"ਅੰਮ੍ਰਿਤਸਰ: ਪੰਜਾਬ ਮਾਰਕ ਫੈੱਡ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਚੌਕਸੀ ਦੇ ਨਿਸ਼ਾਨੇ ਤੇ ਆ ਗਈ ਹੈ। ਸ਼ੁੱਕਰਵਾਰ ਨੂੰ ਵਿਜੀਲੈਂਸ ਟੀਮ ਨੇ ਬੀਬੀ ਜਗੀਰ ਕੌਰ ਦੇ ਬੇਗੋਵਾਲ ਸਥਿਤ ਡੇਰੇ ਤੇ ਛਾਪਾ ਮਾਰਿਆ ਤੇ ਕਰੀਬ ਦੋ ਘੰਟੇ ਤੱਕ ਜਾਂਚ ਕੀਤੀ ਅਤੇ ਨਗਰ ਪੰਚਾਇਤ ਦੀ ਜ਼ਮੀਨ ਹੜੱਪਣ ਦੇ ਮਾਮਲੇ ਚ ਬੀਬੀ ਤੋਂ ਪੁੱਛਗਿੱਛ ਵੀ ਕੀਤੀ | ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਨੇ ਛਾਪੇਮਾਰੀ ਦੀ ਗੱਲ ਕਬੂਲ ਕੀਤੀ ਹੈ। ਬੀਬੀ ਜਗੀਰ ਕੌਰ ਸੰਤ ਪ੍ਰੇਮ ਸਿੰਘ ਮੁਰਾਲੇ ਦੇ ਡੇਰੇ ਦੀ ਮੁੱਖ ਸੇਵਾਦਾਰ ਵੀ ਹੈ ਅਤੇ ਤਿੰਨ ਮਹੀਨੇ ਪਹਿਲਾਂ ਅਕਾਲੀ ਦਲ ਤੋਂ ਵੱਖ ਹੋਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੂੰ ਚੁਣੌਤੀ ਦੇਣ ਲਈ ਇਕ ਵੱਖਰੀ ਕਮੇਟੀ ਬਣਾਈ ਸੀ। ਬੀਬੀ ਜਗੀਰ ਕੌਰ ਖਿਲਾਫ ਪੰਜਾਬ ਤੇ ਹਰਿਆਣਾ ਹਾਈ ਕੋਰਟ ਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਚ ਉਨ੍ਹਾਂ ਤੇ ਨਗਰ ਪੰਚਾਇਤ ਬੇਗੋਵਾਲ ਦੀ ਜ਼ਮੀਨ ਤੇ ਕਬਜ਼ਾ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਸੂਤਰਾਂ ਅਨੁਸਾਰ ਪ੍ਰਾਪਤ ਜਾਣਕਾਰੀ ਟੀਮ ਨੇ ਬੀਬੀ ਦੇ ਡੇਰੇ ਤੋਂ ਲੈਪਟਾਪ, ਫੋਨ ਅਤੇ ਜ਼ਮੀਨ ਨਾਲ ਜੁੜੇ ਦਸਤਾਵੇਜ਼ ਜ਼ਬਤ ਕੀਤੇ ਹਨ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਵੀਰਵਾਰ ਨੂੰ ਵਿਜੀਲੈਂਸ ਨੇ ਭੁਲੱਥ ਦੇ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਸਬੰਧਤ ਦਸਤਾਵੇਜ਼ਾਂ ਨਾਲ ਤਲਬ ਕੀਤਾ ਸੀ। ਤਕਰੀਬਨ ਇਕ ਹਫਤਾ ਪਹਿਲਾਂ ਟੀਮ ਨੇ ਨਗਰ ਪੰਚਾਇਤ ਭੁਲੱਥ ਤੇ ਛਾਪਾ ਮਾਰਿਆ ਸੀ। ਬੀਬੀ ਜੰਗੀਰ ਕੌਰ ਦੇ ਡੇਰੇ ਤੇ ਵਿਜੀ ਲੈਂਸ ਦਾ ਛਾ ਪਾ -ਲੈਪ ਟਾ ਪ ਤੇ ਕਾਗਜਾ ਤ ਜਬਤ"
Vigilance Raid On Bibi Jangir Kaur s Camp Laptop And Papers Seized
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)