ਦੁਨੀਆ ਦਾ ਸਭ ਤੋਂ ਆਧੁਨਿਕ ਲੜਾਕੂ ਜਹਾਜ਼ F-35 ਲਾਪਤਾ, ਅਮਰੀਕੀ ਦੇ ਉੱਡੇ ਹੋਸ਼, ਹੁਣ ਇਸ ਗੱਲ ਦਾ ਖਤਰਾ

19/09/2023 | Public Times Bureau | Panjab

ਅਮਰੀਕੀ ਸੈਨਾ ਦਾ ਇੱਕ ਲੜਾਕੂ ਜਹਾਜ਼ F-35 ਲਾਪਤਾ ਹੋ ਗਿਆ, ਜਿਸ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ। ਮੀਡੀਆ ਰਿਪੋਰਟਾਂ ਮੁਤਾਬਕ ਜੋ ਜਹਾਜ਼ ਲਾਪਤਾ ਹੋਇਆ ਹੈ, ਉਹ ਐੱਫ-35 ਲੜਾਕੂ ਜਹਾਜ਼ ਹੈ। ਇਸ ਨੂੰ ਦੁਨੀਆ ਦਾ ਸਭ ਤੋਂ ਆਧੁਨਿਕ ਤੇ ਅਮਰੀਕਾ ਦਾ ਪਹਿਲਾ ਸਟੀਲਥ ਲੜਾਕੂ ਜੈੱਟ ਜਹਾਜ਼ ਕਿਹਾ ਜਾਂਦਾ ਹੈ। ਇਹ ਜਹਾਜ਼ ਗੁਪਤ ਤਰੀਕੇ ਨਾਲ ਮਿਸ਼ਨਾਂ ਨੂੰ ਪੂਰਾ ਕਰਨ ਦੇ ਸਮਰੱਥ ਹੈ।ਨਿਊਯਾਰਕ ਟਾਈਮਜ਼ ਦੀ ਰਿਪੋਰਟ ਮੁਤਾਬਕ ਅਮਰੀਕੀ ਫੌਜੀ ਅਧਿਕਾਰੀ ਲਾਪਤਾ ਐਫ-35 ਜੈੱਟ ਦੀ ਭਾਲ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸਾਊਥ ਕੈਰੋਲੀਨਾ ਦੇ ਨਾਰਥ ਚਾਰਲਸਟਨ ਏਅਰਬੇਸ ਤੋਂ ਉਡਾਣ ਭਰਨ ਤੋਂ ਬਾਅਦ ਇਸ ਬਾਰੇ ਕੁਝ ਵੀ ਪਤਾ ਨਹੀਂ ਲੱਗਾ। ਰਿਪੋਰਟ ਮੁਤਾਬਕ ਐਤਵਾਰ ਦੁਪਹਿਰ ਨੂੰ ਜਦੋਂ ਜਹਾਜ਼ ਉਡਾਣ ਭਰ ਰਿਹਾ ਸੀ ਤਾਂ ਅਜਿਹੀ ਖਰਾਬੀ ਆਈ ਕਿ ਪਾਇਲਟ ਨੂੰ ਬਾਹਰ ਕੱਢਣਾ ਪਿਆ। ਦਾਅਵਾ ਕੀਤਾ ਜਾ ਰਿਹਾ ਹੈ ਕਿ ਲੜਾਕੂ ਜਹਾਜ਼ ਕਿਤੇ ਡਿੱਗ ਗਿਆ ਹੈ। ਹਾਲਾਂਕਿ ਇਹ ਕਿੱਥੇ ਡਿੱਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ। ਅਜਿਹੇ ਚ ਐੱਫ-35 ਲੜਾਕੂ ਜਹਾਜ਼ ਦਾ ਪਤਾ ਲਾਉਣ ਲਈ ਸਥਾਨਕ ਲੋਕਾਂ ਤੋਂ ਮਦਦ ਮੰਗੀ ਗਈ ਹੈ। ਰਿਪੋਰਟ ਮੁਤਾਬਕ ਜਹਾਜ਼ ਚ ਸਵਾਰ ਪਾਇਲਟ ਸੀ, ਜਿਸ ਨੇ ਹਾਦਸੇ ਤੋਂ ਪਹਿਲਾਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਉਸ ਦੀ ਹਾਲਤ ਸਥਿਰ ਹੈ ਤੇ ਫਿਲਹਾਲ ਹਸਪਤਾਲ ਵਿੱਚ ਉਸ ਦਾ ਇਲਾਜ ਚੱਲ ਰਿਹਾ ਹੈ। ਜਹਾਜ਼ ਦੇ ਲਾਪਤਾ ਹੋਣ ਤੇ ਅਮਰੀਕਾ ਦੀ ਚਿੰਤਾ ਹੈ ਕਿ ਇਸ ਦੇ ਹਿੱਸੇ ਅਮਰੀਕਾ ਦੇ ਦੁਸ਼ਮਣ ਦੇਸ਼ਾਂ ਦੇ ਹੱਥ ਲੱਗ ਸਕਦੇ ਹਨ। ਅਜਿਹੇ ਚ ਜਹਾਜ਼ ਨੂੰ ਲੈ ਕੇ ਵੱਡੇ ਪੱਧਰ ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

The World s Most Modern Fighter Plane F 35 Is Missing The American s Flying Senses Now The Threat Of This


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App