਆਮ ਆਦਮੀ ਪਾਰਟੀ ਦੀ ਹਲਕਾ ਜਾਇੰਟ ਸਕੱਤਰ ਹੈ। 13 ਅਗਸਤ ਨੂੰ ਉਹ ਆਪਣੇ ਭਤੀਜੇ ਲਾਭ ਸਿੰਘ ਲਾਡੀ ਪੁੱਤਰ ਜੋਗਿੰਦਰ ਸਿੰਘ ਵਾਸੀ ਫਿਰੋਜ਼ਪੁਰ ਸਮੇਤ ਹਾਂਡਾ ਸਿਟੀ ਕਾਰ ਨੰਬਰ ਪੀਬੀ02 ਏਪੀ 011 ਤੇ ਸਵਾਰ ਹੋ ਕੇ ਘਰ ਵੱਲ ਜਾ ਰਹੀ ਸੀ। ਰਸਤੇ ਚ ਗੁਰਦਾਸ ਸਿੰਘ ਪੁੱਤਰ ਬੀਰਾ ਸਿੰਘ ਅਤੇ ਸਾਜਨ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਕਾਜੀਕੋਟ ਕਲਾਂ ਤਿੰਨ ਹੋਰ ਅਣਪਛਾਤੇ ਲੋਕਾਂ ਸਣੇ ਖੜ੍ਹੇ ਸਨ। ਜਿਨ੍ਹਾਂ ਨੇ ਉਨ੍ਹਾਂ ਰੋਕ ਲਿਆ ਅਤੇ ਬੇਸਬੈਟ ਤੇ ਡਾਂਗਾਂ ਨਾਲ ਹਮਲਾ ਕਰਕੇ ਉਨ੍ਹਾਂ ਦੀ ਗੱਡੀ ਅਤੇ ਸ਼ੀਸ਼ਿਆਂ ਦੀ ਭੰਨ ਤੋੜ ਕੀਤੀ। ਉਸਨੇ ਦੋਸ਼ ਲਗਾਇਆ ਕਿ ਹਮਲਾ ਕਰਨ ਵਾਲੇ ਅਕਾਲੀ ਪਾਰਟੀ ਨਾਲ ਸਬੰਧਤ ਹਨ ਅਤੇ ਪਿੰਡ ਵਿਚ ਉਨ੍ਹਾਂ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਰਕੇ ਰੰਜਿਸ਼ ਰੱਖਦੇ ਸਨ। ਇਸੇ ਕਰਕੇ ਉਨ੍ਹਾਂ ਨੇ ਉਸ ਉੱਪਰ ਹਮਲਾ ਕੀਤਾ ਅਤੇ ਧਮਕੀਆਂ ਦਿੱਤੀਆਂ। ਮਾਮਲੇ ਦੀ ਜਾਂਚ ਕਰ ਰਹੇ ਚੌਂਕੀ ਟਾਊਨ ਤਰਨਤਾਰਨ ਦੇ ਇੰਚਾਰਜ ਏਐੱਸਆਈ ਮਨਜਿੰਦਰ ਸਿੰਘ ਨੇ ਦੱਸਿਆ ਕਿ ਪੰਜ ਲੋਕਾਂ ਖਿਲਾਫ ਕੇਸ ਦਰਜ ਕਰਕੇ ਗੁਰਦਾਸ ਸਿੰਘ ਅਤੇ ਸਾਜਨ ਸਿੰਘ ਨੂੰ ਨਾਮਜ਼ਦ ਕਰ ਲਿਆ ਗਿਆ ਹੈ।

Aap s Female Leader Was Surrounded By A Car Smashed With A Baseball Bat A Case Registered Against Two People Belonging To The Akali Dal


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App