ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦਾ ਵਿਸਥਾਰ ਕੀਤਾ ਹੈ। ਸਰਕਾਰ ਨੇ ਇਸ ਯੋਜਨਾ ਤਹਿਤ ਔਰਤਾਂ ਨੂੰ ਐਲਪੀਜੀ ਕੁਨੈਕਸ਼ਨ ਦੇਣ ਲਈ ਫੰਡ ਜਾਰੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਦਿੰਦੇ ਹੋਏ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ - ਉੱਜਵਲਾ ਯੋਜਨਾ ਤਹਿਤ ਹੁਣ ਤਕ 9.60 ਕਰੋੜ LPG ਸਿਲੰਡਰ ਵੰਡੇ ਜਾ ਚੁੱਕੇ ਹਨ ਤੇ ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ 75 ਲੱਖ ਹੋਰ ਮੁਫਤ LPG ਕੁਨੈਕਸ਼ਨ ਦਿੱਤੇ ਜਾਣਗੇ ਤਾਂ ਜੋ ਹੋਰ ਗਰੀਬ ਅਤੇ ਲੋੜਵੰਦ ਔਰਤਾਂ ਇਸ ਸਕੀਮ ਦਾ ਲਾਭ ਲੈ ਸਕਣ। ਪਿਛਲੇ ਮਹੀਨੇ ਸਰਕਾਰ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਚ 200 ਰੁਪਏ ਦੀ ਕਟੌਤੀ ਕੀਤੀ ਸੀ। ਇਸ ਕਟੌਤੀ ਤੋਂ ਬਾਅਦ ਹੁਣ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 14.2 ਕਿਲੋ ਘਰੇਲੂ ਰਸੋਈ ਗੈਸ ਸਿਲੰਡਰ 903 ਰੁਪਏ ਵਿੱਚ ਵਿਕ ਰਿਹਾ ਹੈ। ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੀ ਇਸ ਦਾ ਲਾਭ ਮਿਲ ਰਿਹਾ ਹੈ।
Expansion Of Ujjawala Scheme 75 Lakh More Women Will Get Benefit Free Lpg Connection
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)