ਬਟਾਲਾ ਵਿਖੇ ਸਵਿਫਟ ਕਾਰ ਅਤੇ ਐਕਟਿਵਾ ਦੀ ਆਹਮੋ-ਸਾਹਮਣੇ ਟੱਕਰ, ਔਰਤ ਦੀ ਮੌਤ ਇੱਕ ਗੰਭੀਰ ਜ਼ਖਮੀ

29/08/2023 | Public Times Bureau | Panjab

ਗੁਰਦਾਸਪੁਰ ਦੇ ਬਟਾਲਾ ਨੇੜੇ ਮਹਿਤਾ-ਘੁਮਾਣ ਮੁੱਖ ਸੜਕ ਤੇ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿੱਚ ਐਕਟਿਵਾ ਸਵਾਰ ਔਰਤ ਦੀ ਮੌਕੇ ਤੇ ਹੀ ਮੌਤ ਹੋ ਗਈ। ਇਹ ਹਾਦਸਾ ਸਵਿਫਟ ਕਾਰ ਅਤੇ ਐਕਟਿਵਾ ਦੀ ਆਹਮੋ-ਸਾਹਮਣੇ ਟੱਕਰ ਕਾਰਨ ਵਾਪਰਿਆ। ਦੂਜੇ ਪਾਸੇ ਸਵਿਫਟ ਕਾਰ ਵੀ ਪਲਟ ਗਈ। ਚਾਲਕ ਨੂੰ ਰਾਹਗੀਰਾਂ ਨੇ ਕਾਰ ਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ। ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਮਲਜੀਤ ਕੌਰ ਦੇ ਹੱਥ-ਪੈਰ ਕਟ ਕੇ ਸਰੀਰ ਤੋਂ ਵੱਖ ਹੋ ਗਏ। ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਉਸ ਨੂੰ ਟੱਕਰ ਮਾਰਨ ਵਾਲੀ ਕਾਰ ਵੀ ਖੇਤਾਂ ਵਿੱਚ ਪਲਟ ਗਈ। ਇਸ ਦੇ ਨਾਲ ਹੀ ਗੱਡੀ ਦਾ ਡਰਾਈਵਰ ਪਿੰਡ ਚੋਨ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਹ ਵੀ ਗੰਭੀਰ ਜ਼ਖਮੀ ਹੈ। ਜਿਸ ਦਾ ਇਲਾਜ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਚੱਲ ਰਿਹਾ ਹੈ।ਇਸ ਮਾਮਲੇ ਚ ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਘੁਮਾਣ ਦੀ ਪੁਲਸ ਮੌਕੇ ਤੇ ਪਹੁੰਚ ਗਈ। ਮ੍ਰਿਤਕ ਔਰਤ ਕਮਲਜੀਤ ਕੌਰ ਦੀ ਲਾਸ਼ ਨੂੰ ਕਬਜ਼ੇ ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਗਿਆ ਹੈ। ਜ਼ਖਮੀ ਨੂੰ ਵੀ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।

Head on Collision Between Swift Car And Activa At Batala Woman Dead One Seriously Injured


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App